LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਡੇਰਾ ਸਿਰਸਾ ਸ਼ਰਧਾਲੂਆਂ ਦੀ ਬੱਸ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ , 30-35 ਲੋਕ ਜ਼ਖਮੀ

sirsa bus accident new

 ਬਰਨਾਲਾ ਤੋਂ ਡੇਰਾ ਸਿਰਸਾ ਸਤਿਸੰਗ ਲਈ ਜਾ ਰਹੀ ਸ਼ਰਧਾਲੂਆਂ ਦੀ  ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਜਿਸ ਕਾਰਨ ਬੱਸ 'ਚ ਸਵਾਰ 30-35 ਲੋਕ ਜ਼ਖਮੀ ਹੋ ਗਏ। ਦਰਅਸਲ ਬਰਨਾਲਾ ਦੇ ਬੱਸ ਸਟੈਂਡ ਤੋਂ ਦਾਣਾ ਮੰਡੀ ਦੇ ਪਿਛਲੇ ਪਾਸੇ ਵਾਲੀ ਸੜਕ ਨੂੰ ਰੋਕਣ ਲਈ ਵੱਡੇ ਤੇ ਉੱਚੇ ਖੰਭੇ ਲਗਾਏ ਗਏ ਹਨ ਤਾਂ ਜੋ ਵੱਡੇ ਵਾਹਨ ਇੱਥੋਂ ਲੰਘ ਨਾ ਸਕਣ, ਪਰ ਬੱਸ ਚਾਲਕ ਨੇ ਲਾਪਰਵਾਹੀ ਵਰਤਦਿਆਂ ਖੰਭਿਆਂ ਨੂੰ ਟੱਕਰ ਮਾਰ ਦਿੱਤੀ ਤੇ ਬੱਸ ਵਿੱਚ ਸਵਾਰ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਤੋਂ ਤੁਰੰਤ ਬਾਅਦ ਡਰਾਈਵਰ  ਹੋ ਗਿਆ। ਇਸ ਸਬੰਧੀ ਬੱਸ ਵਿੱਚ ਸਵਾਰ ਇੱਕ ਯਾਤਰੀ ਨੇ ਦੱਸਿਆ ਕਿ ਉਹ ਸ਼ੇਰਪੁਰ ਤੋਂ ਡੇਰਾ ਸਿਰਸਾ ਸਤਿਸੰਗ ਜਾ ਰਿਹਾ ਸੀ। ਜਦੋਂ ਉਹ ਬਰਨਾਲਾ ਪਹੁੰਚੇ ਤਾਂ ਬਰਨਾਲਾ ਤੋਂ ਆਏ ਬੱਸ ਚਾਲਕ ਨੇ ਬੱਸ ਸਟੈਂਡ ਦੇ ਪਿਛਲੇ ਪਾਸੇ ਦਾਣਾ ਮੰਡੀ ਵਾਲੀ ਸਾਈਡ ਤੋਂ ਬੱਸ ਕੱਢਣ ਦੀ ਕੋਸ਼ਿਸ਼ ਕੀਤੀ। ਇੱਥੇ ਵੱਡੇ ਵਾਹਨਾਂ ਨੂੰ ਰੋਕਣ ਲਈ ਖੰਭੇ ਲਾਏ ਗਏ ਹਨ ਪਰ ਬੱਸ ਡਰਾਈਵਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਅਤੇ  ਬੱਸ ਖੰਭੇ ਨਾਲ ਟਕਰਾਅ ਗਈ।  ਇਸ ਹਾਦਸੇ ਕਾਰਨ ਬੱਸ ਵਿੱਚ ਸਵਾਰ ਵੱਡੀ ਗਿਣਤੀ ਵਿੱਚ ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਸਿਵਲ ਹਸਪਤਾਲ  ਬਰਨਾਲਾ ਵਿਖੇ ਦਾਖ਼ਲ  ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਲਈ ਬੱਸ ਡਰਾਈਵਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਇਸ ਸਬੰਧੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਗਰੂਪ ਸਿੰਘ ਨੇ ਦੱਸਿਆ ਕਿ ਬੱਸ ਹਾਦਸੇ ਦੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਬੱਸ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ। ਘਟਨਾ ਤੋਂ ਬਾਅਦ ਡਰਾਈਵਰ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰੇਗੀ।  ਇਸ ਮੌਕੇ ਸਿਵਲ ਹਸਪਤਾਲ ਬਰਨਾਲਾ ਦੇ ਡਾਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਅੱਜ ਵਾਪਰੇ ਬੱਸ ਹਾਦਸੇ ਕਾਰਨ 30-35 ਵਿਅਕਤੀਆਂ ਨੂੰ ਜ਼ਖ਼ਮੀ ਹਾਲਤ ਵਿੱਚ ਬਰਨਾਲਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

In The Market