LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਾਰਤ ਦੀ ਸਭ ਤੋਂ ਅਮੀਰ ਮਹਿਲਾ ਸਵਿੱਤਰੀ ਜਿੰਦਲ ਨੇ ਚੋਣਾਂ ਤੋਂ ਠੀਕ ਪਹਿਲਾਂ ਛੱਡਿਆ ਕਾਂਗਰਸ ਦਾ 'ਹੱਥ', BJP 'ਚ ਹੋਏ ਸ਼ਾਮਲ

sawitri3

ਭਾਰਤ ਦੀ ਸੱਭ ਤੋਂ ਅਮੀਰ ਮਹਿਲਾ ਤੇ ਹਰਿਆਣਾ ਦੀ ਸਾਬਕਾ ਮੰਤਰੀ ਸਵਿੱਤਰੀ ਜਿੰਦਲ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਦਾ ਹੱਥ ਛੱਡ ਉਨ੍ਹਾਂ ਨੇ ਬੀਜੇਪੀ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਦੇ ਪੁੱਤਰ ਤੇ ਕਾਰੋਬਾਰੀ ਨਵੀਨ ਜਿੰਦਲ ਕੁਝ ਦਿਨ ਪਹਿਲਾਂ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ । ਸਵਿੱਤਰੀ (84) ਨੇ ਬੁੱਧਵਾਰ ਦੇਰ ਰਾਤ ਇਕ ਸੋਸ਼ਲ ਮੀਡੀਆ ਪੋਸਟ ਵਿਚ ਕਾਂਗਰਸ ਛੱਡਣ ਦਾ ਐਲਾਨ ਕੀਤਾ।
ਉਨ੍ਹਾਂ ਲਿਖਿਆ, “ਮੈਂ ਇਕ ਵਿਧਾਇਕ ਵਜੋਂ 10 ਸਾਲਾਂ ਤਕ ਹਿਸਾਰ ਦੇ ਲੋਕਾਂ ਦੀ ਨੁਮਾਇੰਦਗੀ ਕੀਤੀ ਹੈ ਅਤੇ ਇਕ ਮੰਤਰੀ ਵਜੋਂ ਹਰਿਆਣਾ ਰਾਜ ਦੀ ਨਿਰਸਵਾਰਥ ਸੇਵਾ ਕੀਤੀ ਹੈ।  ਹਿਸਾਰ ਦੇ ਲੋਕ ਮੇਰਾ ਪਰਿਵਾਰ ਹਨ ਅਤੇ ਮੇਰੇ ਪਰਿਵਾਰ ਦੀ ਸਲਾਹ 'ਤੇ ਮੈਂ ਅੱਜ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੀ ਹਾਂ।'' ਪ੍ਰਸਿੱਧ ਉਦਯੋਗਪਤੀ ਅਤੇ ਹਰਿਆਣਾ ਦੇ ਸਾਬਕਾ ਮੰਤਰੀ ਓਪੀ ਜਿੰਦਲ ਦੇ ਪੁੱਤਰ ਨਵੀਨ ਨੂੰ ਭਾਜਪਾ ਨੇ ਕੁਰੂਕਸ਼ੇਤਰ ਤੋਂ ਆਗਾਮੀ ਲੋਕ ਸਭਾ ਚੋਣਾਂ ਲਈ ਮੈਦਾਨ 'ਚ ਉਤਾਰਿਆ ਹੈ। ਬਲੂਮਬਰਗ ਬਿਲੀਨੀਅਰਜ਼ ਇੰਡੈਕਸ ਮੁਤਾਬਕ ਜਿੰਦਲ ਗਰੁੱਪ ਦੀ ਚੇਅਰਮੈਨ ਸਵਿੱਤਰੀ ਜਿੰਦਲ ਦੀ ਕੁੱਲ ਜਾਇਦਾਦ 25 ਅਰਬ ਡਾਲਰ ਤਕ ਪਹੁੰਚ ਗਈ ਹੈ। ਪਿਛਲੇ 2 ਸਾਲਾਂ 'ਚ ਉਨ੍ਹਾਂ ਦੀ ਜਾਇਦਾਦ 'ਚ ਭਾਰੀ ਵਾਧਾ ਹੋਇਆ ਹੈ। ਸਵਿੱਤਰੀ ਜਿੰਦਲ 2020 ਵਿਚ ਫੋਰਬਸ ਦੀ ਸੂਚੀ ਵਿਚ 349 ਵੇਂ ਸਥਾਨ 'ਤੇ ਸੀ। ਇਸ ਤੋਂ ਬਾਅਦ ਉਹ 2021 'ਚ 234ਵੇਂ ਅਤੇ 2022 'ਚ 91ਵੇਂ ਨੰਬਰ 'ਤੇ ਪਹੁੰਚ ਗਏ।

In The Market