LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

LPG Cylinder Price: ਰੱਖੜੀ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਤੋਹਫਾ, ਘਰੇਲੂ LPG ਸਿਲੰਡਰ ਹੋਇਆ 200 ਰੁਪਏ ਸਸਤਾ

sld25869

ਨਵੀਂ ਦਿੱਲੀ: ਰੱਖੜੀ ਤੋਂ ਪਹਿਲਾਂ ਕੈਬਨਿਟ ਨੇ ਗਰੀਬ ਔਰਤਾਂ ਨੂੰ ਤੋਹਫ਼ਾ ਦਿੱਤਾ ਹੈ। ਮੰਤਰੀ ਮੰਡਲ ਨੇ LPG ਸਿਲੰਡਰ 'ਤੇ 200 ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸਾਰੇ ਗੈਸ ਖਪਤਕਾਰਾਂ ਨੂੰ 200 ਰੁਪਏ ਦਾ ਸਸਤਾ ਗੈਸ ਸਿਲੰਡਰ ਮਿਲੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਓਨਮ ਅਤੇ ਰਕਸ਼ਾ ਬੰਧਨ ਦੇ ਮੌਕੇ 'ਤੇ ਸਿਲੰਡਰ ਦੀ ਕੀਮਤ 200 ਰੁਪਏ ਘੱਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉੱਜਲਵਾ ਗੈਸ ਯੋਜਨਾ ਤਹਿਤ 75 ਲੱਖ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਜਾਣਗੇ। ਇਸ ਦੇ ਲਈ ਉਨ੍ਹਾਂ ਨੂੰ ਇੱਕ ਰੁਪਿਆ ਵੀ ਨਹੀਂ ਦੇਣਾ ਪਵੇਗਾ। 

ਦੱਸ ਦੇਈਏ ਕਿ ਉੱਜਵਲਾ ਸਕੀਮ ਤਹਿਤ ਪਹਿਲਾਂ ਹੀ 200 ਰੁਪਏ ਦੀ ਸਬਸਿਡੀ ਸੀ, ਜਦਕਿ 200 ਰੁਪਏ ਦੀ ਵਾਧੂ ਸਬਸਿਡੀ ਵੱਖਰੇ ਤੌਰ 'ਤੇ ਦਿੱਤੀ ਜਾਵੇਗੀ। ਇਸ ਤਰ੍ਹਾਂ ਹੁਣ ਉੱਜਵਲਾ ਯੋਜਨਾ ਤਹਿਤ ਆਉਣ ਵਾਲੇ ਖਪਤਕਾਰਾਂ ਨੂੰ 400 ਰੁਪਏ ਦੀ ਸਬਸਿਡੀ ਮਿਲੇਗੀ।

In The Market