LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ; ਪੰਜਾਬ ਦੇ 13 ਸੰਸਦ ਮੈਂਬਰ 25 ਨੂੰ ਚੁੱਕਣਗੇ ਸਹੁੰ, ਸੂਚੀ ਵਿਚ ਅੰਮ੍ਰਿਤਪਾਲ ਸਿੰਘ ਦਾ ਵੀ ਨਾਂ

amritpal singh winner 2406

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ 540 ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ, ਜਦਕਿ ਪੰਜਾਬ ਦੇ ਸੰਸਦ ਮੈਂਬਰਾਂ ਦੀ ਵਾਰੀ 25 ਜੂਨ ਮੰਗਲਵਾਰ ਨੂੰ ਆਵੇਗੀ। ਵੱਡੀ ਖਬਰ ਇਹ ਹੈ ਕਿ ਪੰਜਾਬ ਦੇ 13 ਸੰਸਦ ਮੈਂਬਰਾਂ ਦੀ ਜਾਰੀ ਹੋਈ ਲਿਸਟ ਵਿਚ ਜੇਲ੍ਹ ਵਿਚੋਂ ਚੋਣ ਲੜਨ ਅਤੇ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਸ਼ਾਮਲ ਹੈ ਪਰ ਅੰਮ੍ਰਿਤਪਾਲ ਸਿੰਘ ਇਸ ਦੌਰਾਨ ਨਾ ਤਾਂ ਸੰਸਦ ਵਿੱਚ ਪਹੁੰਚ ਸਕਣਗੇ ਅਤੇ ਨਾ ਹੀ ਸਹੁੰ ਚੁੱਕ ਸਕਣਗੇ।
ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਹ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿਚ ਹੈ। NSA ਇਕ ਕਾਨੂੰਨ ਹੈ ਜੋ ਸਰਕਾਰ ਨੂੰ ਰਸਮੀ ਦੋਸ਼ਾਂ ਤੋਂ ਬਿਨਾਂ ਵਿਅਕਤੀਆਂ ਨੂੰ 12 ਮਹੀਨਿਆਂ ਤੱਕ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੰਦਾ ਹੈ ਪਰ ਹੁਣ ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਦੂਜੀ ਵਾਰ ਉਸ ਦੇ ਐਨ.ਐਸ.ਏ. ਵਧਾ ਦਿੱਤੀ ਹੈ। ਅਜਿਹੇ 'ਚ ਸਪੱਸ਼ਟ ਹੈ ਕਿ ਸੰਸਦ ਦਫ਼ਤਰ ਵੱਲੋਂ ਭੇਜੀ ਗਈ 25 ਜੂਨ ਦੀ ਸਮਾਂ ਸੀਮਾ ਦੇ ਅੰਦਰ ਅੰਮ੍ਰਿਤਪਾਲ ਨਾ ਤਾਂ ਜੇਲ ਤੋਂ ਬਾਹਰ ਆ ਸਕੇਗਾ ਅਤੇ ਨਾ ਹੀ ਸਹੁੰ ਚੁੱਕ ਸਕੇਗਾ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਹਰ ਨਵੇਂ ਚੁਣੇ ਸੰਸਦ ਮੈਂਬਰ ਨੂੰ ਸੰਸਦ ਦਫ਼ਤਰ ਵੱਲੋਂ ਸਹੁੰ ਚੁੱਕਣ ਦਾ ਸਮਾਂ ਦਿੱਤਾ ਜਾਂਦਾ ਹੈ। ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ 25 ਜੂਨ ਦਾ ਸਮਾਂ ਦਿੱਤਾ ਗਿਆ ਹੈ। ਦਫ਼ਤਰ ਵੱਲੋਂ ਸਾਰੇ ਸੰਸਦ ਮੈਂਬਰਾਂ ਨੂੰ ਫ਼ੋਨ 'ਤੇ ਸਮੇਂ ਦੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ, ਜੋ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕੀਤੇ ਫ਼ੋਨ ਨੰਬਰ 'ਤੇ ਵੀ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ ਵਿੱਚ ਹੈ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ ਜੇਲ ਤੋਂ ਨਹੀਂ ਆ ਸਕਣਗੇ।

ਸਹੁੰ ਚੁੱਕਣ ਦੇ ਹੁਕਮ ਹੋਣਗੇ
ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਲਈ ਅਰਜ਼ੀ ਪਹਿਲਾਂ ਹੀ ਡੀਸੀ ਦਫ਼ਤਰ ਅਤੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਦਿੱਤੀ ਜਾ ਚੁੱਕੀ ਹੈ। ਹੁਣ ਜਦੋਂ ਵੀ ਅੰਮ੍ਰਿਤਪਾਲ ਸਿੰਘ ਦੇ ਨਾਂ 'ਤੇ ਹੁਕਮ ਜਾਰੀ ਹੋਣਗੇ ਤਾਂ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ 'ਚੋਂ ਬਾਹਰ ਕੱਢ ਸੰਸਦ ਲਿਜਾਇਆ ਜਾਵੇਗਾ। ਜਿੱਥੇ ਉਨ੍ਹਾਂ ਨੂੰ ਸਹੁੰ ਚੁਕਾਈ ਜਾਵੇਗੀ।

In The Market