LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਬਰਫਬਾਰੀ, ਇਸ ਤਰੀਕ ਤੋਂ ਸ਼ੁਰੂ ਹੋਵੇਗੀ ਯਾਤਰਾ

hemkunt sahib guru

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੀਰਥ ਯਾਤਰਾ ਬਾਰੇ ਅਪਡੇਟ ਸਾਹਮਣੇ ਆਈ ਹੈ। 25 ਮਈ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸ਼ੁਰੂ ਹੋ ਜਾਵੇਗੀ। ਫਿਲਹਾਲ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਭਾਰੀ ਬਰਫ਼ਬਾਰੀ ਨਾਲ ਢੱਕਿਆ ਗਿਆ ਹੈ। ਬਰਫਬਾਰੀ ਤੋਂ ਬਾਅਦ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਸ੍ਰੀ ਹੇਮਕੁੰਟ ਸਾਹਿਬ ਪਹੁੰਚ ਕੇ ਫੌਜ ਦੇ ਜਵਾਨਾਂ ਨੇ ਬਰਫਬਾਰੀ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਰਗ ਦਾ ਨਿਰੀਖਣ ਵੀ ਕੀਤਾ ਹੈ। ਗੁਰਦੁਆਰਾ ਸਾਹਿਬ ਲਗਪਗ 12 ਤੋਂ 15 ਫੁੱਟ ਤੱਕ ਬਰਫ਼ ਨਾਲ ਢਕਿਆ ਹੋਇਆ ਹੈ। ਗੁਰਦੁਆਰੇ ਦੀ ਪਹਿਲੀ ਮੰਜ਼ਿਲ ਤਾਂ ਪੂਰੀ ਤਰ੍ਹਾਂ ਬਰਫ ਵਿੱਚ ਹੈ ਤੇ ਸਰੋਵਰ ਵੀ ਬਰਫ ਨਾਲ ਢਕਿਆ ਹੋਇਆ ਹੈ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਸ਼ੁਰੂ ਹੋ ਜਾਵੇਗੀ। ਇਸ ਲਈ ਤਿਆਰੀਆਂ ਜੰਗੀ ਪੱਧਰ ਉਪਰ ਚੱਲ ਰਹੀਆਂ ਹਨ। ਬਰਫ਼ ਹਟਾਉਣ ਦਾ ਕੰਮ ਆਮ ਤੌਰ ਉਤੇ ਭਾਰਤੀ ਫੌਜ ਵੱਲੋਂ ਵੀ ਕੀਤਾ ਜਾਂਦਾ ਹੈ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਂਦੇ ਰਾਹ ਉਪਰੋਂ ਬਰਫ ਹਟਾਉਣ ਦਾ ਕੰਮ 20 ਅਪ੍ਰੈਲ ਤੋਂ ਸ਼ੁਰੂ ਹੋ ਜਾਏਗਾ । ਭਾਰਤੀ ਫੌਜ ਦੇ ਜਵਾਨ ਬਰਫ ਕੱਟ ਕੇ ਸੰਗਤ ਲਈ ਰਸਤਾ ਤਿਆਰ ਕਰਨ ਲਈ 20 ਅਪ੍ਰੈਲ ਨੂੰ ਗੁਰਦੁਆਰਾ ਗੋਬਿੰਦ ਘਾਟ ਵਿਖੇ ਪਹੁੰਚਣਗੇ, ਜੋ 20 ਮਈ ਤੱਕ ਸਮੁੱਚੇ ਰਸਤੇ ਤਿਆਰ ਕਰਨਗੇ।
ਦੱਸ ਦੇਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਉੱਤਰਾਖੰਡ ਸਰਕਾਰ ਦੇ ਸਹਿਯੋਗ ਨਾਲ ਇਹ ਸਾਲਾਨਾ ਯਾਤਰਾ ਇਸ ਵਾਰ 25 ਮਈ ਨੂੰ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਗੁਰਦੁਆਰਾ ਸਾਹਿਬ ਦੇ ਕਿਵਾੜ 25 ਮਈ ਨੂੰ ਖੋਲ੍ਹੇ ਜਾਣਗੇ ਅਤੇ 10 ਅਕਤੂਬਰ ਨੂੰ ਬੰਦ ਕੀਤੇ ਜਾਣਗੇ। ਜਿਸਦੇ ਲਈ ਸੂਬਾ ਸਰਕਾਰ ਵੱਲੋਂ ਸਹਿਮਤੀ ਦੇ ਦਿੱਤੀ ਗਈ ਹੈ।

In The Market