LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

LPG Price Today : ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ !!

cylinder price today news

LPG Gas Cylinder Price Today 2022

ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ (LPG) ਐਲ. ਪੀ. ਜੀ. ਸਿਲੰਡਰਾਂ ਦੀ ਕੀਮਤ ਵਿਚ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ। ਤੇਲ ਕੰਪਨੀਆਂ ਵੱਲੋਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਉਨ੍ਹਾਂ ਨੂੰ ਘਟਾਉਣ ਜਾਂ ਵਧਾਉਣ ਦਾ ਫੈਸਲਾ ਲਿਆ ਜਾਂਦਾ ਹੈ। ਇਸ ਮਹੀਨੇ ਦੀ ਸਮੀਖਿਆ ਤੋਂ ਬਾਅਦ ਕੰਪਨੀਆਂ ਨੇ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਨੂੰ ਘਟਾਉਣ ਦਾ ਫੈਸਲਾ ਕੀਤਾ |

What are the new rates of cylinders ?

ਉਸ ਤੋਂ ਬਾਆਦ ਵਪਾਰਕ ਸਿਲੰਡਰ ਦੀ ਕੀਮਤ ‘ਚ 115.50 ਰੁਪਏ ਦੀ ਕਟੋਤੀ ਕੀਤੀ ਗਈ ਹੈ। ਤੇਲ ਕੰਪਨੀਆਂ ਵੱਲੋਂ ਇਕ ਪਾਸੇ ਜਿੱਥੇ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਜਾ ਰਹੀ ਹੈ ਦੂਜੇ ਪਾਸੇ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਕੋਈ ਬਦਲਾਵ ਨਹੀਂ ਕੀਤਾ ਗਿਆ। ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਜੁਲਾਈ ਮਹੀਨੇ ਤੋਂ ਹੀ ਸਥਿਰ ਹਨ।

Also Read : LPG Gas Prices

ਦੱਸਣਯੋਗ ਹੈ ਕਿ ਜੁਲਾਈ ਮਹੀਨੇ ਚ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿਚ 8.50, ਅਗਸਤ ਵਿਚ 36, ਸਿਤੰਬਰ ਵਿਚ 91.50 ਅਤੇ ਅਕਤੂਬਰ ਵਿਚ 25.50 ਦੀ ਕਟੌਤੀ ਕੀਤੀ ਗਈ ਸੀ। ਇਹ ਲਗਾਤਾਰ ਪੰਜਵਾਂ ਮਹੀਨਾ ਹੈ ਜਦੋਂ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਚ ਕਮੀ ਦੇਖਣ ਨੂੰ ਮਿਲੀ ਹੈ। ਕੀਮਤਾਂ ਵਿਚ ਕਮੀ ਤੋਂ ਬਾਅਦ ਦਿੱਲੀ ਵਿੱਚ 19 ਕਿਲੋਗ੍ਰਾਮ ਦੇ ਇੰਡੇਨ ਐਲ. ਪੀ. ਜੀ. ਸਿਲੰਡਰ ਦੀ ਕੀਮਤ ਹੁਣ 1744 ਰੁਪਏ ਹੈ, ਜੋ ਕਿ ਪਹਿਲਾਂ 1859.5 ਰੁਪਏ ਸੀ। ਮੁੰਬਈ ਵਿੱਚ ਇਹ ਕੀਮਤ 1844 ਸੀ, ਜੋ ਹੁਣ 1696 ਰੁਪਏ ਹੈ।

Also Read : Free LPG Cylinder

ਚੇਨਈ ਵਿੱਚ ਵਪਾਰਕ ਐਲ. ਪੀ. ਜੀ. ਸਿਲੰਡਰ ਦੀ ਕੀਮਤ ਹੁਣ 1893 ਰੁਪਏ ਹੈ, ਜੋਕਿ ਪਹਿਲਾਂ 2009.50 ਰੁਪਏ ਵਿਚ ਉਪਲੱਬਧ ਸੀ। ਹੁਣ ਕੋਲਕਾਤਾ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1846 ਰੁਪਏ ਹੋ ਗਈ ਹੈ, ਜੋ ਪਹਿਲਾਂ 1995.50 ਰੁਪਏ ਹੁੰਦੀ ਸੀ।

In The Market