LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ ਪੱਤਰਕਾਰ ਸੀ ਸ਼੍ਰੀਨਗਰ ਮੁਕਾਬਲੇ 'ਚ ਮਾਰਿਆ ਗਿਆ ਅੱਤਵਾਦੀ, ਪੁਲਿਸ ਨੇ ਕੀਤਾ ਖੁਲਾਸਾ

30m attwadi

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਰੈਨਾਵਾੜੀ ਇਲਾਕੇ 'ਚ ਦੇਰ ਰਾਤ ਸੁਰੱਖਿਆ ਕਰਮੀਆਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਅਤੇ ਸੀਆਰਪੀਐਫ ਦੇ ਜਵਾਨਾਂ ਨੇ ਹਿੱਸਾ ਲਿਆ। ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਨ੍ਹਾਂ ਅੱਤਵਾਦੀਆਂ ਕੋਲੋਂ ਕਈ ਹਥਿਆਰ, ਗੋਲਾ ਬਾਰੂਦ ਬਰਾਮਦ ਹੋਇਆ ਹੈ। ਮੁਕਾਬਲੇ 'ਚ ਮਾਰੇ ਗਏ ਅੱਤਵਾਦੀਆਂ 'ਚੋਂ ਇਕ ਅੱਤਵਾਦੀ ਬਾਰੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ 'ਚੋਂ ਇਕ ਪਹਿਲਾਂ ਪੱਤਰਕਾਰ ਸੀ ਅਤੇ ਉਹ ਇਕ ਨਿਊਜ਼ ਪੋਰਟਲ ਚਲਾਉਂਦਾ ਸੀ।

Also Read: ਵਿੱਕੀ ਮਿੱਢੂਖੇੜਾ ਕਤਲ ਮਾਮਲੇ ਦੀ ਸੁਲਝੇਗੀ ਗੁੱਥੀ, ਪੁਲਿਸ ਹੱਥ ਲੱਗੀ ਵੱਡੀ ਸਫਲਤਾ

ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਮੁਕਾਬਲੇ ਵਿੱਚ ਮਾਰਿਆ ਗਿਆ ਅੱਤਵਾਦੀ ਰਾਏਸ਼ ਅਹਿਮਦ ਭੱਟ ਪਹਿਲਾ ਪੱਤਰਕਾਰ ਸੀ, ਉਹ ਅਨੰਤਨਾਗ ਤੋਂ ਆਪਣਾ ਔਨਲਾਈਨ ਨਿਊਜ਼ ਪੋਰਟਲ ਵੈਲੀ ਨਿਊਜ਼ ਸਰਵਿਸ ਚਲਾਉਂਦਾ ਸੀ। 2021 ਵਿੱਚ ਉਹ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਿਆ ਸੀ। ਉਸ ਦੇ ਖਿਲਾਫ ਪਹਿਲਾਂ ਹੀ ਦੋ ਐਫਆਈਆਰ ਦਰਜ ਹਨ। ਪੁਲਿਸ ਨੇ ਅਹਿਮ ਭੱਟ ਦਾ ਪਛਾਣ ਪੱਤਰ ਵੀ ਜਾਰੀ ਕੀਤਾ ਹੈ, ਜਿਸ ਵਿੱਚ ਲਿਖਿਆ ਹੈ ਕਿ ਉਹ ਵੈਲੀ ਨਿਊ ਸਰਵਿਸ ਦਾ ਮੁੱਖ ਸੰਪਾਦਕ ਸੀ।

Also Read: ਕੇਂਦਰ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ, 1 ਅਪ੍ਰੈਲ ਤੋਂ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਲਾਗੂ ਹੋਣਗੇ ਇਹ ਨਿਯਮ

ਪੁਲਿਸ ਨੇ ਦੱਸਿਆ ਕਿ ਮੁਕਾਬਲੇ ਵਿੱਚ ਅੱਤਵਾਦੀ ਸੰਗਠਨ ਲਸ਼ਕਰ/ਟੀਆਰਐਫ ਦੇ ਦੋ ਸਥਾਨਕ ਅੱਤਵਾਦੀ ਮਾਰੇ ਗਏ ਹਨ। ਦੋਵੇਂ ਹਾਲ ਹੀ ਵਿੱਚ ਕਈ ਨਾਗਰਿਕ ਕਤਲਾਂ ਅਤੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਨ। ਮੁਕਾਬਲੇ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਰਿਪੋਰਟ ਮੁਤਾਬਕ ਸੁਰੱਖਿਆ ਕਰਮੀਆਂ ਨੂੰ ਇਲਾਕੇ 'ਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਸੀ। ਅੱਤਵਾਦੀਆਂ ਨੇ ਸੁਰੱਖਿਆ ਕਰਮੀਆਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਇਹ ਮੁਕਾਬਲਾ ਸ਼ੁਰੂ ਹੋ ਗਿਆ।

In The Market