LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨ ਨੇਤਾ ਰਾਕੇਸ਼ ਟਿਕੈਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, BKU ਨੇ ਕੀਤੀ ਇਹ ਮੰਗ

28m tikatew

ਮੁਜ਼ੱਫਰਨਗਰ - ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਇਕ ਅਣਜਾਣ ਵਿਅਕਤੀ ਨੇ ਫ਼ੋਨ ਕਰ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਅਪਸ਼ਬਦ ਵੀ ਕਹੇ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮੁਜ਼ੱਫਰਨਗਰ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸ.ਐੱਸ.ਪੀ.) ਅਭਿਸ਼ੇਕ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਨੇਤਾ ਦੇ ਡਰਾਈਵਰ ਪਰਜਵਾਲ ਤਿਆਗੀ ਦੀ ਸ਼ਿਕਾਇਤ ਦੇ ਆਧਾਰ 'ਤੇ ਸਿਵਲ ਲਾਈਨਜ਼ ਥਾਣੇ 'ਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ BKU ਨੇ ਪ੍ਰਸ਼ਾਸਨ ਤੋਂ ਸਖਤ ਸੁਰੱਖਿਆ ਦੀ ਮੰਗ ਕੀਤੀ ਹੈ।

Also Read: ਨਵਾਂਸ਼ਹਿਰ ’ਚ ਵੱਡੀ ਵਾਰਦਾਤ, ਨੌਜਵਾਨ ਦਾ ਪੈਟਰੋਲ ਪੰਪ 'ਤੇ ਗੋਲੀਆਂ ਮਾਰ ਕੇ ਕਤਲ

ਪੁਲਿਸ ਨੇ ਕਿਹਾ ਕਿ ਇਸ ਵਿਚ ਸੀਨੀਅਰ ਸਬ ਇੰਸਪੈਕਟਰ ਰਾਕੇਸ਼ ਸ਼ਰਮਾ ਦੀ ਅਗਵਾਈ 'ਚ ਪੁਲਿਸ ਦੀ ਇਕ ਟੀਮ ਟਿਕੈਤ ਦੇ ਘਰ ਗਈ ਅਤੇ ਉਨ੍ਹਾਂ ਨਾਲ ਗੱਲ ਕੀਤੀ। ਪੁਲਿਸ ਉਸ ਨੰਬਰ ਦੇ ਕਾਲ ਡਿਟੇਲ ਰਿਕਾਰਡ ਦੀ ਜਾਂਚ ਕਰ ਰਹੀ ਹੈ ਜਿਸ ਦੀ ਵਰਤੋਂ ਨੇਤਾ ਨੂੰ ਧਮਕੀ ਦੇਣ ਲਈ ਕੀਤੀ ਗਈ ਸੀ। ਪੁਲਿਸ ਨੇ ਦੱਸਿਆ ਕਿ ਉਹ ਉਕਤ ਨੰਬਰ ਦੀ ਲੋਕੇਸ਼ਨ ਵੀ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ। ਇਕ ਪੁਲਿਸ ਅਧਿਕਾਰੀ ਨੇ ਕਿਹਾ,"ਸਾਨੂੰ ਜਲਦੀ ਗ੍ਰਿਫ਼ਤਾਰੀ ਦੀ ਉਮੀਦ ਹੈ। ਸਾਡੇ ਉੱਤਮ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।"

Also Read: ਪੰਜਾਬ ਸਰਕਾਰ ਦਾ ਵੱਡਾ ਐਲਾਨ, ਘਰ-ਘਰ ਰਾਸ਼ਨ ਪਹੁੰਚਾਏਗੀ ਮਾਨ ਸਰਕਾਰ (ਵੀਡੀਓ)

In The Market