LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜੰਤਰ ਮੰਤਰ ਵਿਖੇ ਪੁੱਜ ਰਹੇ ਕਿਸਾਨ, ਪੁਲਿਸ ਨੇ ਚੈਕਿੰਗ ਲਈ ਰੋਕੀ ਬੱਸ

jantar mantar 22

ਨਵੀਂ ਦਿੱਲੀ (ਇੰਟ.)- 3 ਖੇਤੀਬਾੜੀ ਕਾਨੂੰਨਾਂ (3 Agriculture law) ਦਾ ਵਿਰੋਧ ਕਿਸਾਨਾਂ (Farmers) ਵਲੋਂ ਪਿਛਲੇ 8 ਮਹੀਨਿਆਂ ਤੋਂ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ ਹਨ। 11 ਵਾਰ ਦੀ ਮੀਟਿੰਗ ਵੀ ਬੇਸਿੱਟਾ ਰਹੀ ਪਰ ਕਿਸਾਨ ਆਪਣੀਆਂ ਮੰਗਾਂ 'ਤੇ ਡਟੇ ਹੋਏ ਹਨ ਅਤੇ ਸਰਕਾਰ ਤੋਂ 3 ਕਾਨੂੰਨ (3 Agriculture) ਰੱਦ ਕਰਵਾਉਣ 'ਤੇ ਅੜੇ ਹੋਏ ਹਨ।

 

read this- ਜਲੰਧਰ ਕਰਿਆਨਾ ਵਪਾਰੀ ਸਚਿਨ ਜੈਨ ਕਤਲ ਮਾਮਲਾ : ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਮੁੱਖ ਦੋਸ਼ੀ ਗ੍ਰਿਫਤਾਰ

ਇਸੇ ਦੌਰਾਨ ਕਿਸਾਨਾਂ ਵਲੋਂ 3 ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤਹਿਤ ਜੰਤਰ-ਮੰਤਰ ਵਿਖੇ ਅੱਜ ਤੋਂ ਕਿਸਾਨ ਸੰਸਦ ਚਲਾਈ ਜਾਵੇਗੀ। ਜਿਸ ਵਿਚ 200 ਕਿਸਾਨ ਹਰ ਰੋਜ਼ ਹਿੱਸਾ ਲੈਣਗੇ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉੱਥੇ ਹੀ, ਸਿੰਘੂ ਬਾਰਡਰ ਤੋਂ ਕਿਸਾਨਾਂ ਦਾ ਜਥਾ ਚਾਰ ਬੱਸਾਂ ਤੋਂ ਜੰਤਰ-ਮੰਤਰ ਲਈ ਰਵਾਨਾ ਹੋਇਆ ਹੈ। ਰੋਜ਼ਾਨਾ 4 ਬੱਸਾਂ ਰਾਹੀਂ ਕਿਸਾਨ ਪ੍ਰਦਰਸ਼ਨ ਲਈ ਜਾ ਸਕਣਗੇ ਅਤੇ ਉਨ੍ਹਾਂ ਦੇ ਨਾਲ ਪੁਲਿਸ ਵੀ ਜਾਵੇਗੀ।

farmers | Latest and Breaking News on farmers | TNIE

read this- ਈਦ ਮੌਕੇ ਭਾਰਤ-ਪਾਕਿ ਸਰਹੱਦ 'ਤੇ ਭਾਰਤੀ ਜਵਾਨਾਂ ਤੇ ਰੇਂਜਰਸ ਨੇ ਵੰਡੀ ਮਠਿਆਈ

ਸਰਕਾਰ ਨੇ ਕਿਸਾਨਾਂ ਨੂੰ ਕਿਸਾਨ ਸੰਸਦ ਦੌਰਾਨ ਕੋਵਿਡ ਨਿਯਮਾਂ ਦੀ ਪਾਲਣ ਕਰਨ ਲਈ ਵੀ ਕਿਹਾ ਹੈ। ਕਿਸਾਨ 22 ਮਾਰਚ ਤੋਂ ਸੰਸਦ ਦੇ ਇਜਲਾਸ ਦੌਰਾਨ ਹਰ ਰੋਜ਼ ਸੰਸਦ ਭਵਨ ਅੱਗੇ ਜਾ ਕੇ ਕਿਸਾਨ ਸੰਸਦ ਲਾਇਆ ਕਰਨਗੇ। ਦਿੱਲੀ ਆਪਦਾ ਪ੍ਰਬੰਧਨ ਅਥਾਰਟੀ ਨੇ ਕਿਸਾਨਾਂ ਨੂੰ 22 ਜੁਲਾਈ ਤੋਂ 9 ਅਗਸਤ ਤੱਕ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਦੇ ਦੌਰਾਨ ਜੰਤਰ-ਮੰਤਰ ਵਿਖੇ ਵੱਧ ਤੋਂ ਵੱਧ 200 ਲੋਕਾਂ ਦੇ ਨਾਲ ਰੋਸ ਮੁਜ਼ਾਹਰਾ ਕਰਨ ਦੀ ਆਗਿਆ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੂੰ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨੀ ਪਏਗੀ। ਦਿੱਲੀ ਪੁਲਿਸ ਨੇ ਵੀ ਇਸ ਮੁਜ਼ਾਹਰੇ ਲਈ ਪ੍ਰਵਾਨਗੀ ਦੇ ਦਿੱਤੀ ਹੈ। ਪੁਲਿਸ ਕਿਸਾਨਾਂ ਨੂੰ ਜੰਤਰ- ਮੰਤਰ ਤੋਂ ਅੱਗੇ ਨਾ ਜਾਣ ਦੇਣ ਦੇ ਪ੍ਰਬੰਧ ਕਰ ਰਹੀ ਹੈ। ਕਿਸਾਨ ਜਥੇਬੰਦੀਆਂ ਵਲੋਂ ਵੀ ਇਸ ਗੈਰ-ਰਸਮੀ ਪੁਸ਼ਟੀ ਤਾਂ ਕੀਤੀ ਗਈ ਪਰ ਅਧਿਕਾਰਤ ਤੌਰ 'ਤੇ ਨਾ ਕਿਸਾਨਾਂ ਅਤੇ ਨਾ ਹੀ ਪੁਲਿਸ ਨੇ ਇਸ ਦਾ ਐਲਾਨ ਕੀਤਾ ਹੈ। 

In The Market