LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Flights and trains cancellled : 70 ਤੋਂ ਵੱਧ ਫਲਾਈਟਸ ਤੇ 69 ਰੇਲ ਗੱਡੀਆਂ ਰੱਦ, ਯਾਤਰੀਆਂ ਦੀ ਵਧੀ ਖੱਜਲ-ਖੁਆਰੀ, ਜਾਣੋ ਕਾਰਨ

trains air new

National News : ਮੰਗਲਵਾਰ ਰਾਤ ਤੋਂ ਬੁੱਧਵਾਰ ਸਵੇਰ ਤੱਕ 70 ਤੋਂ ਵੱਧ ਉਡਾਣਾਂ ਤੇ 10 ਮਈ ਤਕ 69 ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਵੱਡੇ ਪੱਧਰ ਉਤੇ ਉਡਾਣਾਂ ਤੇ ਰੇਲਗੱਡੀਆਂ ਰੱਦ ਕਰ ਦਿੱਤੇ ਜਾਣ ਕਾਰਨ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। 
ਮੰਗਲਵਾਰ ਰਾਤ ਤੋਂ ਬੁੱਧਵਾਰ ਸਵੇਰ ਤੱਕ ਏਅਰ ਇੰਡੀਆ ਐਕਸਪ੍ਰੈਸ ਵੱਲੋਂ 70 ਤੋਂ ਵੱਧ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕੰਪਨੀ ਨੇ ਬੁੱਧਵਾਰ ਦੀਆਂ ਉਡਾਣਾਂ 'ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਹਵਾਈ ਅੱਡੇ ਤੋਂ ਆਪਣੀਆਂ ਉਡਾਣਾਂ ਦੀ ਪੁਸ਼ਟੀ ਕਰਨ ਲਈ ਕਿਹਾ ਹੈ। ਦਰਅਸਲ, ਟਾਟਾ ਸਮੂਹ ਦੀ ਮਾਲਕੀ ਵਾਲੀ ਏਅਰਲਾਈਨ ਦੇ ਸੀਨੀਅਰ ਕਰੂ ਮੈਂਬਰਾਂ ਨੇ ਸਮੂਹਿਕ ਛੁੱਟੀ ਲੈ ਲਈ ਸੀ। ਇਸ ਕਾਰਨ ਉਡਾਣਾਂ ਨੂੰ ਰੱਦ ਕਰਨਾ ਪਿਆ। ਸਿਵਲ ਏਵੀਏਸ਼ਨ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਫਲਾਈਟ ਰੱਦ ਹੋਣ ਤੋਂ ਬਾਅਦ, ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨੇ ਕਿਹਾ, 'ਸਾਡੇ ਕੈਬਿਨ ਕਰੂ ਦੇ ਇੱਕ ਹਿੱਸੇ ਨੇ ਬੀਤੀ ਰਾਤ ਬੀਮਾਰ ਹੋਣ ਦੀ ਰਿਪੋਰਟ ਦਿੱਤੀ, ਜਿਸ ਤੋਂ ਬਾਅਦ ਕੁਝ ਉਡਾਣਾਂ ਵਿਚ ਦੇਰੀ ਹੋਈ ਅਤੇ ਕੁਝ ਰੱਦ ਕਰ ਦਿੱਤੀਆਂ ਗਈਆਂ। ਇਸ ਮਾਮਲੇ ਨੂੰ ਸਮਝਣ ਲਈ ਜਾਂਚ ਜਾਰੀ ਹੈ। ਸਾਡੀਆਂ ਟੀਮਾਂ ਸਰਗਰਮ ਹਨ, ਤਾਂ ਜੋ ਸਾਡੇ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ।
ਏਅਰਲਾਈਨ ਨੇ ਕਿਹਾ ਕਿ ਉਡਾਣਾਂ ਦੇ ਰੱਦ ਹੋਣ ਨਾਲ ਪ੍ਰਭਾਵਿਤ ਯਾਤਰੀਆਂ ਨੂੰ ਜਾਂ ਤਾਂ ਏਅਰਲਾਈਨ ਤੋਂ ਪੂਰਾ ਰਿਫੰਡ ਮਿਲੇਗਾ ਜਾਂ ਬਿਨਾਂ ਕਿਸੇ ਵਾਧੂ ਚਾਰਜ ਦੇ ਉਨ੍ਹਾਂ ਦੀਆਂ ਉਡਾਣਾਂ ਨੂੰ ਮੁੜ ਤਹਿ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। 

ਰੇਲਵੇ ਨੇ ਲਿਆ ਟਰੇਨਾਂ ਰ੍ੱਦ ਕਰਨ ਦਾ ਫੈਸਲਾ
ਉਧਰ, ਰੇਲਵੇ ਵਿਭਾਗ ਨੇ 69 ਰੇਲਗੱਡੀਆਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ। ਡੀ. ਆਰ. ਐੱਮ. ਸੰਜੈ ਸਾਹੂ ਨੇ ਦੱਸਿਆ ਕਿ ਵਿਭਾਗ ਵੱਲੋਂ ਲੁਧਿਆਣਾ-ਅੰਬਾਲਾ ਰੂਟ 'ਤੇ ਚੱਲਣ ਵਾਲੀਆਂ 69 ਰੇਲਗੱਡੀਆਂ ਨੂੰ 10 ਮਈ ਤੱਕ ਰੱਦ ਰੱਖਣ ਅਤੇ 115 ਰੇਲਗੱਡੀਆਂ ਨੂੰ ਰੂਟ ਬਦਲ ਕੇ ਚਲਾਉਣ ਦਾ ਐਲਾਨ ਕੀਤਾ ਹੈ। ਇਹ ਕਾਰਵਾਈ ਕਿਸਾਨ ਸੰਗਠਨਾਂ ਵੱਲੋਂ ਸ਼ੰਭੂ ਬਾਰਡਰ ਦੇ ਕੋਲ ਕੀਤੇ ਜਾ ਰਹੇ ਰੇਲ ਰੋਕੋ ਅੰਦੇਲਨ ਕਾਰਨ ਹੋਈ ਹੈ।
ਉਨ੍ਹਾਂ ਦੱਸਿਆ ਕਿ ਇਸ ਟਰੈਕ ’ਤੇ ਅੰਦੋਲਨ ਕਾਰਨ ਪਿਛਲੇ ਕਰੀਬ 20 ਦਿਨ ਤੋਂ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਜਿਥੇ ਗੱਡੀਆਂ ਲਗਾਤਾਰ ਰੱਦ ਹੋ ਰਹੀਆਂ ਹਨ, ਉਥੇ ਲੰਬੀ ਦੂਰੀ ਦੀਆਂ ਰੇਲਗੱਡੀਆਂ ਨੂੰ ਰੋਜ਼ਾਨਾ ਲੁਧਿਆਣਾ ਤੋਂ ਵਾਇਆ ਚੰਡੀਗੜ੍ਹ ਜਾਂ ਧੂਰੀ ਜਾਖਲ ਦੇ ਰਸਤੇ ਕੱਢਿਆ ਜਾ ਰਿਹਾ ਹੈ। ਜਿਸ ਕਾਰਨ ਕਾਫੀ ਸਮਾਂ ਬਰਬਾਦ ਹੋ ਰਿਹਾ ਹੈ।
ਪਹਿਲਾਂ ਤੋਂ ਸ਼ਾਰਟ ਟਰਮੀਨੇਟ ਚੱਲ ਰਹੀਆਂ ਜੰਮੂਤਵੀ-ਬਾੜਮੇਰ ਅਤੇ ਅੰਮ੍ਰਿਤਸਰ-ਦਰਭੰਗਾ ਰੇਲਗੱਡੀਆਂ ਤੋਂ ਇਲਾਵਾ ਵਿਭਾਗ ਵੱਲੋਂ ਰਿਸ਼ੀਕੇਸ਼-ਬਾਡ਼ਮੇਰ, ਅੰਬਾਲਾ-ਗੰਗਾਨਗਰ, ਹਰਦੁਆਰ-ਊਨਾ ਹਿਮਾਚਲ, ਕਲਕੱਤਾ-ਨੰਗਲ ਡੈਮ, ਸਹਿਰਸਾ-ਸਰਹਿੰਦ ਆਦਿ ਰੇਲਗੱਡੀਆਂ ਨੂੰ ਵੀ ਅੰਬਾਲਾ, ਅੰਬਾਲਾ ਕੈਂਟ ਅਤੇ ਬਠਿੰਡਾ ਸਟੇਸ਼ਨਾਂ ਤੋਂ ਅੱਗੇ ਰੱਦ ਕਰਦੇ ਹੋਏ ਵਾਪਸ ਮੋੜਣ ਦਾ ਫੈਸਲਾ ਲਿਆ ਹੈ, ਜੋ 10 ਮਈ ਤੱਕ ਲਾਗੂ ਰਹੇਗਾ।

In The Market