LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਾਂਗਰਸੀ ਲੀਡਰਾਂ ਤੇ ਵਰਕਰਾਂ 'ਤੇ ਟਵਿੱਟਰ ਸਖਤ, ਕਈਆਂ ਦਾ ਅਕਾਊਂਟ ਬਲਾਕ

tweet1

ਨਵੀਂ ਦਿੱਲੀ: ਟਵਿੱਟਰ ਹੁਣ ਕਾਂਗਰਸ ਨੂੰ ਲਗਾਤਾਰ ਝਟਕੇ ਦੇ ਰਿਹਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਣੇ ਕਈ ਲੀਡਰਾਂ ਦੇ ਅਕਾਊਂਟ ਬੰਦ ਕਰ ਦਿੱਤੇ ਗਏ ਹਨ। ਕਾਂਗਰਸ ਨੇ ਵੀਰਵਾਰ ਨੂੰ ਦਾਆਵਾ ਕੀਤਾ ਹੈ ਕਿ ਪਾਰਟੀ ਦਾ ਅਧਿਕਾਰਤ ਖਾਤਾ ਤੇ ਕਾਂਗਰਸ ਦੇ ਕਈ ਨੇਤਾਵਾਂ ਦੇ ਟਵਿੱਟਰ ਅਕਾਊਂਟ ਬਲੌਕ ਕਰ ਦਿੱਤੇ ਗਏ ਹਨ।

ਪੜੋ ਹੋਰ ਖਬਰਾਂ: ਇਕ ਹੋਰ ਸਕੂਲ 'ਚੋਂ ਕੋਰੋਨਾ ਵਾਇਰਸ ਦੇ ਮਾਮਲੇ ਆਏ ਸਾਹਮਣੇ, ਇਲਾਕੇ 'ਚ ਸਹਿਮ ਦਾ ਮਾਹੌਲ

ਕੁਝ ਦਿਨ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ ਜਿਸ ਮਗਰੋਂ ਕਾਂਗਰਸ ਖਿਲਾਫ ਟਵਿੱਟਰ ਦਾ ਐਕਸ਼ਨ ਜਾਰੀ ਹੈ। ਦਿੱਲੀ ਕਾਂਗਰਸ ਨੇ ਫੇਸਬੁੱਕ ਪੋਸਟ ਵਿੱਚ ਆਪਣੇ ਟਵਿੱਟਰ ਅਕਾਊਂਟ ਬਲੌਕ ਹੋਣ ਬਾਰੇ ਸੰਦੇਸ਼ ਦਾ ਸਕਰੀਨ ਸ਼ਾਟ ਸਾਂਝਾ ਕੀਤਾ ਹੈ। ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਦੇ ਮੁਖੀ ਰੋਹਨ ਗੁਪਤਾ ਨੇ ਕਿਹਾ ਕਿ ਪਾਰਟੀ ਦਾ ਅਧਿਕਾਰਤ ਟਵਿੱਟਰ ਅਕਾਊਂਟ ਤੇ ਉਸ ਦੇ ਨੇਤਾਵਾਂ ਤੇ ਵਰਕਰਾਂ ਦੇ 500 ਖਾਤੇ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਟਵਿੱਟਰ ਸਰਕਾਰ ਦੇ ਦਬਾਅ ਹੇਠ ਕਾਂਗਰਸੀ ਨੇਤਾਵਾਂ ਖ਼ਿਲਾਫ਼ ਕੰਮ ਕਰ ਰਿਹਾ ਹੈ।

ਪੜੋ ਹੋਰ ਖਬਰਾਂ: ਨਵਜੋਤ ਸਿੰਘ ਸਿੱਧੂ ਨੂੰ ਝਟਕਾ, ਸਾਬਕਾ DGP ਮੁਹੰਮਦ ਮੁਸਤਫਾ ਵਲੋਂ ਸਲਾਹਕਾਰ ਲੱਗਣ ਤੋਂ ਕੋਰੀ ਇਨਕਾਰ

ਕਾਂਗਰਸ ਮੁਤਾਬਕ ਜਿਨ੍ਹਾਂ ਦੇ ਅਕਾਊਂਟ ਬਲੌਕ ਕੀਤੇ ਗਏ ਹਨ, ਉਨ੍ਹਾਂ ਵਿੱਚ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ, ਜਨਰਲ ਸਕੱਤਰ ਅਜੇ ਮਾਕਨ, ਜਿਤੇਂਦਰ ਸਿੰਘ, ਸੰਸਦ ਮੈਂਬਰ ਮਨੀਕਮ ਟੈਗੋਰ, ਮਹਿਲਾ ਕਾਂਗਰਸ ਪ੍ਰਧਾਨ ਸੁਸ਼ਮਿਤਾ ਦੇਵ ਤੇ ਕਈ ਹੋਰ ਨੇਤਾ ਸ਼ਾਮਲ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਈ ਕਾਂਗਰਸੀ ਨੇਤਾਵਾਂ ਦੇ ਖਾਤਿਆਂ 'ਤੇ ਕਾਰਵਾਈ ਕੀਤੀ ਗਈ ਸੀ ਤੇ ਚਾਰ ਦਿਨ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ (Rahul Gandhi) ਦੇ ਅਕਾਊਂਟ ਨੂੰ ਵੀ ਲੌਕ ਕਰ ਦਿੱਤਾ ਗਿਆ ਸੀ। ਰਾਹੁਲ ਗਾਂਧੀ ਦਾ ਟਵਿੱਟਰ ਅਕਾਊਂਟ ਅਜੇ ਵੀ ਬੰਦ ਹੈ।

ਪੜੋ ਹੋਰ ਖਬਰਾਂ: ਲੁਧਿਆਣਾ 'ਚ ਵੱਡਾ ਹਾਦਸਾ, ਡਿੱਗੀ 3 ਮੰਜ਼ਿਲਾ ਇਮਾਰਤ, 5 ਲੋਕ ਜ਼ਖਮੀ

ਕਾਂਗਰਸ ਨੇ ਬੁੱਧਵਾਰ ਦੇਰ ਰਾਤ ਦਾਅਵਾ ਕੀਤਾ ਸੀ ਕਿ ਰਣਦੀਪ ਸੁਰਜੇਵਾਲਾ ਸਮੇਤ ਪੰਜ ਸੀਨੀਅਰ ਨੇਤਾਵਾਂ ਦੇ ਖਾਤਿਆਂ ਵਿਰੁੱਧ ਅਜਿਹੀ ਹੀ ਕਾਰਵਾਈ ਕੀਤੀ ਗਈ ਹੈ। ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਜਨਰਲ ਸਕੱਤਰ ਤੇ ਸਾਬਕਾ ਕੇਂਦਰੀ ਮੰਤਰੀ ਅਜੇ ਮਾਕਨ, ਲੋਕ ਸਭਾ ਵਿੱਚ ਪਾਰਟੀ ਵ੍ਹਿਪ ਮਨਿਕਮ ਟੈਗੋਰ, ਅਸਾਮ ਦੇ ਇੰਚਾਰਜ ਤੇ ਸਾਬਕਾ ਕੇਂਦਰੀ ਮੰਤਰੀ ਜਤਿੰਦਰ ਸਿੰਘ ਤੇ ਮਹਿਲਾ ਕਾਂਗਰਸ ਪ੍ਰਧਾਨ ਸੁਸ਼ਮਿਤਾ ਦੇਵ ਦੇ ਟਵਿੱਟਰ ਅਕਾਊਂਟ ਵੀ ਮੁਅੱਤਲ ਕਰ ਦਿੱਤੇ ਗਏ ਹਨ।

In The Market