H3N2 ਵਾਇਰਸ ਦਾ ਕਹਿਰ, 9 ਲੋਕਾਂ ਦੀ ਮੌਤ, 26 ਮਾਰਚ ਤੱਕ ਸਕੂਲ ਬੰਦ

Influenza A virus subtype H3N2: ਦੇਸ਼ ‘ਚ H3N2 ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੇਸ਼ ਭਰ ‘ਚ ਇਸ ਵਾਇਰਸ ਕਾਰਨ…

Influenza A virus subtype H3N2: ਦੇਸ਼ ‘ਚ H3N2 ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੇਸ਼ ਭਰ ‘ਚ ਇਸ ਵਾਇਰਸ ਕਾਰਨ ਹੁਣ ਤੱਕ 9 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹਾਲਾਂਕਿ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ।

ਵਾਇਰਸ ਦਾ ਸਭ ਤੋਂ ਵੱਧ ਪ੍ਰਭਾਵ ਮਹਾਰਾਸ਼ਟਰ ਵਿੱਚ ਹੈ। ਹੁਣ ਤੱਕ ਇੱਥੇ ਵਾਇਰਸ ਦੇ 352 ਮਾਮਲੇ ਸਾਹਮਣੇ ਆ ਚੁੱਕੇ ਹਨ। ਪੁਡੂਚੇਰੀ ਦੇ ਸਾਰੇ ਸਕੂਲ 16 ਤੋਂ 26 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ।

ਇੱਥੇ ਦੱਸ ਦੇਈਏ ਕਿ ਦਿੱਲੀ ਵਿੱਚ ਲਗਾਤਾਰ ਆ ਰਹੇ ਨਵੇਂ ਕੇਸਾਂ ਨੂੰ ਦੇਖਦੇ ਹੋਏ ਬੈੱਡਾਂ ਅਤੇ ਡਾਕਟਰਾਂ ਦੀ ਸਹੂਲਤ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਰਾਜਧਾਨੀ ਦੇ ਐਲਐਨਜੇਪੀ ਹਸਪਤਾਲ ਵਿੱਚ 20 ਬਿਸਤਰਿਆਂ ਦਾ ਆਈਸੋਲੇਸ਼ਨ ਵਾਰਡ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 15 ਡਾਕਟਰਾਂ ਦੀ ਟੀਮ ਵੀ ਵਿਸ਼ੇਸ਼ ਤੌਰ ‘ਤੇ ਨਿਯੁਕਤ ਕੀਤੀ ਗਈ ਹੈ। ਬੁੱਧਵਾਰ ਨੂੰ ਅਸਾਮ ਵਿੱਚ ਵੀ H3N2 ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ।

 
 

Leave a Reply

Your email address will not be published. Required fields are marked *