LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗੂਗਲ ਦੇ CEO ਸੁੰਦਰ ਪਿਚਾਈ ਖਿਲਾਫ ਮੁੰਬਈ 'ਚ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ

26j google ceo

ਮੁੰਬਈ : ਮੁੰਬਈ ਪੁਲਿਸ ਨੇ ਗੂਗਲ ਦੇ ਸੀਈਓ ਸੁੰਦਰ ਪਿਚਾਈ (CEO Sundar Pichai) ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਪਿਚਾਈ ਵਿਰੁੱਧ ਕਾਪੀ ਰਾਈਟ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ।

Also Read : ਦਲੇਰ ਮਹਿੰਦੀ ਨੇ ਰਚਿਆ ਇਤਿਹਾਸ, 'ਮੈਟਾਵਰਸ' 'ਚ ਪ੍ਰਦਰਸ਼ਨ ਕਰਨ ਵਾਲੇ ਬਣੇ ਪਹਿਲੇ ਭਾਰਤੀ ਗਾਇਕ

ਕੀ ਹੈ ਮਾਮਲਾ ?

ਭਾਰਤੀ ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਸੁਨੀਲ ਦਰਸ਼ਨ (Sunil Darshan) ਨੇ ਅਦਾਲਤ 'ਚ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੁਆਰਾ ਬਣਾਈ ਗਈ ਫਿਲਮ ਨੂੰ ਯੂਟਿਊਬ 'ਤੇ ਅਪਲੋਡ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਮੁੰਬਈ ਪੁਲਿਸ ਨੂੰ ਮਾਮਲਾ ਦਰਜ ਕਰਕੇ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਇਸੇ ਹੁਕਮ 'ਤੇ ਚੱਲਦਿਆਂ MIDC ਪੁਲਸ ਨੇ ਪਿਚਾਈ ਸਮੇਤ 6 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Also Read : ਬਿਹਾਰ 'ਚ ਲਗਾਤਾਰ ਤੀਜੇ ਦਿਨ ਵਿਦਿਆਰਥੀਆਂ ਦਾ ਹੰਗਾਮਾ ਜਾਰੀ, ਟ੍ਰੇਨ ਨੂੰ ਲਾਈ ਅੱਗ

ਕੀ ਕਿਹਾ ਸ਼ਿਕਾਇਤਕਰਤਾ ਨੇ?

ਸ਼ਿਕਾਇਤਕਰਤਾ ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਸੁਨੀਲ ਦਰਸ਼ਨ ਨੇ ਦੱਸਿਆ ਕਿ ਉਸ ਨੇ ਆਪਣੀ ਫਿਲਮ 'ਏਕ ਹਸੀਨਾ ਥੀ ਏਕ ਦੀਵਾਨਾ ਥਾ' ਦਾ ਕਾਪੀਰਾਈਟ ਕਿਸੇ ਨੂੰ ਨਹੀਂ ਦਿੱਤਾ ਹੈ। ਇਸ ਦੇ ਬਾਵਜੂਦ ਇਸ ਫਿਲਮ ਦੇ ਗੀਤ ਅਤੇ ਵੀਡੀਓ ਨੂੰ ਕਈ ਲੋਕਾਂ ਨੇ ਗੂਗਲ ਅਤੇ ਯੂਟਿਊਬ 'ਤੇ ਅਪਲੋਡ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਫਿਲਮ ਦੇ ਗੀਤ ਅਤੇ ਵੀਡੀਓਜ਼ ਅਪਲੋਡ ਹੋ ਰਹੇ ਸਨ ਤਾਂ ਯੂਟਿਊਬ ਅਤੇ ਗੂਗਲ ਨੇ ਵੀ ਇਸ ਨੂੰ ਅਪਲੋਡ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਜਿਸ ਕਾਰਨ ਉਨ੍ਹਾਂ ਨੇ ਕਰੋੜਾਂ ਰੁਪਏ ਕਮਾਏ ਅਤੇ ਉਨ੍ਹਾਂ (ਫ਼ਿਲਮ ਨਿਰਮਾਤਾਵਾਂ) ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ। ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਸੁੰਦਰ ਪਿਚਾਈ ਤੋਂ ਇਲਾਵਾ ਗੌਤਮ ਆਨੰਦ (Youtube MD) ਸਮੇਤ ਗੂਗਲ ਦੇ ਹੋਰ ਅਧਿਕਾਰੀਆਂ ਖ਼ਿਲਾਫ਼ ਕਾਪੀਰਾਈਟ ਦੀ ਧਾਰਾ 51, 63 ਅਤੇ 69 ਤਹਿਤ ਕੇਸ ਦਰਜ ਕੀਤਾ ਗਿਆ ਹੈ।

In The Market