LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਤੀਜੀ ਲਹਿਰ ਦਾ ਬੱਚਿਆਂ ਵਿਚ ਵਧੇਰੇ ਖਤਰਾ, ਇਹ ਵੈਕਸੀਨ ਸਾਬਿਤ ਹੋਵੇਗੀ ਗੇਮ ਚੇਂਜਰ : ਸਵਾਮੀਨਾਥਨ

nasal vaccine

ਨਵੀਂ ਦਿੱਲੀ (ਇੰਟ.)- ਮੁਲਕ ਵਿਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਅਜੇ ਵੀ ਜਾਰੀ ਹੈ ਅਤੇ ਮਾਹਰਾਂ ਦੀ ਮੰਨੀਏ ਤਾਂ ਤੀਜੀ ਲਹਿਰ ਨੇ ਆਉਣ ਦੇ ਸੰਕੇਤ ਦੇ ਦਿੱਤੇ ਹਨ। ਅਜਿਹੇ ਵਿਚ ਮੰਨਿਆ ਜਾ ਰਿਹਾ ਹੈ ਕਿ ਜੋ ਲੋਕ ਦੂਜੀ ਲਹਿਰ ਦੀ ਲਪੇਟ ਵਿਚ ਆਉਣ ਤੋਂ ਬਚ ਗਏ ਹਨ, ਉਨ੍ਹਾਂ ਨੂੰ ਤੀਜੀ ਲਹਿਰ ਦੌਰਾਨ ਕੋਰੋਨਾ ਹੋ ਸਕਦਾ ਹੈ। ਜਾਣਕਾਰ ਮੰਨਦੇ ਹਨ ਕਿ ਤੀਜੀ ਲਹਿਰ ਦੌਰਾਨ ਬੱਚੇ ਇਸ ਲਾਗ ਦੀ ਲਪੇਟ ਵਿਚ ਆ ਸਕਦੇ ਹਨ।
ਇੱਥੇ ਪੜੋ ਹੋਰ ਖ਼ਬਰਾਂ: ਦੇਸ਼ ਦੇ ਬਾਕੀ ਸੂਬਿਆਂ ਤੋਂ ਬਾਅਦ ਹੁਣ ਪੰਜਾਬ 'ਚ 'ਤਾਊਤੇ ਤੂਫਾਨ' ਕਿੰਨਾ ਕੁ ਹੋਵੇਗਾ ਖ਼ਤਰਨਾਕ ਸਾਬਿਤ

ਵਿਸ਼ਵ ਸਿਹਤ ਸੰਗਠਨ ਦੀ ਮੁੱਖ ਵਿਗਿਆਨੀ ਸੌਮਿਆ ਸਵਾਮੀਨਾਥਨ ਨੇ ਦਾਅਵਾ ਕੀਤਾ ਹੈ ਕਿ ਭਾਰਤ ਵਿੱਚ ਤਿਆਰ ਹੋ ਰਹੀਆਂ ਨੇਜ਼ਲ ਵੈਕਸੀਨਸ (Nasal Vaccines)(ਨੱਕ ਵਿੱਚ ਪਾਉਣ ਵਾਲੀਆਂ ਵੈਕਸੀਨ) ਬੱਚਿਆਂ ਲਈ ਗੇਮ ਚੇਂਜਰ ਸਾਬਤ ਹੋ ਸਕਦੀਆਂ ਹਨ। ਹਾਲਾਂਕਿ ਇਹ ਵੈਕਸੀਨ ਅਜੇ ਇਸ ਸਾਲ ਉਪਲੱਬਧ ਨਹੀਂ ਹੋ ਸਕਣਗੀਆਂ। ਇਹ ਦਾਅਵਾ ਉਨ੍ਹਾਂ ਨੇ ਇਕ ਟੀ.ਵੀ. ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜ਼ਿਆਦਾ ਤੋਂ ਜ਼ਿਆਦਾ ਅਧਿਆਪਕਾਂ ਤੇ ਵੱਡੀ ਉਮਰ ਦੇ ਲੋਕਾਂ ਨੂੰ ਕੋਰੋਨਾ ਟੀਕਾ ਨਹੀਂ ਲਗਾਇਆ ਜਾਂਦਾ ਉਦੋਂ ਤੱਕ ਬੱਚਿਆਂ ਵਿਚ ਇਸ ਦਾ ਵਧੇਰੇ ਖਤਰਾ ਬਣਿਆ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵੀ ਉਦੋਂ ਹੀ ਖੁੱਲ੍ਹਣੇ ਚਾਹੀਦੇ ਹਨ ਜਦੋਂ ਕਮਿਊਨਿਟੀ ਟ੍ਰਾਂਸਮਿਸ਼ਨ ਦਾ ਖ਼ਤਰਾ ਬੇਹੱਦ ਘੱਟ ਹੋਵੇ।


ਕੇਂਦਰ ਨੇ ਸ਼ਨੀਵਾਰ ਨੂੰ ਕਿਹਾ ਕਿ ਬੱਚੇ ਇਸ ਵਾਇਰਸ ਤੋਂ ਮੁਕਤ ਨਹੀਂ ਹਨ ਪਰ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ 'ਤੇ ਇਸਦਾ ਪ੍ਰਭਾਵ ਫਿਲਹਾਲ ਘੱਟ ਹੈ। ਨੀਤੀ ਆਯੋਗ (ਸਿਹਤ) ਦੇ ਮੈਂਬਰ ਵੀ. ਕੇ. ਪੌਲ ਨੇ ਕੇਂਦਰੀ ਸਿਹਤ ਮੰਤਰਾਲੇ ਦੀ ਪ੍ਰੈੱਸ ਬ੍ਰੀਫਿੰਗ ਦੌਰਾਨ ਕਿਹਾ ਕਿ “ਜੇ ਬੱਚੇ ਕੋਵਿਡ ਤੋਂ ਪ੍ਰਭਾਵਿਤ ਹੋ ਜਾਂਦੇ ਹਨ ਤਾਂ ਉਨ੍ਹਾਂ ਵਿੱਚ ਕੋਈ ਲੱਛਣ ਨਹੀਂ ਹੁੰਦੇ ਜਾਂ ਘੱਟੋ-ਘੱਟ ਲੱਛਣ ਹੁੰਦੇ ਹਨ। ਉਨ੍ਹਾਂ ਨੂੰ ਆਮ ਤੌਰ 'ਤੇ ਹਸਪਤਾਲ ਵਿੱਚ ਦਾਖਲ ਹੋਣ ਦੀ ਜ਼ਰੂਰਤ ਨਹੀਂ ਪੈਂਦੀ।" ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਕੋਵਿਡ-19 ਦੇ ਇਲਾਜ਼ ਲਈ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਦਰੁਸਤ ਕੀਤਾ ਜਾਣਾ ਚਾਹੀਦਾ ਹੈ ਪਰ ਸਭ ਤੋਂ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਪਹਿਲੇ ਸਥਾਨ ਤੇ ਟ੍ਰਾਂਸਮਿਸ਼ਨ ਚੇਨ ਦਾ ਹਿੱਸਾ ਨਾ ਬਣਨ ਦਿੱਤਾ ਜਾਵੇ।

In The Market