LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Earthquake In Nepal: ਨੇਪਾਲ 'ਚ ਭੂਚਾਲ ਨੇ ਮਚਾਈ ਭਾਰੀ ਤਬਾਹੀ, 128 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

njhuy52639

ਕਾਠਮੰਡੂ: ਨੇਪਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਆਏ ਭੂਚਾਲ ਨੇ ਭਾਰੀ ਤਬਾਹੀ ਮਚਾਈ। 6.4 ਤੀਬਰਤਾ ਦੇ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ। ਭੂਚਾਲ ਤੋਂ ਬਾਅਦ ਹੁਣ ਤੱਕ 128 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਲਬੇ ਹੇਠ ਦੱਬਣ ਕਾਰਨ ਕਈ ਲੋਕ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਰੁਕਮ ਪੱਛਮੀ 'ਚ 36 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦਕਿ ਜਾਜਰਕੋਟ 'ਚ 92 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਰੁਕਮ ਪੱਛਮੀ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਹਰੀ ਪ੍ਰਸਾਦ ਨੇ ਨਿਊਜ਼ ਏਜੰਸੀ ਏਐਨਆਈ ਨੂੰ ਇਹ ਜਾਣਕਾਰੀ ਦਿੱਤੀ। ਨੇਪਾਲ ਵਿੱਚ ਭੂਚਾਲ ਦੀ ਤੀਬਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਦਾ ਅਸਰ ਦਿੱਲੀ-ਐਨਸੀਆਰ ਅਤੇ ਉੱਤਰੀ ਭਾਰਤ ਵਿੱਚ ਦੇਖਿਆ ਗਿਆ। ਬਿਹਾਰ ਦੇ ਪਟਨਾ ਅਤੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ।

ਨੇਪਾਲ ਦੇ ਰਾਸ਼ਟਰੀ ਭੂਚਾਲ ਮਾਪਣ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਨੇਪਾਲ 'ਚ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਭੂਚਾਲ ਕਾਰਨ ਹੋਏ ਮਨੁੱਖੀ ਅਤੇ ਮਾਲੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਤਿੰਨ ਸੁਰੱਖਿਆ ਏਜੰਸੀਆਂ ਤੁਰੰਤ ਬਚਾਅ ਅਤੇ ਰਾਹਤ ਲਈ ਤਾਇਨਾਤ ਹਨ

In The Market