LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਤੋਂ ਸ਼੍ਰੀ ਅਮਰਨਾਥ ਯਾਤਰਾ ਲਈ ਜਾਂਦੀ ਬੱਸ ਦੀ ਬ੍ਰੇਕ ਹੋਈ ਫੇਲ੍ਹ, ਯਾਤਰੀਆਂ ਨੇ ਚਲਦੀ ਬੱਸ 'ਚੋਂ ਮਾਰੀਆਂ ਛਾਲਾਂ, ਵੇਖੋ ਵੀਡੀਓ

amarnath bus news

ਹੁਸ਼ਿਆਰਪੁਰ ਤੇ ਲੁਧਿਆਣਾ ਦੇ ਸ਼ਰਧਾਲੂਆਂ ਨੂੰ ਸ਼੍ਰੀ ਅਮਰ ਨਾਥ ਯਾਤਰਾ ਲਈ ਲਿਜਾ ਰਹੀ ਬੱਸ ਦੀ ਬ੍ਰੇਕ ਫੇਲ੍ਹ ਹੋ ਗਏ। ਕਈ ਯਾਤਰੀਆਂ ਨੇ ਚਲਦੀ ਬੱਸ ਵਿਚੋਂ ਛਾਲਾਂ ਮਾਰ ਦਿੱਤੀਆਂ। ਪੁਲਿਸ ਤੇ ਸੁਰੱਖਿਆ ਫੋਰਸਾਂ ਦੀ ਮੁਸਤੈਦੀ ਸਦਕਾ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਇਸ ਘਟਨਾ 'ਚ ਕਰੀਬ ਅੱਠ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। 
ਜਾਣਕਾਰੀ ਅਨੁਸਾਰ ਇਹ ਹਾਦਸਾ ਮੰਗਲਵਾਰ ਨੂੰ ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਸ੍ਰੀਨਗਰ ਜੰਮੂ ਰਾਸ਼ਟਰੀ ਰਾਜਮਾਰਗ 'ਤੇ ਵਾਪਰਿਆ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਤੋਂ ਆ ਰਹੀ ਬੱਸ ਜਿਸ ਦੀ ਰਜਿਸਟ੍ਰੇਸ਼ਨ (ਪੀ.ਬੀ.-02-ਬੀ.ਐਨ.ਐਲ.ਐਮ.-9389) ਸੀ, ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਬ੍ਰੇਕ ਫੇਲ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ।
ਜਾਣਕਾਰੀ ਮੁਤਾਬਕ ਘਟਨਾ ਵੇਲੇ ਬੱਸ ਵਿੱਚ 45 ਦੇ ਕਰੀਬ ਲੋਕ ਸਵਾਰ ਸਨ। ਰਾਹਤ ਵਾਲੀ ਗੱਲ ਰਹੀ ਕਿ ਉਨ੍ਹਾਂ ਨੂੰ ਸੱਟਾਂ ਨਹੀਂ ਲੱਗੀਆਂ। ਇਹ ਹਾਦਸਾ ਬ੍ਰੇਕ ਫੇਲ ਹੋਣ ਕਰ ਕੇ ਵਾਪਰਿਆ, ਡਰਾਈਵਰ ਅਤੇ ਸੁਰੱਖਿਆ ਬਲਾਂ ਦੀ ਸੂਝ-ਬੂਝ ਕਰਕੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਕਿਸੇ ਤਰ੍ਹਾਂ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। 
ਜ਼ਖ਼ਮੀ ਹੋਏ ਲੋਕਾਂ ਵਿੱਚ ਰੋਹਨ ਕੁਮਾਰ ਪੁੱਤਰ ਸੋਹਨ ਲਾਲ ਵਾਸੀ ਹੁਸ਼ਿਆਰਪੁਰ, ਸੁੰਦਰਪਾਲ ਪੁੱਤਰ ਤੇਜ ਚੰਦ, ਰਜਨੀ ਦੇਵੀ ਪਤਨੀ ਰਾਜ ਕੁਮਾਰ, ਵਿਕਰਮ ਪੁੱਤਰ ਰਾਜ ਕੁਮਾਰ, ਰਾਜ ਕੁਮਾਰ ਸ਼ਰਮਾ ਪੁੱਤਰ ਅਮਰਨਾਥ ਵਾਸੀ ਹਮੀਰਪੁਰ, ਹਿਮਾਚਲ, ਸ਼ਿਵ ਕੁਮਾਰ ਪੁੱਤਰ ਕਮਲਦੀਪ ਵਾਸੀ ਸਹਾਰਨਪੁਰ, ਲੁਧਿਆਣਾ ਦੇ ਰਹਿਣ ਵਾਲੇ ਸਾਗਰ ਸ਼ਰਮਾ ਅਤੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਿਮਰਨ ਨਾਗਰਵਾਲ ਹਨ। ਨਾਚਲਾਨਾ ਪਿੰਡ ਦੇ 23RR ਹਸਪਤਾਲ ਵਿੱਚ ਸ਼ਾਮਲ ਹਨ।  

In The Market