LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CU ਦੇ ਵਿਦਿਆਰਥੀ ਨੇ ਪਹਿਲਾਂ ਕੱਟੀ ਨਸ, ਫਿਰ 100 ਫੁੱਟ ਉਚੀ ਟੈਂਕੀ ਤੋਂ ਮਾਰ ਦਿੱਤੀ ਛਾਲ, ਹ੍ੱਡੀਆਂ ਤਕ ਆ ਗਈਆਂ ਬਾਹਰ, ਮੌਤ

cu student 1907

ਪੰਜਾਬ ਦੇ ਖਰੜ ਵਿੱਚ ਚੰਡੀਗੜ੍ਹ ਯੂਨੀਵਰਸਿਟੀ (CU) ਵਿੱਚ ਪੜ੍ਹਦੇ ਵਿਦਿਆਰਥੀ ਨੇ 100 ਫੁੱਟ ਉੱਚੀ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਦੀ ਛਾਲ ਮਾਰਨ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਉਹ ਛਾਲ ਮਾਰਦਾ ਨਜ਼ਰ ਆ ਰਿਹਾ ਹੈ।
ਮ੍ਰਿਤਕ ਵਿਦਿਆਰਥੀ ਦੀ ਪਛਾਣ 19 ਸਾਲਾ ਸੁਮਿਤ ਛਿੱਕਾਰਾ ਵਾਸੀ ਬਹਾਦਰਗੜ੍ਹ (ਹਰਿਆਣਾ) ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੋਸਤਾਂ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਘਟਨਾ 15 ਜੁਲਾਈ ਦੀ ਦੱਸੀ ਜਾ ਰਹੀ ਹੈ।

ਯੂਨੀਵਰਸਿਟੀ ਵਿੱਚ ਕਰ ਰਿਹੈ ਬੀਬੀਏ 
ਸੁਮਿਤ ਘੜੂੰਆਂ ਸਥਿਤ ਸੀਯੂ ਵਿੱਚ ਬੀਬੀਏ ਦਾ ਵਿਦਿਆਰਥੀ ਸੀ। ਉਸ ਦੇ ਸਾਥੀਆਂ ਆਦਿਤਿਆ ਅਤੇ ਵੈਭਵ ਨੇ ਦੱਸਿਆ ਕਿ ਸੁਮਿਤ ਉਨ੍ਹਾਂ ਦਾ ਦੋਸਤ ਸੀ, ਜੋ ਕਿ ਕੁਝ ਦਿਨਾਂ ਤੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚਿੰਤਤ ਸੀ। ਸੁਮਿਤ ਨੇ ਪਹਿਲਾਂ ਆਪਣੇ ਹੱਥ ਦੀ ਨਸ ਕੱਟੀ ਅਤੇ ਫਿਰ ਅਚਾਨਕ ਮਾਡਰਨ ਸਿਟੀ ਸੈਂਟਰ 'ਚ ਬਣੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਿਆ। ਜਿਵੇਂ ਹੀ ਦੋਸਤਾਂ ਅਤੇ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਟੈਂਕੀ 'ਤੇ ਚੜ੍ਹਦਿਆਂ ਦੇਖਿਆ ਤਾਂ ਉਨ੍ਹਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਉਸ ਨੂੰ ਰੋਕਣ ਲਈ ਦੋ ਵਿਅਕਤੀ ਟੈਂਕੀ 'ਤੇ ਵੀ ਚੜ੍ਹੇ ਪਰ ਸੁਮਿਤ ਨੇ ਉਨ੍ਹਾਂ ਨੂੰ ਚੜ੍ਹਦੇ ਦੇਖ ਕੇ ਟੈਂਕੀ ਤੋਂ ਛਾਲ ਮਾਰ ਦਿੱਤੀ। 

ਨੌਜਵਾਨ ਦੀਆਂ ਹੱਡੀਆਂ ਬਾਹਰ ਆ ਗਈਆਂ 
ਨੌਜਵਾਨਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਖਰੜ ਵਿਖੇ ਲਿਆਂਦਾ। ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਨੌਜਵਾਨ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਲੱਤਾਂ ਦੀਆਂ ਹੱਡੀਆਂ ਬਾਹਰ ਦਿਸ ਰਹੀਆਂ ਸਨ।

ਪੁਲਿਸ ਨੇ ਲਾਸ਼ ਕੀਤੀ ਵਾਰਸਾਂ ਹਵਾਲੇ 
ਉਹ ਮਾਡਰਨ ਵੈਲੀ ਖਾਨਪੁਰ ਵਿੱਚ ਇੱਕ ਪੀਜੀ ਵਿੱਚ ਆਪਣੇ ਦੋਸਤਾਂ ਨਾਲ ਰਹਿੰਦਾ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਹਰਿਆਣਾ ਦੇ ਬਹਾਦਰਗੜ੍ਹ ਤੋਂ ਸਰਕਾਰੀ ਹਸਪਤਾਲ ਖਰੜ ਪੁੱਜੇ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

In The Market