ਨਵੀਂ ਦਿੱਲੀ : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ (Corona Virus) ਦੇ 10,302 ਨਵੇਂ ਮਾਮਲਿਆਂ ਦੇ ਆਉਣ ਨਾਲ ਸੰਕਰਮਣ ਦੇ ਕੁੱਲ ਮਾਮਲਿਆਂ ਦੀ ਗਿਣਤੀ 3,44,99,925 'ਤੇ ਪਹੁੰਚ ਗਈ ਹੈ, ਜਦਕਿ ਇਸ ਸਮੇਂ ਦੌਰਾਨ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 1,24,868 'ਤੇ ਆ ਗਈ ਹੈ। ਹੈ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ। ਕੇਂਦਰੀ ਸਿਹਤ ਮੰਤਰਾਲੇ (Union Ministry of Health) ਦੇ ਅੰਕੜਿਆਂ ਅਨੁਸਾਰ 267 ਹੋਰ ਮਰੀਜ਼ਾਂ ਦੇ ਮਾਰੇ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,65,349 ਹੋ ਗਈ ਹੈ।
Also Read : ਦੀਪਇੰਦਰ ਸਿੰਘ ਪਟਵਾਲੀਆ ਨੂੰ ਨਿਯੁਕਤ ਕੀਤਾ ਗਿਆ ਪੰਜਾਬ ਦਾ ਨਵਾਂ AG
ਪਿਛਲੇ 24 ਘੰਟਿਆਂ ਵਿੱਚ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 1,752 ਦੀ ਕਮੀ ਆਈ ਹੈ ਅਤੇ ਇਹ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.36 ਪ੍ਰਤੀਸ਼ਤ ਹੈ, ਜੋ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ। ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਰਾਸ਼ਟਰੀ ਦਰ 98.29 ਫੀਸਦੀ ਹੈ, ਜੋ ਪਿਛਲੇ ਸਾਲ ਮਾਰਚ ਤੋਂ ਬਾਅਦ ਸਭ ਤੋਂ ਵੱਧ ਹੈ।
Also Read : ਖੇਤੀ ਕਾਨੂੰਨ ਦੀ ਵਾਪਸੀ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ ਕਰੇਗਾ ਅੱਗੇ ਦੀ ਰਣਨੀਤੀ 'ਤੇ 'ਮੰਥਨ'
ਅੰਕੜਿਆਂ ਮੁਤਾਬਕ, ਲਗਾਤਾਰ 43ਵੇਂ ਦਿਨ ਕੋਰੋਨਾ ਵਾਇਰਸ (Corona Virus) ਦੇ ਰੋਜ਼ਾਨਾ ਨਵੇਂ ਮਾਮਲੇ 20,000 ਤੋਂ ਘੱਟ ਅਤੇ ਲਗਾਤਾਰ 146ਵੇਂ ਦਿਨ 50,000 ਤੋਂ ਘੱਟ ਹਨ। ਰੋਜ਼ਾਨਾ ਲਾਗ ਦੀ ਦਰ 0.96 ਪ੍ਰਤੀਸ਼ਤ ਦਰਜ ਕੀਤੀ ਗਈ, ਜੋ ਪਿਛਲੇ 47 ਦਿਨਾਂ ਤੋਂ ਦੋ ਪ੍ਰਤੀਸ਼ਤ ਤੋਂ ਘੱਟ ਹੈ। ਹਫਤਾਵਾਰੀ ਲਾਗ ਦੀ ਦਰ 0.93 ਪ੍ਰਤੀਸ਼ਤ ਦਰਜ ਕੀਤੀ ਗਈ ਸੀ ਅਤੇ ਇਹ ਪਿਛਲੇ 57 ਦਿਨਾਂ ਤੋਂ ਦੋ ਪ੍ਰਤੀਸ਼ਤ ਤੋਂ ਘੱਟ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 3,39,09,708 ਹੋ ਗਈ ਹੈ ਜਦੋਂ ਕਿ ਮੌਤ ਦਰ 1.35 ਪ੍ਰਤੀਸ਼ਤ ਹੈ। ਦੇਸ਼ ਵਿਆਪੀ ਐਂਟੀ-ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 115.79 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Manipur Violence: प्रदर्शनकारियों ने मुख्यमंत्री आवास को बनाया निशाना, 5 जिलों में कर्फ्यू
Govinda News: अस्पताल में भर्ती हुए गोविंदा, चुनाव रैली के दौरान सीने में उठा दर्द
Haryana Schools Closed : सरकार का बड़ा फैसला! हरियाणा में बढ़ते प्रदूषण के चलते स्कूल बंद