ਜੰਮੂ- ਜੰਮੂ-ਕਸ਼ਮੀਰ ਵਿਚ ਫੌਜ ਤੇ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਦੇ ਖਿਲਾਫ ਅਭਿਆਨ ਜਾਰੀ ਹੈ। ਸ਼ਨੀਵਾਰ ਨੂੰ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦੇ ਵਿਚਾਲੇ ਐਨਕਾਉਂਟਰ ਹੋਇਆ। ਇਸ ਵਿਚ ਇਕ ਅੱਤਵਾਦੀ ਢੇਰ ਹੋ ਗਿਆ ਜਦਕਿ ਮੁਕਾਬਲੇ ਵਿਚ ਸੁਰੱਖਿਆ ਬਲਾਂ ਦੇ 2 ਜਵਾਨ ਸ਼ਹੀਦ ਹੋ ਗਏ। ਐਨਕਾਊਂਟਰ ਸ਼ੋਪੀਆ ਦੇ ਜੇਨਪੋਰਾ ਦੇ ਚੇਰਮਰਗ ਵਿਚ ਹੋਇਆ ਹੈ। ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਅਜੇ ਜਾਰੀ ਹੈ।
Also Read: ਕਾਂਗਰਸ ਦੀ ਬਾਗੀ ਨੇਤਾਵਾਂ ਖਿਲਾਫ ਕਾਰਵਾਈ ਜਾਰੀ, ਹੁਣ ਸਤਿਕਾਰ ਕੌਰ ਗਹਿਰੀ ਨੂੰ ਕੀਤਾ ਪਾਰਟੀ ਤੋਂ ਬਾਹਰ
ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਘੇਰ ਲਿਆ ਹੈ। ਸੁਰੱਖਿਆ ਬਲਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਲਾਕੇ ਵਿਚ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫੌਜ ਤੇ ਸੀਆਰਪੀਐੱਫ ਦੀ ਇਕ ਸੰਯੁਕਤ ਟੀਮ ਨੇ ਇਲਾਕੇ ਨੂੰ ਚਾਰੇ ਪਾਸਿਓਂ ਘੇਰ ਲਿਆ ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਟੀਮ ਜਿਵੇਂ ਹੀ ਇਕ ਸ਼ੱਕੀ ਇਲਾਕੇ ਕੋਲ ਪਹੁੰਚੀ ਤਾਂ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਸੁਰੱਖਿਆ ਬਲਾਂ ਨੇ ਫਾਇਰਿੰਗ ਕੀਤੀ ਤੇ ਇਸ ਦੌਰਾਨ ਇਕ ਅੱਤਵਾਦੀ ਢੇਰ ਕਰ ਦਿੱਤਾ ਜਦਕਿ ਇਸ ਦੌਰਾਨ 2 ਜਵਾਨ ਵੀ ਸ਼ਹੀਦ ਹੋ ਗਏ। ਫਿਲਹਾਲ ਇਹ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਅੱਤਵਾਦੀ ਕਿਸ ਸੰਗਠਨ ਨਾਲ ਜੁੜੇ ਹਨ। ਐਨਕਾਊਂਟਰ ਖਤਮ ਹੋਣ ਤੋਂ ਬਾਅਦ ਸੁਰੱਖਿਆ ਬਲ ਤੇ ਸਥਾਨਕ ਪੁਲਿਸ ਇਸ ਦੀ ਪੜਤਾਲ ਕਰਨਗੇ।
Also Read: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ’
ਜੰਮੂ ਕਸ਼ਮੀਰ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ ਹੈ। ਕ੍ਰਾਸ ਫਾਇਰਿੰਗ ਦੌਰਾਨ ਦੋ ਜਵਾਨ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਬਾਅਦ ਵਿਚ ਸ਼੍ਰੀਨਗਰ ਦੇ 92 ਬੇਸ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਸੀ। ਇਲਾਜ ਦੌਰਾਨ ਦੋਵਾਂ ਨੇ ਦਮ ਤੋੜ ਦਿੱਤਾ। ਦੋਵੇ ਜਵਾਨ ਰਾਸ਼ਟਰੀ ਰਾਈਫਲਸ ਵਿਚ ਤਾਇਨਾਤ ਸਨ। ਉਨ੍ਹਾਂ ਦੇ ਨਾਂ ਸੰਤੋਸ਼ ਯਾਦਵ ਤੇ ਰੋਮਿਤ ਚੌਹਾਨ ਹਨ।



