LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਾਜ ਸਭਾ ਦੇ ਚੇਅਰਮੈਨ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਸਦਨ ਦੇ ਨੇਤਾਵਾਂ ਨਾਲ ਕਰਨਗੇ ਮੀਟਿੰਗ

naidu deputy president

ਨਵੀਂ ਦਿੱਲੀ (ਇੰਟ.)- 19 ਜੁਲਾਈ ਤੋਂ ਸੰਸਦ (Parliament) ਦਾ ਮਾਨਸੂਨ ਸੈਸ਼ਨ (Monsoon season) ਸ਼ੁਰੂ ਹੋਣ ਜਾ ਰਿਹਾ ਹੈ। ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਸੈਸ਼ਨ (Monsoon season) ਤੋਂ ਪਹਿਲਾਂ ਰਾਜਸਭਾ (Rajya Sabha) ਦੇ ਸਭਾਪਤੀ ਐੱਮ. ਵੈਂਕਈਆ ਨਾਇਡੂ (M. Venkaiah Naidu) ਨੇ ਅੱਜ ਵੱਖ-ਵੱਖ ਰਾਜਨੀਤਕ ਪਾਰਟੀਆਂ  (Political parties) ਦੇ ਨਾਲ ਇਕ ਮੀਟਿੰਗ ਬੁਲਾਈ ਹੈ। ਸੂਤਰਾਂ ਮੁਤਾਬਕ ਇਹ ਮੀਟਿੰਗ ਉਪ ਰਾਸ਼ਟਰਪਤੀ ਦੇ ਅਧਿਕਾਰਤ ਰਿਹਾਇਸ਼ 'ਤੇ ਆਯੋਜਿਤ ਹੋਵੇਗੀ। ਵੱਖ-ਵੱਖ ਪਾਰਟੀਆਂ ਦੇ ਕਈ ਨੇਤਾ ਅਤੇ ਕੇਂਦਰੀ ਮੰਤਰੀ (Union Minister) ਇਸ ਮੀਟਿੰਗ ਵਿਚ ਸ਼ਾਮਲ ਹੋਣਗੇ। ਇਸ ਮੀਟਿੰਗ ਵਿਚ ਵੈਂਕਈਆ ਨਾਇਡੂ ((M. Venkaiah Naidu)) ਸਾਰੀਆਂ ਪਾਰਟੀਆਂ ਦੇ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਮਦਦ ਦੀ ਅਪੀਲ ਕਰ ਸਕਦੇ ਹਨ।

Venkaiah Naidu: Latest News, Videos and Venkaiah Naidu Photos | Times of  India

Read this- ਭਾਰਤ 'ਚ ਲੰਘੇ 24 ਘੰਟਿਆਂ ਦੌਰਾਨ ਆਏ 38,079 ਨਵੇਂ ਕੋਰੋਨਾ ਮਾਮਲੇ, 560 ਮੌਤਾਂ

ਦੱਸ ਦਈਏ ਕਿ ਇਸ ਵਾਰ ਰਾਜਸਭਾ ਵਿਚ ਇਸ ਵਾਰ ਸਦਨ ਦੇ ਨਵੇਂ ਨੇਤਾ ਪਿਊਸ਼ ਗੋਇਲ ਹਨ। ਉਨ੍ਹਾਂ ਨੇ ਥਾਵਰਚੰਦ ਗਹਿਲੋਤ ਦੀ ਥਾਂ ਲਈ ਹੈ। ਥਾਵਰਚੰਦ ਗਹਿਲੋਤ ਨੂੰ ਪਿਛਲੇ ਦਿਨੀਂ ਕਰਨਾਟਕ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਮੰਤਰੀਮੰਡਲ ਅਤੇ ਰਾਜਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।ਪਿਊਸ਼ ਗੋਇਲ ਨੇ ਸ਼ੁੱਕਰਵਾਰ ਨੂੰ ਸਾਬਕਾ ਮੁੱਖ ਮੰਤਰੀ ਅਤੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਪਿਊਸ ਗੋਇਲ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਅਤੇ ਰਾਜ ਸਭਾ ਵਿਚ ਕਾਂਗਰਸ ਦੇ ਉਪਨੇਤਾ ਆਨੰਦ ਸ਼ਰਮਾ ਨਾਲ ਮੁਲਾਕਾਤ ਕੀਤੀ ਸੀ।
ਕੇਂਦਰ ਸਰਕਾਰ ਨੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਐਤਵਾਰ ਨੂੰ ਸਰਵ ਪਾਰਟੀ ਮੀਟਿੰਗ ਬੁਲਾਈ ਹੈ। ਨਿਊਜ਼ ਏਜੰਸੀ ਮੁਤਾਬਕ ਸੂਤਰਾਂ ਨੇ ਦੱਸਿਆ ਕਿ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਇਸ ਮੀਟਿੰਗ ਲਈ ਸੱਦਾ ਦਿੱਤਾ ਹੈ। ਇਸ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸਦਨ ਦੀ ਕਾਰਵਾਈ ਸੁਚਾਰੂ ਤਰੀਕੇ ਨਾਲ ਚੱਲਣਾ ਯਕੀਨੀ ਕਰਨ ਲਈ ਇਸ ਤਰ੍ਹਾਂ ਮੀਟਿੰਗ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਬੁਲਾਈ ਜਾਂਦੀ ਹੈ।

In The Market