LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Lok Sabha Elections : ਨਾਬਾਲਿਗ ਨੇ ਬੀਜੇਪੀ ਨੂੰ 8 ਵਾਰ ਪਾਈ ਵੋਟ, ਵੇਖੋ ਵਾਇਰਲ ਵੀਡੀਓ, ਗ੍ਰਿਫ਼ਤਾਰ

bjp vote arrested

Viral Video : ਉਤਰਪ੍ਰਦੇਸ਼ ਦੇ ਫਾਰੂਖਾਬਾਦ ਲੋਕ ਸਭਾ ਸੀਟ (Farrukhabad Lok Sabha) ਅਧੀਨ ਇੱਕ ਪੋਲਿੰਗ ਬੂਥ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਜ਼ਰੀਏ ਵੋਟ ਪਾਉਣ ਦਾ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇਥੇ 13 ਮਈ ਨੂੰ ਪਈਆਂ Lok Sabha Election 2024 ਲਈ ਚੌਥੇ ਗੇੜ ਦੀਆਂ ਵੋਟਾਂ ਦੌਰਾਨ ਇੱਕ 17 ਸਾਲਾ ਨੌਜਵਾਨ ਨੇ 8 ਵਾਰੀ ਵੋਟ ਪਾਈ। ਵਾਇਰਲ ਵੀਡੀਓ ਵਿੱਚ ਨੌਜਵਾਨ ਭਾਰਤੀ ਜਨਤਾ ਪਾਰਟੀ (BJP) ਨੂੰ ਵੋਟ ਪਾਉਂਦਾ ਵਿਖਾਈ ਦੇ ਰਿਹਾ ਹੈ। ਵਾਇਰਲ ਵੀਡੀਓ ਵਿੱਚ ਮੁਲਜ਼ਮ ਵੱਖ-ਵੱਖ ਸਮੇਂ ਦੇ ਫਰਕ 'ਚ ਵੱਖ-ਵੱਖ ਆਈਡੀ ਕਾਰਡਾਂ ਨੂੰ ਵਿਖਾਉਂਦੇ ਹੋਏ ਭਾਜਪਾ ਉਮੀਦਵਾਰ ਮੁਕੇਸ਼ ਰਾਜਪੂਤ ਦੀ ਫੋਟੋ ਅਤੇ ਕਮਲ ਦੇ ਚਿੰਨ੍ਹ ਦੇ ਸਾਹਮਣੇ ਈਵੀਐਮ ਬਟਨ ਦਬਾਉਂਦੇ ਹੋਏ ਦਿਖਾਈ ਦੇ ਰਿਹਾ ਹੈ।
ਜਾਣਕਾਰੀ ਦਿੰਦੇ ਹੋਏ ਯੂਪੀ ਦੇ ਮੁੱਖ ਚੋਣ ਅਧਿਕਾਰੀ ਨਵਦੀਪ ਰਿਣਵਾ ਨੇ ਦੱਸਿਆ ਕਿ ਘਟਨਾ ਦੀ ਐਫਆਈਆਰ ਆਈਪੀਸੀ ਦੀ ਧਾਰਾ 171-ਐਫ ਅਤੇ 419, ਆਰਪੀ ਐਕਟ 951 ਦੀਆਂ ਧਾਰਾਵਾਂ 128, 132 ਅਤੇ 136 ਤਹਿਤ ਈਟਾ ਜ਼ਿਲ੍ਹੇ ਦੇ ਨਯਾਗਾਓਂ ਥਾਣੇ ਵਿੱਚ ਦਰਜ ਕੀਤੀ ਗਈ ਹੈ। ਵੀਡੀਓ 'ਚ ਕਈ ਵਾਰ ਵੋਟ ਪਾਉਂਦੇ ਨਜ਼ਰ ਆਏ ਨੌਜਵਾਨ ਦੀ ਪਛਾਣ ਰਾਜਨ ਸਿੰਘ ਪੁੱਤਰ ਅਨਿਲ ਸਿੰਘ ਵਾਸੀ ਪਿੰਡ ਖੀਰੀਆ ਪਮਾਰਾਂ ਵਜੋਂ ਹੋਈ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰਨ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਚੋਣ ਕਮਿਸ਼ਨ ਨੂੰ ਸਬੰਧਤ ਪੋਲਿੰਗ ਸਟੇਸ਼ਨ ’ਤੇ ਮੁੜ ਪੋਲਿੰਗ ਕਰਵਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਯੂਪੀ ਦੇ ਬਾਕੀ ਗੇੜਾਂ ਦੇ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੋਟਰਾਂ ਦੀ ਸ਼ਨਾਖ਼ਤ ਸਬੰਧੀ ਪ੍ਰਕਿਰਿਆ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਧਰ, ਸਪਾ ਪ੍ਰਮੁੱਖ ਅਖਿਲੇਸ਼ ਯਾਦਵ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਵੀਡੀਓ ਨੂੰ ਆਪਣੇ ਟਵਿੱਟਰ ਐਕਸ 'ਤੇ 2 ਮਿੰਟ 19 ਸੈਕਿੰਡ ਦੀ ਇਸ ਵੀਡੀਓ ਨੂੰ ਸਾਂਝਾ ਕੀਤਾ ਹੈ।

In The Market