LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜੰਮੂ-ਕਸ਼ਮੀਰ : ਅਨੰਤਨਾਗ 'ਚ ਸੁਰੱਖਿਆ ਦਸਤਿਆਂ ਨੇ 2 ਅੱਤਵਾਦੀ ਕੀਤੇ ਢੇਰ, ਸਰਚ ਮੁਹਿੰਮ ਜਾਰੀ

indian army

ਅਨੰਤਨਾਗ (ਇੰਟ.)- ਜੰਮੂ ਅਤੇ ਕਸ਼ਮੀਰ (Jammu & Kashmir) ਦੇ ਅਨੰਤਨਾਗ ਜ਼ਿਲੇ ਦੇ ਕਵਾਰੀਆਮ ਇਲਾਕੇ ਵਿਚ ਸੁਰੱਖਿਆ ਦਸਤਿਆਂ ਦੇ ਨਾਲ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ (2 Terrorist) ਢੇਰ ਹੋ ਗਏ ਹਨ। ਅੱਤਵਾਦੀਆਂ ਨੇ ਪੁਲਿਸ ਅਤੇ ਸੀ.ਆਰ.ਪੀ.ਐੱਫ. (CRPF) ਦੇ ਜਵਾਨਾਂ ਨੂੰ ਨਿਸ਼ਾਨਾ ਬਣਾਕੇ ਹਮਲਾ ਕੀਤਾ ਸੀ, ਜਿਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਜਵਾਬੀ ਕਾਰਵਾਈ ਵਿਚ ਸ਼ਨੀਵਾਰ ਨੂੰ ਅੱਤਵਾਦੀਆਂ ਨੂੰ ਮਾਰ ਦਿੱਤਾ। ਦਰਅਸਲ ਸੁਰੱਖਿਆ ਦਸਤਿਆਂ ਨੂੰ ਇਨਪੁਟ ਮਿਲੀ ਸੀ ਕਿ ਇਕ ਪਿੰਡ ਵਿਚ ਅੱਤਵਾਦੀਆਂ ਨੂੰ ਦੇਖਿਆ ਗਿਆ ਹੈ।

India has 700,000 troops in Kashmir? False!!! - Rediff.com India News

Read this- ਅਨਿਲ ਜੋਸ਼ੀ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ਵਿਚੋਂ ਕੱਢਿਆ

ਜਦੋਂ ਜੰਮੂ ਕਸ਼ਮੀਰ ਦੀ ਪੁਲਿਸ ਅਤੇ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੇ ਪਿੰਡ ਵਿਚ ਦਸਤਕ ਦਿੱਤੀ, ਤਾਂ ਅੱਤਵਾਦੀਆਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਦੁਪਹਿਰ ਤੋਂ ਸ਼ੁਰੂ ਇਸ ਮੁਕਾਬਲੇ ਵਿਚ ਅੱਤਵਾਦੀਆਂ ਨੂੰ ਜਵਾਨਾਂ ਨੇ ਢੇਰ ਕਰ ਦਿੱਤਾ। ਲਗਾਤਾਰ ਫਾਇਰਿੰਗ ਵਿਚਾਲੇ ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਸ਼ੁਰੂ ਕੀਤੀ। ਅੱਤਵਾਦੀ ਇੰਝ ਲੁਕੇ ਸਨ, ਜੋ ਸਿੱਧੇ ਤੌਰ 'ਤੇ ਜਵਾਨਾਂ ਨੂੰ ਨਜ਼ਰ ਨਹੀਂ ਆ ਰਹੇ ਸਨ। ਲਗਾਤਾਰ ਚੱਲੀ ਗੋਲੀਬਾਰੀ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਅੱਤਵਾਦੀਆਂ ਨੂੰ ਟ੍ਰੈਕ ਕਰਦੇ ਹੋਏ ਮਾਰ ਦਿੱਤਾ। ਸੁਰੱਖਿਆ ਦਸਤਿਆਂ ਦੇ ਜਵਾਨ ਨੇੜਲੇ ਇਲਾਕਿਆਂ ਵਿਚ ਵੀ ਅੱਤਵਾਦੀਆਂ ਦੀ ਭਾਲ ਤੇਜ਼ ਕਰ ਦਿੱਤੀ ਹੈ। ਘਟਨਾ ਵਾਲੀ ਥਾਂ ਨੇੜਲੇ ਇਲਾਕਿਆਂ ਵਿਚ ਸੁਰੱਖਿਆ ਦਸਤਿਆਂ ਦੀ ਟੀਮ ਪਹੁੰਚੀ ਹੈ ਅਤੇ ਅੱਤਵਾਦੀਆਂ ਦੀ ਭਾਲ ਜਾਰੀ ਹੈ।

 

 

In The Market