LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਤੋਂ ਬਾਅਦ ਕੈਬਟਨ ਨੇ ਕਿਹਾ- ਅਸੀਂ 101 ਫੀਸਦੀ ਚੋਣਾਂ ਜਿੱਤਾਂਗੇ 

17d cpt

ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Punjab Chief Minister Capt. Amarinder Singh) ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ (Punjab BJP in-charge Gajender Singh Shekhawat) ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਦਿੱਲੀ ਵਿਚ ਹੋ ਰਹੀ ਹੈ। ਦੋਹਾਂ ਨੇਤਾਵਾਂ ਵਿਚਾਲੇ ਪੰਜਾਬ ਚੋਣਾਂ (Punjab Elections) ਨੂੰ ਲੈ ਕੇ ਸੀਟਾਂ ਦੀ ਵੰਡ 'ਤੇ ਚਰਚਾ ਹੋਈ। ਮੀਟਿੰਗ ਤੋਂ ਬਾਅਦ ਸ਼ੇਖਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ (Prime Minister) ਅਤੇ ਪਾਰਟੀ ਪ੍ਰਧਾਨ ਜੇ.ਪੀ. ਨੱਢਾ (Party President J.P. Naddha) ਪਹਿਲਾਂ ਹੀ ਕਹਿ ਚੁਕੇ ਹਨ ਕਿ ਅਸੀਂ ਮਿਲ ਕੇ ਚੋਣ ਲੜਾਂਗੇ। ਅੱਜ ਮੈਂ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਅਸੀਂ ਮਿਲ ਕੇ ਚੋਣ ਲੜ ਰਹੇ ਹਾਂ। ਸੀਟਾਂ ਦੇ ਸਮਝੌਤੇ ਦੀ ਗੱਲ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਸਮਾਂ ਆਉਣ ’ਤੇ ਇਸ ਦੀ ਜਾਣਕਾਰੀ ਦੇ ਦਿੱਤੀ ਜਾਵੇਗੀ। Also Read : ਜਾਪਾਨ 'ਚ ਓਸਾਕਾ ਸ਼ਹਿਰ ਦੇ ਹੈਲਥ ਕਲੀਨਿਕ 'ਚ ਅੱਗ, 10 ਔਰਤਾਂ ਸਣੇ 27 ਦੀ ਮੌਤ

ਕੁਝ ਦਿਨ ਪਹਿਲਾਂ ਸ਼ੇਖਾਵਤ ਨੇ ਵੀ ਕੈਪਟਨ ਨਾਲ ਚੰਡੀਗੜ੍ਹ 'ਚ ਮੁਲਾਕਾਤ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਸੀ। ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ 101 ਫੀਸਦੀ ਚੋਣ ਜਿੱਤਣ ਜਾ ਰਹੇ ਹਾਂ, ਜਦੋਂ ਵੀ ਸੀਟਾਂ ਦੀ ਵੰਡ ਹੋਵੇਗੀ, ਜਿੱਤ ਦੀ ਸੰਭਾਵਨਾ ਸਭ ਤੋਂ ਵੱਡੀ ਅਤੇ ਇਕਲੌਤਾ ਫੈਕਟਰ ਹੋਵੇਗਾ। ਸੀਟਾਂ ਨੂੰ ਲੈ ਕੇ ਗੱਲ ਹੋਵੇਗੀ ਅਤੇ ਉਸ ਤੋਂ ਬਾਅਦ ਹੀ ਸੀਟਾਂ ’ਤੇ ਗੱਲ ਬਣੇਗੀ। ਅਮਰਿੰਦਰ ਸਿੰਘ ਨੇ ਕਿਹਾ ਕਿ ਚੰਨੀ ਨੇ ਜੋ ਐਲਾਨ ਕੀਤੇ ਹਨ, ਉਨ੍ਹਾਂ ਨੂੰ ਜ਼ਮੀਨ ’ਤੇ ਉਤਰਨ ’ਚ ਸਮਾਂ ਲੱਗੇਗਾ।

In The Market