ਤੁਹਾਡੇ ਸ਼ਹਿਰ ‘ਚ ਕਿੰਨ੍ਹੇ ਰੁਪਏ ਪ੍ਰਤੀ ਲੀਟਰ ਵਿਕ ਰਿਹਾ ਪੈਟਰੋਲ-ਡੀਜ਼ਲ, ਜਾਣੋ ਅੱਜ ਦੇ ਤਾਜ਼ਾ ਰੇਟ

ਨਵੀਂ ਦਿੱਲੀ : ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਬਾਵਜੂਦ ਭਾਰਤੀ ਬਾਜ਼ਾਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ…

ਨਵੀਂ ਦਿੱਲੀ : ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਬਾਵਜੂਦ ਭਾਰਤੀ ਬਾਜ਼ਾਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ (Crude oil) ਦੀਆਂ ਕੀਮਤਾਂ ‘ਚ ਗਿਰਾਵਟ ਦੇ ਦੌਰਾਨ ਲੋਕ ਪੈਟਰੋਲ-ਡੀਜ਼ਲ (Petrol-diesel) ਦੇ ਸਸਤੇ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚਾ ਤੇਲ 72 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਪਹੁੰਚ ਗਿਆ ਹੈ। ਉਥੇ ਹੀ ਰਾਸ਼ਟਰੀ ਪੱਧਰ ‘ਤੇ ਅੱਜ (ਬੁੱਧਵਾਰ) ਯਾਨੀ 22 ਦਸੰਬਰ ਨੂੰ ਪੈਟਰੋਲ ਅਤੇ ਡੀਜ਼ਲ ਵਾਹਨਾਂ ਦੇ ਈਂਧਨ ਦੋਵਾਂ ਦੀਆਂ ਕੀਮਤਾਂ ਸਥਿਰ ਰਹੀਆਂ।

 Also Read : ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ

ਭਾਰਤੀ ਤੇਲ ਕੰਪਨੀਆਂ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ 22 ਦਸੰਬਰ ਨੂੰ ਵੀ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੇ ਅਨੁਸਾਰ, ਦੇਸ਼ ਦੀ ਰਾਜਧਾਨੀ ਦਿੱਲੀ ਦੇ ਇੰਡੀਅਨ ਆਇਲ ਪੰਪ ‘ਤੇ ਬੁੱਧਵਾਰ (22 ਦਸੰਬਰ) ਨੂੰ ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।

ਸ਼ਹਿਰ                ਪੈਟਰੋਲ             ਡੀਜ਼ਲ  

ਦਿੱਲੀ                 95.41             86.67

ਮੁੰਬਈ                109.98            94.14

ਕੋਲਕਾਤਾ            104.67            89.79

ਚੇੱਨਈ                101.40            91.43  

ਆਗਰਾ              95.05             86.56

ਗੋਰਖਪੁਰ            95.69              87.20

ਕਾਨਪੁਰ             95.23              86.49

ਗਾਜ਼ੀਆਬਾਦ       95.29              86.80

ਪਟਨਾ              105.92              91.09

ਮੁਜ਼ੱਫਰਪੁਰ        106.72              91.83

ਦਰਭੰਗਾ           106.61              91.73
ਨਾਲੰਦਾ            106.49              91.62

ਭੋਪਾਲ              107.23             90.87

ਬੰਗਲੌਰ            100.58             85.01

ਪਟਨਾ             105.92              91.09

ਰਾਂਚੀ               98.52               91.56

ਲਖਨਊ           95.28               86.80

ਚੰਡੀਗੜ੍ਹ           94.23               80.09

ਨੋਇਡਾ             95.51               87.01

ਪੋਰਟ ਬਲੇਅਰ    82.96               77.13

ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ ‘ਤੇ ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਹਰ ਰੋਜ਼ ਕੀਮਤਾਂ ਦੀ ਸਮੀਖਿਆ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀਆਂ ਹਨ।

Also Read : ਓਮੀਕ੍ਰੋਨ ਵੇਰੀਐਂਟ ਦੇ ਖਤਰੇ ਦੇ ਮੱਦੇਨਜ਼ਰ SC ਦੇ ਵਕੀਲ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਤੁਸੀਂ ਹਰ ਰੋਜ਼ ਸਿਰਫ਼ ਇੱਕ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ ‘RSP ਕੋਡ’ ਲਿਖ ਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ।

 

Leave a Reply

Your email address will not be published. Required fields are marked *