LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੂਰਤ ਦੀ ਕੈਮੀਕਲ ਫੈਕਟਰੀ 'ਚ ਗੈਸ ਲੀਕ ਕਾਰਨ 6 ਦੀ ਮੌਤ ਤੇ 20 ਗੰਭੀਰ

6j surat

ਸੂਰਤ : ਗੁਜਰਾਤ (Gujarat) ਦੇ ਸੂਰਤ (Surat) ਵਿੱਚ ਵੀਰਵਾਰ ਤੜਕੇ ਇੱਕ ਕੈਮੀਕਲ ਫੈਕਟਰੀ ਵਿੱਚ ਗੈਸ ਲੀਕ (Gas leakage) ਹੋਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਬੀਮਾਰ ਹੋ ਗਏ। ਇਨ੍ਹਾਂ ਲੋਕਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸਚਿਨ ਇੰਡਸਟਰੀਅਲ ਏਰੀਆ ਦੇ ਬਾਹਰ ਖੜ੍ਹੇ ਇੱਕ ਟੈਂਕਰ ਵਿੱਚੋਂ ਗੈਸ ਲੀਕ ਹੋ ਗਈ, ਜਿਸ ਕਾਰਨ ਮਜ਼ਦੂਰਾਂ ਦਾ ਦਮ ਘੁੱਟ ਹੋਣ ਲੱਗ ਪਿਆ। ਗੈਸ ਲੀਕ ਹੁੰਦੇ ਹੀ ਮੌਕੇ 'ਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਦੱਸ ਦੇਈਏ ਕਿ ਸਚਿਨ ਜੀਆਈਡੀਸੀ (Sachin GIDC area) ਖੇਤਰ ਸੂਰਤ ਦਾ ਇੱਕ ਉਦਯੋਗਿਕ ਖੇਤਰ ਹੈ। ਇਹ ਘਟਨਾ ਵੀਰਵਾਰ ਸਵੇਰੇ 4 ਵਜੇ ਵਾਪਰੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Also Read: ਪੰਜਾਬ 'ਚ ਨਹੀਂ ਰੁਕ ਰਹੀਆਂ ਬੇਅਦਬੀਆਂ, ਹੁਣ ਅਜਨਾਲਾ ਦੇ ਗੁਰਦੁਆਰਾ ਸਾਹਿਬ 'ਚ ਵਾਪਰੀ ਘਟਨਾ

ਇਸ ਘਟਨਾ 'ਤੇ ਸੋਗ ਪ੍ਰਗਟ ਕਰਦੇ ਹੋਏ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਟਵਿੱਟਰ 'ਤੇ ਲਿਖਿਆ- ''ਬਦਕਿਸਮਤੀ ਨਾਲ ਸੂਰਤ 'ਚ ਗੈਸ ਲੀਕ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਮਾਤਮਾ ਵਿਛੜੀ ਆਤਮਾ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ੇ। ਮੈਂ ਉਨ੍ਹਾਂ ਲੋਕਾਂ ਦੀ ਤੰਦਰੁਸਤੀ ਲਈ ਵੀ ਪ੍ਰਾਰਥਨਾ ਕਰਦਾ ਹਾਂ ਜੋ ਇਸ ਘਟਨਾ ਵਿੱਚ ਬੀਮਾਰ ਹੋਏ ਹਨ।"

Also Read: PGI ਸਣੇ ਦੇਸ਼ ਭਰ ਦੇ 1000 ਤੋਂ ਵਧੇਰੇ ਡਾਕਟਰਾਂ ਉੱਤੇ ਕੋਰੋਨਾ ਦੀ ਤੀਜੀ ਲਹਿਰ ਦੀ ਮਾਰ

In The Market