LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੰਜੇ ਸਿੰਘ ਨੂੰ ਅੱਜ ਅਦਾਲਤ 'ਚ ਪੇਸ਼ ਕਰੇਗੀ ED, 'ਆਪ' ਵੱਲੋਂ ਭਾਜਪਾ ਹੈੱਡਕੁਆਰਟਰ 'ਤੇ ਪ੍ਰਦਰਸ਼ਨ

sanjay2369

ਨਵੀਂ ਦਿੱਲੀ: ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੂੰ 11 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ 4 ਅਕਤੂਬਰ ਨੂੰ ਗ੍ਰਿਫਤਾਰ ਕਰ ਲਿਆ। ਅੱਜ ਈਡੀ ਸੰਜੇ ਸਿੰਘ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕਰਕੇ ਉਸ ਦੇ ਰਿਮਾਂਡ ਦੀ ਮੰਗ ਕਰੇਗੀ। ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਐਕਸਾਈਜ਼ ਪਾਲਿਸੀ 2021-22 ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਹ ਅਜੇ ਵੀ ਜੇਲ੍ਹ ਵਿੱਚ ਹਨ। ਈਡੀ ਦੀ ਕਾਰਵਾਈ ਵਿਰੁੱਧ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਚੋਣਾਂ ਕਾਰਨ ਸੰਜੇ ਸਿੰਘ ਖਿਲਾਫ ਕੀਤੀ ਗਈ ਕਾਰਵਾਈ- ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੰਜੇ ਸਿੰਘ ਦੀ ਗ੍ਰਿਫ਼ਤਾਰੀ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਨੇ ਭਾਜਪਾ ਦੀ ਅਗਵਾਈ ਵਾਲੇ ਕੇਂਦਰ 'ਤੇ ਬਿਨਾਂ ਰੋਕ-ਟੋਕ ਹਮਲਾ ਬੋਲਦਿਆਂ ਕਿਹਾ ਕਿ ਇਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ "ਨਿਰਾਸ਼ਾ" ਨੂੰ ਉਜਾਗਰ ਕਰ ਦਿੱਤਾ ਹੈ।ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ਕਾਨੂੰਨੀ ਲੜਾਈ ਲੜਾਂਗੇ। ਕੇਜਰੀਵਾਲ ਨੇ ਬੁੱਧਵਾਰ ਨੂੰ ਸੰਜੇ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ। 

'ਆਪ' ਵਰਕਰ ਭਾਜਪਾ ਹੈੱਡਕੁਆਰਟਰ 'ਤੇ ਪ੍ਰਦਰਸ਼ਨ 

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪਿਛਲੇ 15 ਮਹੀਨਿਆਂ ਤੋਂ ਈਡੀ-ਸੀਬੀਆਈ ਦੀ ਜਾਂਚ ਅਤੇ ਛਾਪੇਮਾਰੀ ਚੱਲ ਰਹੀ ਹੈ। ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਪਰ ਅੱਜ ਤੱਕ ਇੱਕ ਰੁਪਿਆ ਵੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਇਸ ਗ੍ਰਿਫਤਾਰੀ ਖਿਲਾਫ ਵੀਰਵਾਰ ਨੂੰ ਸਵੇਰੇ 11 ਵਜੇ ਭਾਜਪਾ ਦੇ ਮੁੱਖ ਦਫਤਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ।

ਪੰਜਾਬ ਦੇ ਮੁੱਖ ਭਗਵੰਤ ਮਾਨ ਨੇ ਕੀਤਾ ਟਵੀਟ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸੰਜੇ ਸਿੰਘ ਦੇ ਸਮਰਥਨ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਉੱਤੇ ਤੰਜ ਕੱਸਿਆ ਹੈ।

 

 
 
In The Market