LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਿੱਕੀ ਮਿੱਢੂਖੇੜਾ ਕਤਲ ਮਾਮਲੇ ਦੀ ਸੁਲਝੇਗੀ ਗੁੱਥੀ, ਪੁਲਿਸ ਹੱਥ ਲੱਗੀ ਵੱਡੀ ਸਫਲਤਾ

30m vicky

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਦੇ ਕਰੀਬੀ ਰਹੇ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ (Youth Akali leader Vicky Midukhera) ਦੇ ਕਤਲ ਮਾਮਲੇ ਵਿੱਚ ਮੁਹਾਲੀ ਪੁਲਿਸ (Mohali Police) ਨੂੰ ਵੱਡੀ ਕਾਮਯਾਬੀ (Great success) ਮਿਲ ਸਕਦੀ ਹੈ। ਦਿੱਲੀ ਪੁਲਿਸ (Delhi Police) ਦੇ ਸਪੈਸ਼ਲ ਸੈੱਲ (Special cell) ਨੇ ਕਰੀਬ 12 ਨਾਮੀ ਗੈਂਗਸਟਰਾਂ (12 gangsters) ਨੂੰ ਗ੍ਰਿਫਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਜੋ ਕਈ ਗੈਂਗਸ ਦੇ ਮੈਂਬਰ ਦੱਸੇ ਜਾਂਦੇ ਹਨ। ਇਨ੍ਹਾਂ ਵਿੱਚ ਦਵਿੰਦਰ ਬੰਬੀਹਾ ਗੈਂਗ ਵੀ ਸ਼ਾਮਲ ਹੈ। ਮੁਹਾਲੀ ਦੇ ਐਸਐਸਪੀ ਹਰਜੀਤ ਸਿੰਘ ਮੁਤਾਬਕ ਜਲਦੀ ਹੀ ਇਨ੍ਹਾਂ ਵਿੱਚੋਂ ਕੁਝ ਗੈਂਗਸਟਰਾਂ ਦੇ ਪ੍ਰੋਡਕਸ਼ਨ ਵਾਰੰਟ ਪੰਜਾਬ ਪੁਲਿਸ ਵਲੋਂ ਲਏ ਜਾਣਗੇ।

Punjab: Youth Akali Dal leader Vicky Middukhera shot dead in Mohali |  Punjab: Youth Akali Dal leader Vicky Middukhera shot dead in Mohali

ਇਸ ਲਈ ਟੀਮ ਦਿੱਲੀ ਕੋਰਟ ਵਿੱਚ ਵੀ ਅਰਜ਼ੀ ਦੇਵੇਗੀ। ਵਿੱਕੀ ਮਿੱਡੂਖੇੜਾ ਨੂੰ ਪਿਛਲੇ ਸਾਲ ਅਗਸਤ ਵਿੱਚ ਮੋਹਾਲੀ ਦੇ ਸੈਕਟਰ 71 ਵਿੱਚ ਸ਼ਾਰਪ ਸ਼ੂਟਰਾਂ ਨੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਹ ਅਜੇ ਇੱਕ ਪ੍ਰਾਪਰਟੀ ਡੀਲਰ ਨੂੰ ਮਿਲਣ ਤੋਂ ਬਾਅਦ ਬਾਹਰ ਨਿਕਲਿਆ ਹੀ ਸੀ ਕਿ ਉਸ ਨੂੰ ਟਰੈਕ ਕਰ ਰਹੇ ਸ਼ੂਟਰਾਂ ਨੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਤਾਬਕ ਭੋਲੂ ਤੇ ਲੱਟਠ ਨੇ ਹੀ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਦਵਿੰਦਰ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਵੀ ਲਈ ਸੀ। ਹਾਲਾਂਕਿ, ਪੁਲਿਸ ਨੇ ਅੱਜ ਤੱਕ ਉਸ ਪੋਸਟ ਦੀ ਸੱਚਾਈ 'ਤੇ ਕੋਈ ਟਿੱਪਣੀ ਨਹੀਂ ਕੀਤੀ। ਦੱਸਣਯੋਗ ਹੈ ਕਿ ਪਿਛਲੇ ਸਾਲ 7 ਅਗਸਤ ਨੂੰ ਮੁਹਾਲੀ ਵਿਚ ਵਿੱਕੀ ਮਿੱਡੂ ਖੇੜਾ ਦਾ ਕਤਲ ਹੋਇਆ ਸੀ। ਯੂਥ ਅਕਾਲੀ ਆਗੂ ਵਿੱਕੀ ਮਿੱਡੂ ਖੇੜਾ ਦਾ ਮੁਹਾਲੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵਿੱਕੀ ਮਿੱਡੂ ਖੇੜਾ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। 

In The Market