LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲਖੀਮਪੁਰ ਹਿੰਸਾ: ਪੁਲਿਸ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਤੋਂ ਪੁੱਛਗਿੱਛ ਲਈ ਮੰਗੀ ਕਸਟਡੀ

11o4

ਲਖਨਊ: ਉੱਤਰ ਪ੍ਰਦੇਸ਼ ਦੀ ਲਖੀਮਪੁਰ ਖੇੜੀ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਹਿਰਾਸਤ ਮੰਗਣ ਵਾਲੀ ਪੁਲਿਸ ਦੀ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਯੂਪੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸ਼ਨਿਚਰਵਾਰ ਨੂੰ ਲਖੀਮਪੁਰ ਖੇੜੀ ਵਿੱਚ 3 ਅਕਤੂਬਰ ਦੀ ਹਿੰਸਾ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ 'ਟੇਨੀ' ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ 12 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ। ਜਿਥੋਂ ਉਸ ਨੂੰ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ।

Also Read: ਆਮ ਜਨਤਾ ਨੂੰ ਝਟਕਾ, 10 ਦਿਨਾਂ 'ਚ ਪੈਟਰੋਲ ਦੀਆਂ ਕੀਮਤਾਂ 2.80 ਰੁਪਏ ਵਧੀਆਂ

ਆਸ਼ੀਸ਼ ਦੇ ਪੁਲਿਸ ਰਿਮਾਂਡ ਲਈ  ਦਿੱਤੀ ਗਈ ਸੀ ਅਰਜ਼ੀ
ਆਸ਼ੀਸ਼ ਦੇ ਪੁਲਿਸ ਰਿਮਾਂਡ ਲਈ ਅਰਜ਼ੀ ਦਿੱਤੀ ਗਈ ਸੀ ਅਤੇ ਅਦਾਲਤ ਨੇ ਇਸ ਅਰਜ਼ੀ 'ਤੇ ਸੁਣਵਾਈ ਲਈ 11 ਅਕਤੂਬਰ ਦੀ ਤਰੀਕ ਤੈਅ ਕੀਤੀ ਸੀ। ਇਸ ਤੋਂ ਪਹਿਲਾਂ ਸ਼ਨੀਵਾਰ ਦੇਰ ਰਾਤ ਆਸ਼ੀਸ਼ ਮਿਸ਼ਰਾ ਦੀ ਮੈਡੀਕਲ ਜਾਂਚ ਕੀਤੀ ਗਈ ਸੀ ਅਤੇ ਅੱਧੀ ਰਾਤ ਤੋਂ ਬਾਅਦ ਉਨ੍ਹਾਂ ਨੂੰ ਚੀਫ ਜੁਡੀਸ਼ੀਅਲ ਮੈਜਿਸਟਰੇਟ (ਸੀਜੇਐੱਮ) ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਨਿਆਇਕ ਮੈਜਿਸਟਰੇਟ ਨੇ ਆਸ਼ੀਸ਼ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਲਖੀਮਪੁਰ ਖੇੜੀ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ।

Also Read: ਸ੍ਰੀ ਅਨੰਦਪੁਰ ਸਾਹਿਬ 'ਚ ਕੱਪੜਾ ਵਪਾਰੀ ਤੋਂ 5 ਲੱਖ ਰੁਪਏ ਦੀ ਲੁੱਟ

ਹਿੰਸਾ ਵਿੱਚ ਚਾਰ ਕਿਸਾਨਾਂ ਸਣੇ 8 ਲੋਕ ਮਾਰੇ ਗਏ
ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈੱਡਕੁਆਰਟਰ) ਉਪੇਂਦਰ ਅਗਰਵਾਲ, ਜੋ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐੱਸਆਈਟੀ ਦੀ ਅਗਵਾਈ ਕਰ ਰਹੇ ਹਨ, ਨੇ ਕਿਹਾ ਕਿ ਮਿਸ਼ਰਾ ਨੇ ਪੁਲਿਸ ਦੇ ਪ੍ਰਸ਼ਨਾਂ ਦੇ ਸਹੀ ਉੱਤਰ ਨਹੀਂ ਦਿੱਤੇ ਅਤੇ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ। ਉਹ ਸਹੀ ਗੱਲਾਂ ਨਹੀਂ ਦੱਸਣਾ ਚਾਹੁੰਦਾ। 3 ਅਕਤੂਬਰ ਨੂੰ ਲਖੀਮਪੁਰ ਖੇੜੀ ਹਿੰਸਾ ਵਿੱਚ ਚਾਰ ਕਿਸਾਨਾਂ ਸਣੇ ਅੱਠ ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਆਸ਼ੀਸ਼ ਅਤੇ ਹੋਰਨਾਂ ਦੇ ਖਿਲਾਫ ਤਿਕੁਨੀਆ ਪੁਲਿਸ ਸਟੇਸ਼ਨ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ। ਘਟਨਾ ਤੋਂ ਬਾਅਦ ਆਸ਼ੀਸ਼ ਉੱਤੇ ਦੋਸ਼ ਲੱਗਿਆ ਕਿ ਉਹ ਉਨ੍ਹਾਂ ਵਾਹਨਾਂ ਵਿਚੋਂ ਇਕ ਉੱਤੇ ਸਵਾਰ ਸੀ, ਜਿਸ ਨੇ ਪ੍ਰਦਰਸ਼ਨ ਕਰ ਰਹੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ, ਜਿਸ ਤੋਂ ਬਾਅਦ ਐੱਫਆਈਆਰ ਵਿਚ ਉਨ੍ਹਾਂ ਦਾ ਨਾਂ ਸ਼ਾਮਲ ਕੀਤਾ ਗਿਆ।

Also Read: ਪੰਜਾਬ 'ਚ ਬਿਜਲੀ ਸੰਕਟ: ਸੂਬੇ 'ਚ 13 ਅਕਤੂਬਰ ਤੱਕ ਲੱਗ ਸਕਦੇ ਨੇ ਬਿਜਲੀ ਦੇ ਮੋਟੇ ਕੱਟ

In The Market