LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ, ਅਦਾਲਤ ਨੇ ਇਲਾਜ ਲਈ ਦਿੱਤੀ ਰਾਹਤ

jain25698

Satyendra Jain:  ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਲਾਜ ਲਈ ਇਹ ਰਾਹਤ ਦਿੱਤੀ ਹੈ। ਅਦਾਲਤ ਨੇ ਉਸ ਨੂੰ 6 ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੌਰਾਨ ਉਹ ਨਿੱਜੀ ਹਸਪਤਾਲ ਵਿੱਚ ਆਪਣਾ ਇਲਾਜ ਕਰਵਾ ਸਕਣਗੇ।

ਅਦਾਲਤ ਨੇ ਸਿਹਤ ਦੇ ਆਧਾਰ 'ਤੇ ਸਤੇਂਦਰ ਜੈਨ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦਿੱਲੀ ਨਹੀਂ ਛੱਡਣਗੇ। ਅਦਾਲਤ ਦਾ ਇਹ ਹੁਕਮ 11 ਜੁਲਾਈ ਤੱਕ ਲਾਗੂ ਰਹੇਗਾ। ਅਦਾਲਤ 10 ਜੁਲਾਈ ਨੂੰ ਅਗਲੀ ਸੁਣਵਾਈ ਕਰੇਗੀ। ਇਸ ਦੌਰਾਨ ਜੋ ਇਲਾਜ ਹੋਵੇਗਾ, ਉਸ ਦੀ ਰਿਪੋਰਟ ਅਦਾਲਤ ਨੂੰ ਦੇਵਾਂਗੇ।

ਦੱਸ ਦੇਈਏ ਕਿ ਤਿਹਾੜ ਜੇਲ 'ਚ ਬੰਦ ਸਤੇਂਦਰ ਜੈਨ ਵੀਰਵਾਰ ਨੂੰ ਚੱਕਰ ਆਉਣ ਕਾਰਨ ਟਾਇਲਟ 'ਚ ਡਿੱਗ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਦੇ ਆਈਸੀਯੂ 'ਚ ਭਰਤੀ ਕਰਵਾਇਆ ਗਿਆ। ਇਸ ਤੋਂ ਪਹਿਲਾਂ 'ਆਪ' ਨੇ ਦੱਸਿਆ ਸੀ ਕਿ ਜੈਨ ਨੂੰ ਪਹਿਲਾਂ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਜਾਇਆ ਗਿਆ ਸੀ। ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਲੋਕਨਾਇਕ ਜੈਪ੍ਰਕਾਸ਼ (ਐਲਐਨਜੇਪੀ) ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

In The Market