LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਯੂਪੀ 'ਚ ਨਾਬਾਲਗ ਰੇਪ ਪੀੜਤਾ ਨਾਲ ਦਰਿੰਦਗੀ, ਕਤਲ ਕਰ ਦਰਖੱਤ ਨਾਲ ਲਟਕਾਈ ਲਾਸ਼

1 nov rape

ਯੂਪੀ : ਉੱਤਰ ਪ੍ਰਦੇਸ਼ ਦੇ ਅਮਰੋਹਾ 'ਚ ਇਕ ਨਾਬਾਲਗ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਉਸ ਦੀ ਲਾਸ਼ ਨਿੰਮ ਦੇ ਦਰੱਖਤ ਨਾਲ ਲਟਕਦੀ ਮਿਲੀ। ਪਰਿਵਾਰਕ ਮੈਂਬਰਾਂ ਨੇ  ਇਲਜ਼ਾਮ ਲਗਾਇਆ ਹੈ ਕਿ ਕਤਲ ਕਰਕੇ ਲਾਸ਼ ਨੂੰ ਦਰੱਖਤ 'ਤੇ ਲਟਕਾਇਆ ਗਿਆ ਹੈ। ਮ੍ਰਿਤਕ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਕੁਝ ਦਿਨ ਪਹਿਲਾਂ ਉਸ ਦੀ ਲੜਕੀ ਨਾਲ ਪਿੰਡ ਦੇ ਹੀ ਇਕ ਨੌਜਵਾਨ ਨੇ ਬਲਾਤਕਾਰ ਕੀਤਾ ਸੀ। ਉਸ ਨੇ ਬਲਾਤਕਾਰ ਦੇ ਮੁਲਜ਼ਮਾਂ ਅਤੇ ਪੁਲੀਸ ਮੁਲਾਜ਼ਮ ’ਤੇ ਵੀ ਮਿਲੀਭੁਗਤ ਦਾ ਦੋਸ਼ ਲਾਇਆ ਹੈ।

Also Read : ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, CM ਚੰਨੀ ਵੱਲੋਂ ਸ਼ਾਮ 4 ਵਜੇ ਲਿਆ ਜਾਵੇਗਾ ਇਤਿਹਾਸਕ ਫੈਸਲਾ

ਇਹ ਮਾਮਲਾ ਅਮਰੋਹਾ ਦੇ ਆਦਮਪੁਰ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਦਾ ਹੈ। ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ 25 ਸਤੰਬਰ ਨੂੰ ਪਿੰਡ ਦੇ ਸੁਭਾਸ਼ ਨੇ ਘਰ 'ਚ ਦਾਖਲ ਹੋ ਕੇ ਉਸ ਦੀ ਬੇਟੀ ਨਾਲ ਬਲਾਤਕਾਰ ਕੀਤਾ ਅਤੇ ਉਥੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਜਦੋਂ ਉਹ ਥਾਣੇ ਪਹੁੰਚਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਤਾਂ ਪੁਲਿਸ ਨੇ ਉਸ ਦੀ ਬੇਟੀ ਨੂੰ ਧਮਕੀਆਂ ਦਿੰਦੇ ਹੋਏ ਜਬਰ-ਜ਼ਨਾਹ ਦੀ ਸ਼ਿਕਾਇਤ ਨੂੰ ਛੇੜਛਾੜ 'ਚ ਬਦਲ ਕੇ ਛੇੜਛਾੜ ਦਾ ਮਾਮਲਾ ਦਰਜ ਕਰ ਲਿਆ। ਪਿਤਾ ਨੇ ਦੱਸਿਆ ਕਿ ਬਾਅਦ 'ਚ ਉਨ੍ਹਾਂ ਦੀ ਬੇਟੀ ਨੇ ਮੈਜਿਸਟ੍ਰੇਟ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਸੀ।

Also Read : ਅੰਮ੍ਰਿਤਸਰ : ਮੌਤ ਦੀ ਵਜ੍ਹਾ ਬਣਿਆ iPhone ਫੋਨ, ਪੜ੍ਹੋ ਪੂਰੀ ਖ਼ਬਰ

ਮ੍ਰਿਤਕ ਦੇ ਪਿਤਾ ਦਾ ਦੋਸ਼ ਹੈ ਕਿ ਪੁਲਿਸ ਮੁਲਾਜ਼ਮ ਮੁਲਜ਼ਮ ਦੇ ਘਰ ਆਉਂਦੇ-ਜਾਂਦੇ ਰਹਿੰਦੇ ਸਨ ਅਤੇ 25 ਸਤੰਬਰ ਦੀ ਘਟਨਾ ਤੋਂ ਬਾਅਦ ਪੁਲਿਸ ਨੇ 31 ਅਕਤੂਬਰ ਤੱਕ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਮੁਲਜ਼ਮ ਵਾਰ-ਵਾਰ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ।ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ  ਜਦੋਂ ਬੇਟੀ ਘਰੋਂ ਨਹੀਂ ਮਿਲੀ ਤਾਂ ਅਸੀਂ ਉਸ ਨੂੰ ਲੱਭਣ ਲਈ ਖੇਤ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੀ ਬੇਟੀ ਦੀ ਲਾਸ਼ ਆਪਣੇ ਹੀ ਖੇਤ ਦੇ ਨਿੰਮ ਦੇ ਦਰੱਖਤ ਨਾਲ ਲਟਕਦੀ ਦੇਖੀ। ਪਿਤਾ ਨੇ ਸੁਭਾਸ਼ ਅਤੇ ਉਸ ਦੇ ਭਰਾ ਮੋਨੂੰ 'ਤੇ ਆਪਣੀ ਧੀ ਦੀ ਹੱਤਿਆ ਦਾ ਦੋਸ਼ ਲਗਾਉਂਦੇ ਹੋਏ ਕੇਸ ਦਰਜ ਕਰਵਾਇਆ ਹੈ।

Also Read : Delhi School Reopen : 19 ਮਹੀਨਿਆਂ ਬਾਅਦ ਅੱਜ ਫਿਰ ਤੋਂ ਦਿੱਲੀ 'ਚ ਖੁੱਲ੍ਹਣਗੇ ਸਾਰੀਆਂ ਕਲਾਸਾਂ ਦੇ ਸਕੂਲ

ਇਸ ਮਾਮਲੇ 'ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਯੂਪੀ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਨੇ ਇਸ ਘਟਨਾ ਨੂੰ ਦੁਖਦ ਅਤੇ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਸਰਕਾਰ ਭ੍ਰਿਸ਼ਟ ਪੁਲਿਸ ਵਾਲਿਆਂ ਨੂੰ ਮੁਅੱਤਲ ਕਰਕੇ ਨਹੀਂ ਬਚ ਸਕਦੀ। ਉਨ੍ਹਾਂ ਕਿਹਾ ਕਿ ਯੂਪੀ ਵਿੱਚ ਸਰਕਾਰ ਭਗੌੜਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਕਿ ਮ੍ਰਿਤਕਾ ਦੀ ਤਰਫੋਂ ਆਈਪੀਸੀ ਦੀ ਧਾਰਾ 376 (ਬਲਾਤਕਾਰ) ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਐਸਐਚਓ ਅਤੇ ਦੋ ਕਾਂਸਟੇਬਲਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 16 ਸਾਲਾ ਲੜਕੀ ਦੀ ਮੌਤ ਦੇ ਮਾਮਲੇ 'ਚ 3 ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

In The Market