LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

UP, ਉੱਤਰਾਖੰਡ ਅਤੇ ਗੋਆ 'ਚ ਵੋਟਿੰਗ ਜਾਰੀ, PM ਮੋਦੀ ਨੇ ਕੀਤੀ ਇਹ ਅਪੀਲ

14f voting

ਨਵੀਂ ਦਿੱਲੀ- ਯੂਪੀ, ਉੱਤਰਾਖੰਡ ਤੇ ਗੋਆ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੋਟਿੰਗ ਜਾਰੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਰਿਕਾਰਡ ਗਿਣਤੀ 'ਚ ਵੋਟਿੰਗ ਕਰਨ ਦੀ ਅਪੀਲ ਕੀਤੀ। ਗੋਆ ਅਤੇ ਉੱਤਰਾਖੰਡ ਦੀਆਂ ਸਾਰੀਆਂ ਵਿਧਾਨ ਸਭਾ ਅਤੇ ਉੱਤਰ ਪ੍ਰਦੇਸ਼ ਦੇ 55 ਚੋਣ ਖੇਤਰਾਂ 'ਚ ਵੋਟਿੰਗ ਹੋ ਰਹੀ ਹੈ।

Also Read: Coronavirus: ਦੇਸ਼ 'ਚ ਨਵੇਂ ਮਾਮਲਿਆਂ 'ਚ ਗਿਰਾਵਟ ਜਾਰੀ, 346 ਮੌਤਾਂ

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਲੋਕਾਂ ਨੂੰ ਰਿਕਾਰਡ ਗਿਣਤੀ 'ਚ ਵੋਟ ਪਾਉਣ ਅਤੇ ਲੋਕਤੰਤਰ ਦੇ ਉਤਸਵ ਨੂੰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ। ਪੀ.ਐੱਮ. ਨੇ ਟਵੀਟ ਕਰ ਕੇ ਕਿਹਾ,''ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਦੂਜੇ ਦੌਰ ਦੇ ਨਾਲ ਹੀ ਅੱਜ ਉਤਰਾਖੰਡ ਅਤੇ ਗੋਆ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੈ। ਸਾਰੇ ਵੋਟਰਾਂ ਨੂੰ ਬੇਨਤੀ ਹੈ ਕਿ ਉਹ ਲੋਕਤੰਤਰ ਦੇ ਪਵਿੱਤਰ ਉਤਸਵ ਦੇ ਭਾਗੀਦਾਰ ਬਣਨ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਯਾਦ ਰੱਖਣ- ਪਹਿਲਾਂ ਵੋਟਿੰਗ, ਫਿਰ ਹੋਰ ਕੋਈ ਕੰਮ!'' ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

Also Read: Pulwama Attack: 'ਉਹ ਕਾਲਾ ਦਿਨ ਜਦੋਂ ਰੋ ਪਿਆ ਸੀ ਸਾਰਾ ਦੇਸ਼'

ਉੱਤਰਾਖੰਡ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਿੰਗ ਸੋਮਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ, ਜਿੱਥੇ ਪ੍ਰਦੇਸ਼ ਦੇ 82 ਲੱਖ ਤੋਂ ਵਧ ਵੋਟਰ 632 ਉਮੀਦਵਾਰਾਂ ਦੀ ਕਿਸਮਤ ਨੂੰ ਈ.ਵੀ.ਐੱਮ. 'ਚ ਕੈਦ ਕਰ ਦੇਣਗੇ। ਪ੍ਰਦੇਸ਼ ਦੇ ਪੁਲਿਸ ਜਨਰਲ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉੱਤਰਾਖੰਡ ਦੀ ਮੁੱਖ ਚੋਣ ਅਧਿਕਾਰੀ ਸੌਜੰਨਿਆ ਨੇ ਦੱਸਿਆ ਕਿ ਪ੍ਰਦੇਸ਼ 'ਚ ਸ਼ਾਮ 6 ਵਜੇ ਤੱਕ ਵੋਟਰ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ।

Also Read: ਪੰਜਾਬ ਚੋਣਾਂ: PM ਮੋਦੀ ਦਾ ਜਲੰਧਰ ਦੌਰਾ ਅੱਜ, ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਗੋਆ ਵਿਧਾਨ ਸਭਾ ਦੀਆਂ 40 ਸੀਟਾਂ 'ਤੇ ਚੋਣਾਂ ਲਈ ਵੋਟਿੰਗ ਸੋਮਵਾਰ ਸਵੇਰੇ ਸ਼ੁਰੂ ਹੋ ਗਈ, ਜਿਸ 'ਚ 301 ਉਮੀਦਵਾਰ ਕਿਸਮਤ ਅਜਮਾ ਰਹੇ ਹਨ। ਚੋਣ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ 'ਚ ਇਕ ਪੜਾਅ 'ਚ ਹੋ ਰਹੀ ਵੋਟਿੰਗ ਸਵੇਰੇ 7 ਵਜੇ ਸ਼ੁਰੂ ਅਤੇ ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਵੋਟਿੰਗ ਲਈ 11 ਲੱਖ ਤੋਂ ਵੱਧ ਲੋਕ ਯੋਗ ਹਨ। ਇਨ੍ਹਾਂ 'ਚ 9,590 ਦਿਵਾਂਗ, 80 ਤੋਂ ਵਧ ਉਮਰ ਦੇ 2,997 ਲੋਕ, 9 ਟਰਾਂਸਜੈਂਡਰ ਸ਼ਾਮਲ ਹਨ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਕੀਤੀ ਜਾਵੇਗੀ। ਗੋਆ 'ਚ ਇਸ ਵਾਰ ਬਹੁਕੋਣ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਆਮ ਆਦਮੀ ਪਾਰਟੀ (ਆਪ), ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਅਤੇ ਹੋਰ ਛੋਟੇ ਦਲ ਸੂਬੇ ਦੇ ਚੋਣਾਵੀ ਦ੍ਰਿਸ਼ 'ਚੇ ਆਪਣੀ ਛਾਪ ਛੱਡਣ ਦੀ ਹੋੜ 'ਚ ਹਨ। 

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੇ ਅਧੀਨ ਸੂਬੇ ਦੇ 9 ਜ਼ਿਲ੍ਹਿਆਂ ਦੀਆਂ 55 ਸੀਟਾਂ ਲਈ ਵੋਟਿੰਗ ਸੋਮਵਾਰ ਸਵੇਰੇ 7 ਵਜੇ ਸ਼ੁਰੂ ਹੋ ਗਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਦੂਜੇ ਪੜਾਅ 'ਚ ਪ੍ਰਦੇਸ਼ ਦੇ 9 ਜ਼ਿਲ੍ਹਿਆਂ ਸਹਾਰਨਪੁਰ, ਬਿਜਨੌਰ, ਮੁਰਾਦਾਬਾਦ, ਸੰਭਲ, ਰਾਮਪੁਰ, ਅਮਰੋਹਾ, ਬਦਾਊਂ, ਬਰੇਲੀ ਅਤੇ ਸ਼ਾਹਜਹਾਂਪੁਰ ਦੀਆਂ 55 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਚੋਣ ਕਮਿਸ਼ਨ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ, ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ, ਜੋ ਸ਼ਾਮ 6 ਵਜੇ ਤੱਕ ਚਲੇਗੀ। 

In The Market