ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਬਾਰਾਮੁਲਾ ਜ਼ਿਲੇ ਵਿਚ ਅੱਜ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਇਕ ਦਲ ਉੱਤੇ ਗ੍ਰੇਨੇਡ ਹਮਲਾ ਕਰ ਦਿੱਤਾ। ਹਮਲੇ ਵਿਚ ਸੀ.ਆਰ.ਪੀ.ਐੱਫ. ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਇਕ ਪੁਲਿਸ ਅਧਿਕਾਰੀ ਮੁਤਾਬਕ ਦੁਪਹਿਰੇ ਤਕਰੀਬਨ ਢਾਈ ਵਜੇ ਉੱਤਰ ਕਸ਼ਮੀਰ ਵਿਚ ਐੱਸ.ਬੀ.ਆਈ. ਮੁੱਖ ਚੌਕ ਸੋਪੋਰ ਦੇ ਨੇੜੇ ਸੁਰੱਖਿਆ ਬਲਾਂ ਦੇ ਇਕ ਦਲ ਉੱਤੇ ਅੱਤਵਾਦੀਆਂ ਨੇ ਗ੍ਰੇਨੇਡ ਸੁੱਟਿਆ ਸੀ।
ਪੜੋ ਹੋਰ ਖਬਰਾਂ: ਬੱਚਿਆਂ ਦੇ ਕੋਰੋਨਾ ਪਾਜ਼ੇਟਿਵ ਹੋਣ ਵਿਚਾਲੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਕਿਹਾ-ਬੰਦ ਨਹੀਂ ਹੋਣਗੇ ਸਕੂਲ
ਦੱਸ ਦਈਏ ਕਿ ਇਸ ਤੋਂ ਪਹਿਲਾਂ ਕੁਲਗਾਮ ਵਿਚ ਅੱਤਵਾਦੀ ਨੇ ਵੀਰਵਾਰ ਨੂੰ ਬੀ.ਐੱਸ.ਐੱਫ. ਦੇ ਕਾਫਿਲੇ ਉੱਤੇ ਹਮਲਾ ਕੀਤਾ ਸੀ। ਇਸ ਤੋਂ ਬਾਅਦ ਸ਼ੁਰੂ ਹੋਏ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਇਕ ਪਾਕਿਸਤਾਨੀ ਅੱਤਵਾਦੀ ਨੂੰ ਢੇਰ ਕਰ ਦਿੱਤਾ। ਕਸ਼ਮੀਰ ਦੇ ਆਈ.ਜੀ.ਪੀ. ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਪਾਕਿਸਤਾਨ ਦੇ ਉਸਮਾਨ ਦੇ ਰੂਪ ਵਿਚ ਹੋਈ ਹੈ, ਜੋ ਪਿਛਲੇ 6 ਮਹੀਨਿਆਂ ਤੋਂ ਸਰਗਰਮ ਇਕ ਖਤਰਨਾਕ ਅੱਤਵਾਦੀ ਸੀ।
ਪੜੋ ਹੋਰ ਖਬਰਾਂ: ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ
ਪੁਲਿਸ ਦੇ ਇਕ ਬੁਲਾਰੇ ਨੇ ਕਿਹਾ ਕਿ ਕੁਲਗਾਮ ਦੇ ਮਾਲਪੋਰਾ ਮੀਰ ਬਾਜ਼ਾਰ ਇਲਾਕੇ ਦੇ ਨੇੜੇ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਉੱਤੇ ਵੀਰਵਾਰ ਨੂੰ ਤਕਰੀਬਨ ਤਿੰਨ ਵਜੇ ਅੱਤਵਾਦੀਆਂ ਨੇ ਬੀ.ਐੱਸ.ਐੱਫ. ਦੇ ਕਾਫਿਲੇ ਉੱਤੇ ਗੋਲੀਬਾਰੀ ਕੀਤੀ। ਪੁਲਿਸ ਤੇ ਸੁਰੱਖਿਆ ਬਲਾਂ ਦੇ ਇਕ ਆਰ.ਓ.ਪੀ. ਨੇ ਜਵਾਬੀ ਕਾਰਵਾਈ ਕੀਤੀ। ਸ਼ੁਰੂਆਤੀ ਹਮਲੇ ਵਿਚ ਕੋਈ ਮਾਰਿਆ ਨਹੀਂ ਗਿਆ।
ਪੜੋ ਹੋਰ ਖਬਰਾਂ: ਨਵੀਂ ਵਾਹਨ ਸਕ੍ਰੈਪ ਨੀਤੀ ਲਾਗੂ, ਪੁਰਾਣਾ ਵਾਹਨ ਕੰਡਮ ਹੋਣ ‘ਤੇ ਮਿਲੇਗਾ ਸਰਟੀਫਿਕੇਟ
ਬੁਲਾਰੇ ਨੇ ਕਿਹਾ ਕਿ ਪੁਲਿਸ ਤੇ ਫੌਜ ਦੇ ਜਵਾਨ ਤੁਰੰਤ ਉਥੇ ਪਹੁੰਚੇ ਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਦਲ ਨੇ ਪੁਖਤਾ ਕੀਤਾ ਕਿ ਅੱਤਵਾਦੀਆਂ ਨੂੰ ਭੱਜਣ ਦਾ ਕੋਈ ਮੌਕਾ ਨਾ ਦਿੱਤਾ ਜਾਵੇ। ਅੱਤਵਾਦੀਆਂ ਨੇ ਕੋਲ ਦੀ ਇਕ ਵਿਸ਼ਾਲ ਇਮਾਰਤ ਵਿਚ ਪਨਾਹ ਲਈ ਸੀ। ਲੁਕੇ ਹੋਏ ਅੱਤਵਾਦੀਆਂ ਨੇ ਪੁਲਿਸ/ਸੁਰੱਖਿਆ ਬਲਾਂ ਦੇ ਸੰਯੁਕਤ ਦਲ ਉੱਥੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਕੀਤੀ ਗਈ ਤਾਂ ਮੁਕਾਬਲਾ ਸ਼ੁਰੂ ਹੋ ਗਿਆ।



