LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ, ਹਫਤੇ ਲਈ ਖੁਦ ਨੂੰ ਕੀਤਾ ਆਈਸੋਲੇਟ

23j corona

ਨਵੀਂ ਦਿੱਲੀ- ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਹੈਦਰਾਬਾਦ ਵਿੱਚ ਹਨ। ਉਨ੍ਹਾਂ ਨੇ ਇੱਕ ਹਫ਼ਤੇ ਲਈ ਸਵੈ-ਆਈਸੋਲੇਸ਼ਨ ਵਿੱਚ ਰਹਿਣ ਦਾ ਫੈਸਲਾ ਕੀਤਾ ਹੈ।

Also Read: ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਦਾ ਟਵਿੱਟਰ ਅਕਾਊਂਟ ਹੈਕ

ਭਾਰਤ ਦੇ ਉਪ ਰਾਸ਼ਟਰਪਤੀ ਦੇ ਟਵਿੱਟਰ ਹੈਂਡਲ ਤੋਂ ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਅਲੱਗ ਰਹਿਣ ਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 125ਵੀਂ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ। ਨਾਇਡੂ ਨੇ ਇੰਡੀਆ ਗੇਟ 'ਤੇ ਬੋਸ ਦੀ ਸ਼ਾਨਦਾਰ ਮੂਰਤੀ ਲਗਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, 'ਰਾਸ਼ਟਰ ਦੀ ਨਿਰਸਵਾਰਥ ਸੇਵਾ ਪ੍ਰਤੀ ਨੇਤਾ ਜੀ ਦੀ ਅਥਾਹ ਹਿੰਮਤ ਦਾ ਸਨਮਾਨ ਕਰਦੇ ਹੋਏ, ਅਸੀਂ ਇਸ ਦਿਨ ਨੂੰ ਪਰਾਕਰਮ ਦਿਵਸ ਵਜੋਂ ਮਨਾਉਂਦੇ ਹਾਂ। ਰਾਸ਼ਟਰ ਬੋਸ ਦੀ ਸੁਤੰਤਰਤਾ ਸੰਗਰਾਮ ਵਿੱਚ ਮਹੱਤਵਪੂਰਨ ਭੂਮਿਕਾ ਲਈ ਰਿਣੀ ਹੈ।

Also Read: ਸ਼ਰਮਨਾਕ! ਦੋ ਦਿਨ ਬੱਚਿਆਂ ਨੂੰ ਘਰੇ ਇਕੱਲਾ ਛੱਡ ਪ੍ਰੇਮੀ ਨਾਲ 'ਐਸ਼' ਕਰਨ ਨਿਕਲੀ 'ਕਲਯੁੱਗੀ ਮਾਂ'

ਚੌਥੇ ਦਿਨ ਤਿੰਨ ਲੱਖ ਤੋਂ ਵੱਧ ਮਾਮਲੇ
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3.33 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਲਗਾਤਾਰ ਚੌਥਾ ਦਿਨ ਹੈ ਜਦੋਂ ਦੇਸ਼ ਵਿੱਚ 3 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਸ਼ਨੀਵਾਰ ਦੇ ਮੁਕਾਬਲੇ ਚਾਰ ਹਜ਼ਾਰ ਮਾਮਲੇ ਘੱਟ ਆਏ। ਸ਼ਨੀਵਾਰ ਨੂੰ 3.37 ਲੱਖ ਮਾਮਲੇ ਸਾਹਮਣੇ ਆਏ। ਪਿਛਲੇ 24 ਘੰਟਿਆਂ 'ਚ ਕੋਰੋਨਾ ਕਾਰਨ 525 ਲੋਕਾਂ ਦੀ ਮੌਤ ਹੋਈ ਹੈ।

In The Market