LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਖੁਸ਼ਖਬਰੀ, ਜਲਦ ਹੀ ਸਸਤਾ ਹੋਵੇਗਾ ਪੈਟਰੋਲ-ਡੀਜ਼ਲ ! ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

24 nov petrol

ਨਵੀਂ ਦਿੱਲੀ : ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ (Petrol-Diesel) ਦੀਆਂ ਵਧੀਆਂ ਕੀਮਤਾਂ ਕਾਰਨ ਆਮ ਲੋਕ ਕਾਫੀ ਪਰੇਸ਼ਾਨ ਹਨ। ਭਾਰਤ ਨੇ ਈਂਧਨ ਦੀਆਂ ਕੀਮਤਾਂ ਘਟਾਉਣ ਦਾ ਵੱਡਾ ਫੈਸਲਾ ਲਿਆ ਹੈ, ਜਿਸ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਨੇ ਲਗਾਤਾਰ 20ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। IOCL ਦੀ ਵੈੱਬਸਾਈਟ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ 1 ਲੀਟਰ ਪੈਟਰੋਲ ਦੀ ਕੀਮਤ 103.97 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਹੈ।

Also Read : ਹੁਣ ਕਿਰਾਏ 'ਤੇ ਲੈਕੇ ਚਲਾਓ ਰੇਲ, ਜਾਣੋ ਮੋਦੀ ਸਰਕਾਰ ਦੀ ਇਸ ਖਾਸ ਯੋਜਨਾ ਬਾਰੇ

ਪੈਟ੍ਰੋਲੀਅਮ ਮੰਤਰੀ ਦੀ ਮੀਟਿੰਗ
ਪੈਟਰੋਲੀਅਮ ਮੰਤਰੀ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ (Petrol-Diesel) ਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਕੀਤੀ ਬੈਠਕ 'ਚ ਵੱਡਾ ਫੈਸਲਾ ਲਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ।

Also Read : ਡਿਪਟੀ CM ਰੰਧਾਵਾ ਦੀ ਸਖਤੀ, ਅਣ-ਅਧਿਕਾਰਿਤ ਗੰਨਮੈਨਾਂ ਦੀ ਡਿਊਟੀ ਸਬੰਧੀ ਲਿਆ ਸਖਤ ਨੋਟਿਸ

ਸਰਕਾਰ ਨੇ ਬਣਾਈ ਇਹ ਯੋਜਨਾ  
ਪੈਟਰੋਲੀਅਮ ਮੰਤਰਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਰਤ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਆਪਣੇ ਰਣਨੀਤਕ ਪੈਟਰੋਲੀਅਮ ਰਿਜ਼ਰਵ ਤੋਂ 50 ਲੱਖ ਬੈਰਲ ਕੱਚਾ ਤੇਲ ਛੱਡੇਗਾ। ਤੁਹਾਨੂੰ ਦੱਸ ਦੇਈਏ ਕਿ ਇਸ ਨੂੰ ਜਾਰੀ ਕਰਨ ਤੋਂ ਪਹਿਲਾਂ ਸਰਕਾਰ ਅਮਰੀਕਾ, ਚੀਨ, ਜਾਪਾਨ ਅਤੇ ਦੱਖਣੀ ਕੋਰੀਆ ਵਰਗੇ ਵੱਡੇ ਖਪਤਕਾਰਾਂ ਨਾਲ ਵਿਚਾਰ ਕਰੇਗੀ।

Also Read : ਵੱਡੀ ਖਬਰ: ਪੰਜਾਬ 'ਚ ਮੁਲਾਜ਼ਮਾਂ ਦੇ ਟ੍ਰਾਂਸਫਰ 'ਤੇ ਲੱਗੀ ਮੁਕੰਮਲ ਪਾਬੰਦੀ

ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਜਾਵੇਗਾ ਫੈਸਲਾ 

ਇਸ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਨਿਕਾਸੀ ਸਬੰਧੀ ਕੁਝ ਕਦਮ ਚੁੱਕੇ ਜਾਣਗੇ। ਇਸ ਨਾਲ ਬਾਜ਼ਾਰ ਵਿਚ ਕੱਚੇ ਤੇਲ ਦੀ ਉਪਲਬਧਤਾ ਵਧੇਗੀ ਅਤੇ ਘਰੇਲੂ ਬਾਜ਼ਾਰ ਵਿਚ ਈਂਧਨ ਦੀਆਂ ਕੀਮਤਾਂ ਵਿਚ ਕਟੌਤੀ ਹੋ ਸਕਦੀ ਹੈ।

Also Read : ਬਿਜਲੀ ਦੀਆਂ ਦਰਾਂ ਘਟਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ

ਨਵੀਨਤਮ ਪੈਟਰੋਲ-ਡੀਜ਼ਲ ਦੀਆਂ ਦਰਾਂ 

ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ 94.14 ਰੁਪਏ ਪ੍ਰਤੀ ਲੀਟਰ ਦੇ ਪੱਧਰ 'ਤੇ ਹੈ।ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.67 ਰੁਪਏ ਅਤੇ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ।ਇਸ ਤੋਂ ਇਲਾਵਾ ਚੇਨਈ 'ਚ ਪੈਟਰੋਲ ਦੀ ਕੀਮਤ 101.40 ਰੁਪਏ ਅਤੇ ਡੀਜ਼ਲ ਦੀ ਕੀਮਤ 91.42 ਰੁਪਏ ਪ੍ਰਤੀ ਲੀਟਰ ਹੈ।

Also Read : ਸਰਦੀਆਂ ਵਿਚ ਜ਼ਿਆਦਾ ਗਰਮ ਪਾਣੀ ਨਾਲ ਨਹਾਉਣ ਦੇ ਇਹ ਹਨ ਨੁਕਸਾਨ

ਨਿੱਤ ਕੀਤੀਆਂ ਜਾਂਦੀਆਂ ਨਵੀਆਂ ਦਰਾਂ ਜਾਰੀ  
ਤੁਹਾਨੂੰ ਦੱਸ ਦੇਈਏ ਕਿ IOCL ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰਦਾ ਹੈ। ਤੁਸੀਂ ਕੰਪਨੀ ਦੀ ਵੈੱਬਸਾਈਟ https://associates.indianoil.co.in/PumpLocator/ ਅਤੇ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਦੇਖ ਸਕਦੇ ਹੋ।

In The Market