LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਉੱਤਰ ਪ੍ਰਦੇਸ਼ 'ਚ ਜ਼ੀਕਾ ਵਾਇਰਸ ਦੇ ਮਾਮਲੇ ਨੇ ਉਡਾਈ ਕੇਂਦਰ ਦੀ ਨੀਂਦ, ਭੇਜੀ ਉੱਚ ਪੱਧਰੀ ਟੀਮ

25 oct 13

ਕਾਨਪੁਰ– ਉੱਤਰ ਪ੍ਰਦੇਸ਼ ਦੇ ਕਾਨਪੁਰ ’ਚ ਜ਼ੀਕਾ ਵਾਇਰਸ ਦਾ ਹੁਣ ਤੱਕ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ ਅਤੇ ਹਵਾਈ ਫ਼ੌਜ ’ਚ ਤਾਇਨਾਤ ਇਕ ਅਧਿਕਾਰੀ ਇਸ ਰੋਗ ਨਾਲ ਪੀੜਤ ਪਾਏ ਗਏ ਹਨ। ਸਿਹਤ ਵਿਭਾਗ ਨੇ ਇਸ ਦੀ ਜਾਣਕਾਰੀ ਦਿੱਤੀ। 

ਸਿਹਤ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਐਤਵਾਰ ਦੱਸਿਆ ਕਿ ਹਵਾਈ ਫ਼ੌਜ ਦੇ ਇਕ ਵਾਰੰਟ ਅਧਿਕਾਰੀ ਦਾ ਜ਼ੀਕਾ ਵਾਇਰਸ ਇਨਫੈਕਸ਼ਨ ਦਾ ਪ੍ਰੀਖਣ ਕੀਤਾ ਗਿਆ। ਇਸ ਦੌਰਾਨ ਉਸ ਦੇ ਇਸ ਰੋਗ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ। ਉਨ੍ਹਾਂ ਕਿਹਾ ਕਿ ਸਥਿਤੀ ਨਾਲ ਨਜਿੱਠਣ ਅਤੇ ਡਰ ਰੋਕਣ ਲਈ ਸਿਹਤ ਵਿਭਾਗ, ਨਗਰ ਨਿਗਰ ਦੇ ਅਧਿਕਾਰੀਆਂ ਨੂੰ ਚੌਕਸ ਕੀਤਾ ਗਿਆ ਹੈ। 

ਉੱਥੇ ਹੀ ਕੇਂਦਰੀ ਸਿਹਤ ਮੰਤਰਾਲਾ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼’ਚ ਇਕ ਉੱਚ ਪੱਧਰੀ ਬਹੁ ਅਨੁਸ਼ਾਸਨਾਤਮਕ ਟੀਮ ਭੇਜੀ ਹੈ। ਟੀਮ ਇਸ ਗੱਲ ਦਾ ਮੁਲਾਂਕਣ ਕਰੇਗੀ ਕਿ ਜ਼ੀਕਾ ਵਾਇਰਸ ਪ੍ਰਬੰਧਨ ਲਈ ਮੰਤਰਾਲਾ ਦੀ ਕਾਰਜ ਯੋਜਨਾ ਲਾਗੂ ਕੀਤੀ ਜਾ ਰਹੀ ਹੈ ਜਾਂ ਨਹੀਂ। ਇਸ ਤੋਂ ਇਲਾਵਾ ਕਈ ਹੋਰ ਟੀਮਾਂ ਨੂੰ ਵਾਇਰਸ ਦੇ ਪ੍ਰਸਾਰ ਦੀ ਜਾਂਚ ਕਰਨ ਲਈ ਜ਼ਿੰਮੇਵਾਰੀ ਸੌਂਪੀ ਗਈ ਹੈ। ਕਾਨਪੁਰ ਦੇ ਮੁੱਖ ਮੈਡੀਕਲ ਅਧਿਕਾਰੀ ਡਾਕਟਰ ਨੇਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਬੁਖ਼ਾਰ ਨਾਲ ਪੀੜਤ ਉਕਤ ਅਧਿਕਾਰੀ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਖੂਨ ਦੀ ਜਾਂਚ ਕਰਨ ’ਤੇ ਜ਼ੀਕਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ। 

In The Market