LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗਣਤੰਤਰ ਦਿਵਸ ਮੌਕੇ ਸਕੂਲ 'ਚ ਵਾਪਰਿਆ ਵੱਡਾ ਹਾਦਸਾ, ਕਰੰਟ ਲੱਗਣ ਨਾਲ 1 ਬੱਚੇ ਦੀ ਮੌਤ,ਕਈ ਜ਼ਖਮੀ

26j flag

ਬਿਹਾਰ : ਬਿਹਾਰ ਦੇ ਬਕਸਰ 'ਚ ਝੰਡਾ ਲਹਿਰਾਉਂਦੇ ਸਮੇਂ ਵੱਡਾ ਹਾਦਸਾ ਹੋ ਗਿਆ ਹੈ। ਕਰੰਟ ਲੱਗਣ ਨਾਲ ਇਕ ਬੱਚੇ ਦੀ ਮੌਤ ਹੋ ਗਈ, ਜਦਕਿ ਕਈ ਬੱਚੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀਆਂ ਦਾ ਇਲਾਜ ਸਦਰ ਹਸਪਤਾਲ 'ਚ ਚੱਲ ਰਿਹਾ ਹੈ। ਬਕਸਰ ਦੇ ਨੱਥੂਪੁਰ ਪ੍ਰਾਇਮਰੀ ਸਕੂਲ 'ਚ ਵੱਡਾ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਝੰਡਾ ਲਹਿਰਾਉਂਦੇ ਸਮੇਂ ਸਕੂਲੀ ਬੱਚਿਆਂ ਨੂੰ ਕਰੰਟ ਲੱਗ ਗਿਆ, ਜਿਸ 'ਚ ਇਕ ਬੱਚੇ ਦੀ ਮੌਤ ਹੋ ਗਈ, ਜਦਕਿ 4 ਬੱਚੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਸ ਦਾ ਇਲਾਜ ਬਕਸਰ ਸਦਰ ਹਸਪਤਾਲ 'ਚ ਚੱਲ ਰਿਹਾ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੱਚੇ ਝੰਡਾ ਲਹਿਰਾਉਣ ਲਈ ਪਹੁੰਚੇ ਤਦ ਪਾਇਪ ਚੋਂ ਕਰੰਟ ਆ ਗਿਆ ਅਤੇ ਬੱਚੇ ਬੁਰੀ ਤਰ੍ਹਾਂ ਝੁਲਸ ਗਏ। ਇਸ ਦੇ ਨਾਲ ਹੀ ਜੇਕਰ ਡਾਕਟਰਾਂ ਦੀ ਮੰਨੀਏ ਤਾਂ ਹਸਪਤਾਲ 'ਚ ਆਏ ਇਨ੍ਹਾਂ ਬੱਚਿਆਂ 'ਚੋਂ ਇਕ ਦੀ ਮੌਤ ਹੋ ਗਈ ਹੈ ਜਦਕਿ ਬਾਕੀ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ।

Also Read : ਰਾਘਵ ਚੱਢਾ ਨੇ ਕਾਂਗਰਸ ਪਾਰਟੀ ਨੂੰ ਲਿਆ ਲਪੇਟੇ 'ਚ, ਦੱਸਿਆ ਦਲਿਤ ਵਿਰੋਧੀ ਪਾਰਟੀ 

ਇਸ ਘਟਨਾ ਤੋਂ ਬਾਅਦ ਜ਼ਿਲੇ 'ਚ ਹੜਕੰਪ ਮਚ ਗਿਆ ਹੈ, ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਥਾਨਕ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਬੱਚਿਆਂ ਦੇ ਸਹੀ ਇਲਾਜ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪੂਰੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਪਾਈਪ ਵਿੱਚ ਕਰੰਟ ਕਿਵੇਂ ਆਇਆ? ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਦੇ ਮੌਕੇ 'ਤੇ ਦੇਸ਼ ਦੇ ਸਾਰੇ ਸਕੂਲਾਂ 'ਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਸੀ। ਤਿਰੰਗਾ ਲਹਿਰਾਉਣ ਲਈ ਬੱਚੇ ਸਕੂਲ ਪੁੱਜੇ ਹੋਏ ਸਨ। ਝੰਡਾ ਲਹਿਰਾਉਣ ਤੋਂ ਪਹਿਲਾਂ ਜਦੋਂ ਬੱਚਿਆਂ ਨੇ ਝੰਡੇ ਦੀ ਪਾਈਪ ਨੂੰ ਛੂਹਿਆ ਤਾਂ ਉਹ ਹੈਰਾਨ ਰਹਿ ਗਏ। ਇਸ ਦੌਰਾਨ ਇਕ ਬੱਚੇ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।

Also Read : ਪੰਜਾਬ CM ਚੰਨੀ ਨੇ ਗਣਤੰਤਰ ਦਿਹਾੜੇ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਸਾਬਕਾ ਮੰਤਰੀ ਸੰਤੋਸ਼ ਨਿਰਾਲਾ ਅਤੇ ਕਾਂਗਰਸੀ ਵਿਧਾਇਕ ਵਿਸ਼ਵਨਾਥ ਰਾਮ ਸਦਰ ਹਸਪਤਾਲ ਪੁੱਜੇ ਅਤੇ ਬੱਚਿਆਂ ਦੇ ਪਰਿਵਾਰ ਵਾਲਿਆਂ ਦਾ ਹਾਲ-ਚਾਲ ਪੁੱਛਿਆ। ਇਸ ਦੇ ਨਾਲ ਹੀ ਬਿਹਾਰ ਸਰਕਾਰ ਦੇ ਸਾਬਕਾ ਮੰਤਰੀ ਸੰਤੋਸ਼ ਨਿਰਾਲਾ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਫਿਲਹਾਲ ਹਾਦਸੇ 'ਚ ਜ਼ਖਮੀ ਬੱਚਿਆਂ ਦੀ ਹਾਲਤ ਨਾਰਮਲ ਹੈ। ਕਾਂਗਰਸੀ ਵਿਧਾਇਕ ਵਿਸ਼ਵਨਾਥ ਰਾਮ ਨੇ ਕਿਹਾ ਹੈ ਕਿ ਇਹ ਮਾਮਲਾ ਬਿਜਲੀ ਵਿਭਾਗ ਦੀ  ਲਾਪ੍ਰਵਾਹੀ ਦਾ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

In The Market