LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Wrestlers Protest: ਜੰਤਰ ਮੰਤਰ 'ਤੇ ਧਰਨਾ ਕਰ ਰਹੇ ਪਹਿਲਵਾਨਾਂ ਦੀ ਪੁਲਿਸ ਨਾਲ ਝੜਪ!

jntrmnr23

Wrestlers Protest: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਪਹਿਲਵਾਨਾਂ ਅਤੇ ਪੁਲਿਸ ਵਿਚਾਲੇ ਬੁੱਧਵਾਰ ਦੇਰ ਰਾਤ ਝੜਪ ਹੋ ਗਈ। ਪਹਿਲਵਾਨਾਂ ਦਾ ਦੋਸ਼ ਹੈ ਕਿ ਮੀਂਹ ਕਾਰਨ ਉਨ੍ਹਾਂ ਨੇ ਬਿਸਤਰੇ ਮੰਗਵਾਏ ਸਨ। ਪੁਲਿਸ ਚੌਕੀ ਵਾਲੀ ਥਾਂ 'ਤੇ ਪਹੁੰਚਣ ਤੋਂ ਪਹਿਲਾਂ ਹੀ ਰੁਕ ਗਈ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੱਥੋਪਾਈ ਵੀ ਹੋਈ।

ਖਬਰਾਂ ਮੁਤਾਬਕ ਦੁਸ਼ਯੰਤ ਫੋਗਾਟ ਸਮੇਤ ਦੋ ਪਹਿਲਵਾਨ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਜੰਤਰ-ਮੰਤਰ 'ਤੇ ਮੋਰਚਾ ਸੰਭਾਲਣ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਨਾਥ ਭਾਰਤੀ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਬਾਅਦ ਵਿੱਚ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਜੰਤਰ-ਮੰਤਰ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਪਹਿਲਵਾਨ ਬਜਰੰਗ ਪੂਨੀਆ ਨੇ ਦੋਸ਼ ਲਾਇਆ ਕਿ ਪੁਲਿਸ ਵਾਲਿਆਂ ਨੇ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਪਹਿਲਵਾਨਾਂ ਨਾਲ ਦੁਰਵਿਵਹਾਰ ਕੀਤਾ ਅਤੇ ਕੁੱਟਮਾਰ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਪੂਰੇ ਦੇਸ਼ ਦੇ ਸਮਰਥਨ ਦੀ ਲੋੜ ਹੈ, ਸਾਰਿਆਂ ਨੂੰ ਦਿੱਲੀ ਆਉਣਾ ਚਾਹੀਦਾ ਹੈ। ਪੁਲਿਸ ਸਾਡੇ ਵਿਰੁੱਧ ਤਾਕਤ ਦੀ ਵਰਤੋਂ ਕਰ ਰਹੀ ਹੈ। ਔਰਤਾਂ ਨਾਲ ਦੁਰਵਿਵਹਾਰ ਕਰਨਾ ਅਤੇ ਬ੍ਰਿਜਭੂਸ਼ਣ ਵਿਰੁੱਧ ਕੁਝ ਕਾਰਵਾਈ ਨਹੀਂ ਕਰ ਰਹੀ । ਇਸ ਤੋਂ ਇਲਾਵਾ ਪਹਿਲਵਾਨਾਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਕੁਝ ਬਾਹਰੀ ਵਿਅਕਤੀਆਂ ਵੱਲੋਂ ਸ਼ਰਾਬ ਪੀ ਕੇ ਹੰਗਾਮਾ ਕੀਤਾ ਅਤੇ ਦੁਰਵਿਵਹਾਰ ਵੀ ਕੀਤਾ।

ਉਥੇ ਹੀ ਪਹਿਲਵਾਨ ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਦੇਰ ਰਾਤ ਮੀਡੀਆ ਨਾਲ ਗੱਲ ਕਰਦੇ ਹੋਏ ਭਾਵੁਕ ਹੋ ਗਏ। ਉਸ ਨੇ ਕਿਹਾ ਕਿ ਉਹ ਇੱਕ ਖਿਡਾਰੀ ਹੈ ਜਿਸ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ, ਪਰ ਉਸ ਨਾਲ ਅਪਰਾਧੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਆਪਣੀਆਂ ਅੱਖਾਂ ਵਿੱਚ ਹੰਝੂ ਲੈ ਕੇ ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਵਿਨੇਸ਼ ਫੋਗਾਟ ਨੇ ਕਿਹਾ ਕਿ ਜੇਕਰ ਤੁਸੀਂ ਸਾਨੂੰ ਮਾਰਨਾ ਚਾਹੁੰਦੇ ਹੋ ਤਾਂ ਸਾਨੂੰ ਮਾਰ ਦਿਓ। 

ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਕੀ ਇਹ ਦਿਨ ਦੇਖਣ ਲਈ ਅਸੀਂ ਦੇਸ਼ ਲਈ ਮੈਡਲ ਜਿੱਤੇ? ਅਸੀਂ ਆਪਣਾ ਖਾਣਾ ਵੀ ਨਹੀਂ ਖਾਧਾ। ਕੀ ਮਰਦਾਂ ਨੂੰ ਔਰਤਾਂ ਨਾਲ ਦੁਰਵਿਵਹਾਰ ਕਰਨ ਦਾ ਹੱਕ ਹੈ? ਇਹ ਪੁਲਿਸ ਵਾਲੇ ਬੰਦੂਕਾਂ ਫੜ ਰਹੇ ਹਨ, ਇਹ ਸਾਨੂੰ ਮਾਰ ਸਕਦੇ ਹਨ। ਵਿਨੇਸ਼ ਨੇ ਕਿਹਾ ਕਿ ਮਹਿਲਾ ਪੁਲਿਸ ਅਧਿਕਾਰੀ ਕਿੱਥੇ ਹਨ? ਮਰਦ ਅਫਸਰ ਸਾਡੇ ਨਾਲ ਇਸ ਤਰ੍ਹਾਂ ਕਿਵੇਂ ਧੱਕਾ ਕਰ ਸਕਦੇ ਹਨ। ਅਸੀਂ ਅਪਰਾਧੀ ਨਹੀਂ ਹਾਂ। ਸ਼ਰਾਬੀ ਪੁਲਿਸ ਅਫਸਰ ਨੇ ਮੇਰੇ ਭਰਾ ਨੂੰ ਮਾਰਿਆ।

In The Market