LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਾਰਤ 'ਚ ਲੰਘੇ 24 ਘੰਟਿਆਂ ਵਿਚ ਸਾਹਮਣੇ ਆਏ 44,111 ਨਵੇਂ ਕੋਰੋਨਾ ਮਾਮਲੇ, 738 ਦੀ ਗਈ ਜਾਨ

corikna

ਨਵੀਂ ਦਿੱਲੀ (ਇੰਟ.)- ਕੇਂਦਰੀ ਸਿਹਤ ਮੰਤਰਾਲਾ (Health Ministry) ਮੁਤਾਬਕ ਦੇਸ਼ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ (Corona) ਦੇ 44,111 ਨਵੇਂ ਮਾਮਲੇ (New Cases) ਸਾਹਮਣੇ ਆਏ ਹਨ। ਜਦੋਂ ਕਿ ਇਸ ਦੌਰਾਨ 57,477 ਕੋਰੋਨਾ ਮਰੀਜ਼ (Corona Patient) ਰਿਕਵਰ/ਡਿਸਚਾਰਜ (Recovery Rate) ਹੋਏ ਹਨ। ਉਥੇ ਹੀ ਬੀਤੇ ਇਕ ਦਿਨ ਵਿਚ 738 ਕੋਵਿਡ ਮਰੀਜ਼ਾਂ ਦੀ ਮੌਤ ਹੋਈ ਹੈ। ਭਾਰਤ ਵਿਚ ਕੋਰੋਨਾ ਇਨਫੈਕਸ਼ਨ (Corona Infection) ਦੀ ਦੂਜੀ ਰਫਤਾਰ ਹੁਣ ਕਾਫੀ ਸੁਸਤ ਹੋ ਗਈ ਹੈ। ਦੇਸ਼ ਵਿਚ ਲਗਾਤਾਰ ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲਿਆਂ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਅਪ੍ਰੈਲ-ਮਈ ਮਹੀਨੇ ਵਿਚ ਤਬਾਹੀ ਮਚਾਉਣ ਤੋਂ ਬਾਅਦ ਹੁਣ ਕੋਰੋਨਾ ਦੀ ਦੂਜੀ ਲਹਿਰ ਮੱਠੀ ਪੈਂਦੀ ਜਾ ਰਹੀ ਹੈ। ਪੀਕ ਤੋਂ ਹੁਣ ਐਕਟਿਵ ਮਾਮਲਿਆਂ ਵਿਚ 86 ਫੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਹੈ। ਇਸ ਦੇ ਨਾਲ ਹੀ ਰਿਕਵਰੀ ਰੇਟ ਵਿਚ ਵੀ ਵਾਧਾ ਹੋ ਰਿਹਾ ਹੈ। ਰਿਕਵਰੀ ਰੋਟ ਜੋ 3 ਮਈ ਨੂੰ 81.1 ਫੀਸਦੀ ਸੀ, ਉਹ ਹੁਣ ਵੱਧ ਕੇ 97 ਫੀਸਦੀ ਤੋਂ ਪਾਰ ਪਹੁੰਚ ਗਿਆ ਹੈ।

Coronavirus & COVID-19 Overview: Symptoms, Risks, Prevention, Treatment &  More

Read this- ਮੁਕੇਰੀਆਂ ਵਿਚ ਨਾਜਾਇਜ਼ ਮਾਈਨਿੰਗ 'ਤੇ ਸੁਖਬੀਰ ਬਾਦਲ ਵਲੋਂ ਮੁੜ ਕੀਤੀ ਗਈ ਰੇਡ

ਦੇਸ਼ ਵਿਚ ਬੀਤੇ ਇਕ ਦਿਨ ਵਿਚ ਕੋਵਿਡ-19 ਦੇ ਤਕਰੀਬਨ 44 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪਿਛਲੇ 24 ਘੰਟੇ ਵਿਚ 738 ਕੋਰੋਨਾ ਮਰੀਜ਼ਾਂ ਦੀ ਜਾਨ ਗਈ ਹੈ। ਭਾਰਤ ਵਿਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਰਾਸ਼ਟਰੀ ਦਰ ਯਾਨੀ ਰਿਕਵਰੀ ਰੇਟ 97.06 ਫੀਸਦੀ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਦੇਸ਼ ਵਿਚ ਬੀਤੇ 24 ਘੰਟੇ ਵਿਚ ਕੋਰੋਨਾ ਦੇ 44,111 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਸ ਦੌਰਾਨ 57,477 ਕੋਰੋਨਾ ਮਰੀਜ਼ ਠੀਕ ਹੋਏ ਹਨ। ਉਥੇ ਹੀ ਬੀਤੇ ਇਕ ਦਿਨ ਵਿਚ 738 ਕੋਵਿਡ ਮਰੀਜ਼ਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਫਿਲਹਾਲ 5 ਲੱਖ ਤੋਂ ਘੱਟ ਕੋਰੋਨਾ ਦੇ ਐਕਟਿਵ ਕੇਸ ਹਨ।

In The Market