LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਤੇ ਚੰਡੀਗੜ੍ਹ 'ਚ ਘਿਰ ਆਏ ਗੂੜ੍ਹੇ ਕਾਲੇ ਬੱਦਲ, ਹਰਿਆਣਾ ਤੇ ਹਿਮਾਚਲ 'ਚ ਬਾਰਿਸ਼, ਗਰਮੀ ਤੋਂ ਛੁੱਟ ਜਾਵੇਗਾ ਖਹਿੜਾ !

weather 26 06 update

ਚੰਡੀਗੜ੍ਹ : ਪੰਜਾਬੀਆਂ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਗੁਆਂਢੀ ਸੂਬਿਆਂ 'ਚ ਮਾਨਸੂਨ ਪਹੁੰਚ ਚੁੱਕਾ ਹੈ ਤੇ ਮੀਂਹ ਨੇ ਵੀ ਦਸਤਕ ਦੇ ਦਿੱਤੀ ਹੈ। ਅੱਜ ਹਰਿਆਣਾ ਵਿੱਚ ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਗੁਰੂਗ੍ਰਾਮ, ਮਹਿੰਦਰਗੜ੍ਹ, ਚਰਖੀ ਦਾਦਰੀ, ਭਿਵਾਨੀ, ਰੇਵਾੜੀ, ਝੱਜਰ, ਰੋਹਤਕ, ਹਿਸਾਰ ਸ਼ਾਮਲ ਹਨ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਹੈ। ਹਿਮਾਚਲ ਦੇ ਵੀ ਕਈ ਇਲਾਕਿਆਂ ਵਿਚ ਅੱਜ ਵੀ ਮੀਂਹ ਪਿਆ।
ਉਧਰ, ਮੌਸਮ ਵਿਭਾਗ ਦਾ ਕਹਿਣਾ ਹੈ ਕਿ 1-2 ਦਿਨਾਂ ਅੰਦਰ ਪੰਜਾਬ 'ਚ ਮਾਨਸੂਨ ਦੀ ਐਂਟਰੀ ਹੋਣ ਵਾਲੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ 'ਚ ਮੌਸਮ ਬਦਲ ਗਿਆ ਹੈ ਅਤੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਅੱਜ ਕਾਲੇ ਬੱਦਲ ਛਾਏ ਹੋਏ ਹਨ। ਇਸ ਕਾਰਨ ਗਰਮੀ ਤੋਂ ਵੀ ਲੋਕਾਂ ਨੂੰ ਥੋੜ੍ਹੀ ਰਾਹਤ ਮਿਲੀ ਹੈ।
ਪੰਜਾਬ ਦੇ ਮੋਹਾਲੀ, ਪਟਿਆਲਾ, ਸੰਗਰੂਰ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਬਰਨਾਲਾ ਸਣੇ ਹੋਰ ਕਈ ਜ਼ਿਲ੍ਹਿਆਂ 'ਚ ਗੂੜ੍ਹੇ ਕਾਲੇ ਬੱਦਲ ਛਾਏ ਹੋਏ ਹਨ ਅਤੇ ਮੌਸਮ ਖ਼ੁਸ਼ਨੁਮਾ ਬਣਿਆ ਹੋਇਆ ਹੈ। 
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਦੌਰਾਨ ਤਾਪਮਾਨ ਅਚਾਨਕ ਡਿੱਗੇਗਾ ਅਤੇ ਕਈ ਇਲਾਕਿਆਂ 'ਚ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ 'ਚ 27 ਜੂਨ ਮਤਲਬ ਕਿ ਭਲਕੇ ਮੀਂਹ ਦਾ ਦੌਰ ਸ਼ੁਰੂ ਹੋ ਰਿਹਾ ਹੈ। ਭਲਕੇ ਕਈ ਥਾਵਾਂ 'ਤੇ ਮੀਂਹ ਪਵੇਗਾ ਅਤੇ 28-29 ਜੂਨ ਨੂੰ ਹਲਕਾ ਮੀਂਹ ਪਵੇਗਾ।
ਇਸ ਤੋਂ ਬਾਅਦ 30 ਜੂਨ ਅਤੇ 1 ਜੁਲਾਈ ਨੂੰ ਜ਼ਿਆਦਾਤਰ ਜ਼ਿਲ੍ਹਿਆਂ 'ਚ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਪੰਜਾਬ ’ਚ ਘੱਟੋ-ਘੱਟ ਤਾਪਮਾਨ 25 ਡਿਗਰੀ ਦਰਜ ਕੀਤਾ ਗਿਆ ਹੈ, ਜਦੋਂ ਕਿ ਫਰੀਦਕੋਟ, ਅੰਮ੍ਰਿਤਸਰ ਵਰਗੇ ਸ਼ਹਿਰਾਂ ’ਚ ਘੱਟੋ-ਘੱਟ ਤਾਪਮਾਨ 30 ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ 1-2 ਦਿਨਾਂ 'ਚ ਜਲੰਧਰ ਦਾ ਘੱਟੋ-ਘੱਟ ਤਾਪਮਾਨ 30 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ ਅਤੇ ਬਾਕੀ ਜ਼ਿਲ੍ਹਿਆਂ 'ਚ ਵੀ ਤਾਪਮਾਨ ਅਚਾਨਕ ਘਟੇਗਾ।

ਹਿਮਾਚਲ ਦੇ ਮੱਧ ਅਤੇ ਉਪਰਲੇ ਇਲਾਕਿਆਂ ਵਿੱਚ ਅੱਜ ਵੀ ਮੀਂਹ
ਹਿਮਾਚਲ ਦੇ ਕਸੌਲੀ 58.6, ਪਾਉਂਟਾ ਸਾਹਿਬ 42.0, ਨਾਹਨ 34.2, ਧਰਮਪੁਰ 25.5, ਪਛੜ 24.0, ਮੰਡੀ 15.8, ਸੁੰਦਰਨਗਰ 15.2, ਅਰਕੀ 15.0, ਕਟੌਲਾ 14.4, ਮਨਾਲੀ 10.0, ਰੇਣੁਕਾ 2, 2.0, 2.02. ਸ਼ਿਮਲਾ ਏਅਰੋ 5.0, ਜੋਗਿੰਦਰਨਗਰ 4.0, ਪੰਡੋਹ 4.0, ਕੰਡਾਘਾਟ 4.0 ਐਮਐਮ ਬਾਰਿਸ਼ ਦਰਜ ਕੀਤੀ ਗਈ ਹੈ।
ਇਸ ਦੇ ਨਾਲ ਹੀ ਅੱਜ ਵੀ ਮੱਧ ਅਤੇ ਉਪਰਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੇਠਲੇ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿ ਸਕਦਾ ਹੈ।

In The Market