ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਨੂੰ ਉਸ ਦੇ 4 ਦੋਸਤਾਂ ਨਾਲ ਹਿਮਾਚਲ ਪ੍ਰਦੇਸ਼ ਵਿਚ ਹੈਰੋਇਨ ਦੇ ਨਾਲ ਗ੍ਰਿਫ਼.ਤਾਰ ਕੀਤਾ ਗਿਆ ਹੈ। ਇਨ੍ਹ੍ਵਾਂ ਵਿਚ ਇਕ ਕੁੜੀ ਵੀ ਸ਼ਾਮਲ ਹੈ। ਮੁਲਜ਼ਮਾਂ ਕੋਲੋਂ 42.89 ਗ੍ਰਾਮ ਹੈਰੋਇਨ ਤੇ ਇਕ ਤਰਾਜੂ ਬਰਾਮਦ ਕੀਤਾ ਗਿਆ ਹੈ। ਸਾਰੇ ਨਸ਼ੇ ਵਿਚ ਸੀ ਜਦੋਂ ਗ੍ਰਿਫ਼.ਤਾਰੀ ਹੋਈ।
ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (SIT) ਨੇ ਗੁਪਤ ਸੂਚਨਾ ਦੇ ਆਧਾਰ ਉਤੇ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਜਾਲ ਵਿਛਾਇਆ ਸੀ। ਮੰਗਲਵਾਰ ਦੇਰ ਰਾਤ ਸ਼ਿਮਲਾ ਦੇ ਪੁਰਾਣਾ ਬੱਸ ਅੱਡਾ ਦੇ ਨਾਲ ਇਕ ਨਿੱਜੀ ਹੋਟਲ ਵਿਚ ਛਾਪੇਮਾਰੀ ਕੀਤੀ। ਜਿੱਥੇ ਇਹ ਠਹਿਰੇ ਹੋਏ ਸਨ। ਪੁਲਿਸ ਨੇ ਜਦੋਂ ਸਾਰਿਆਂ ਕੋਲੋਂ ਪੁੱਛਗਿੱਛ ਕੀਤੀ ਤਾਂ ਇਕ ਨੇ ਆਪਣੇ ਪਛਾਣ ਪ੍ਰਕਾਸ਼ ਸਿੰਘ ਲੰਗਾਹ ਵਜੋਂ ਕਰਵਾਈ। ਪ੍ਰਕਾਸ਼ ਨੇ ਦੱਸਿਆ ਕਿ ਉਹ ਸੁੱਚਾ ਸਿੰਘ ਲੰਗਾਹ ਦਾ ਪੁੱਤ ਹੈ। ਉਹ ਦੋ ਵਾਰ ਵਿਧਾਇਕ ਤੇ ਪੰਜਾਬ ਦੇ ਸਾਬਕਾ ਮੰਤਰੀ ਵੀ ਰਹਿ ਚੁੱਕੇ ਹਨ।ਪੁਲਿਸ ਨੇ ਜਦੋਂ ਕਮਰੇ ਦੀ ਤਲਾਸ਼ੀ ਲਈ ਤਾਂ ਉਥੋਂ ਹੈਰੋਇਨ ਫੜੀ ਗਈ। ਜਿਸ ਪੁਲਿਸ ਨੇ ਜ਼ਬਤ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਕਮਰੇ ਵਿਚ ਮੌਜੂਦ ਸਾਰੇ ਮੁਲਜ਼ਮ ਇਸ ਕਦਰ ਨਸ਼ੇ ਵਿਚ ਸਨ ਕਿ ਉਹ ਆਪਣੇ ਬਾਰੇ ਵਿਚ ਜ਼ਿਆਦਾਦ ਜਾਣਕਾਰੀ ਨਹੀਂ ਦੇ ਪਾ ਰਹੇ ਸਨ। ਪੁਲਿਸ ਮੁਤਾਬਕ ਇਹ ਲੰਮੇ ਸਮੇਂ ਤੋਂ ਹਿਮਾਚਲ ਵਿਚ ਹੈਰੋਇਨ ਸਪਲਾਈ ਕਰ ਰਹੇ ਸੀ। ਮੁਲਜ਼ਮਾਂ ਖਿ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਥਾਰ ਗੱਡੀ ਵੀ ਜ਼ਬਤ ਕਰ ਲਈ ਗਈ ਹੈ।
ਫੜੇ ਗਏ ਮੁਲਜ਼ਮਾਂ ਵਿਚ ਤਿੰਨ ਪੰਜਾਬ, ਇਕ ਚੰਡੀਗੜ੍ਹ ਤੇ ਹਿਮਾਚਲ ਦੀ ਕੁੜੀ ਹੈ। ਇਨ੍ਹਾਂ ਦੀ ਪਛਾਣ ਪ੍ਰਕਾਸ਼ ਸਿੰਘ (37) ਪੁੱਤਰ ਸੁੱਚਾ ਸਿੰਘ ਲੰਗਾਹ ਵਾਸੀ ਗੁਰਦਾਸਪੁਰ, ਅਜੇ ਕੁਮਾਰ (27) ਪੁੱਤਰ ਚਮਨ ਲਾਲ ਵਾਸੀ ਨੂਰਖੋਡੀਆਂ (ਪਟਿਆਲਾ), ਅਵਨੀ (19) ਪੁੱਤਰੀ ਵਿਕਾਸ ਨੇਗੀ ਪਿੰਡ ਸਾਂਗਲਾ ਕਿਨੌਰ (ਹਿਮਾਚਲ), ਸ਼ੁਭਮ ਕੌਸ਼ਲ (26) ਵਾਸੀ ਚੰਡੀਗੜ੍ਹ ਤੇ ਬਲਜਿੰਦਰ (22) ਵਾਸੀ ਮੁਹਾਲੀ ਵਜੋਂ ਹੋਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗੁਰਦਾਸਪੁਰ ’ਚ ਮਈ 2021 ਦੌਰਾਨ ਪ੍ਰਕਾਸ਼ ਸਿੰਘ ਨੂੰ ਡਰੱਗਜ਼ ਕੇਸ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਸਾਰੇ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ ਪੁੱਛ-ਪੜਤਾਲ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਦੇ ਪਿਤਾ ਸੁੱਚਾ ਸਿੰਘ ਲੰਗਾਹ ਇਕ ਐਸ.ਜੀ.ਪੀ.ਸੀ. ਮੈਂਬਰ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਉਨ੍ਹਾਂ ਨੂੰ 2017 ਵਿੱਚ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਵਿੱਚ ਕਥਿਤ ਤੌਰ 'ਤੇ ਉਨ੍ਹਾਂ ਨੂੰ ਇੱਕ ਔਰਤ ਨਾਲ ਇਤਰਾਜ਼ਯੋਗ ਸਥਿਤੀ ਵਿੱਚ ਦਿਖਾਇਆ ਗਿਆ ਸੀ, ਦੇ ਮਾਮਲੇ ’ਚ ਅਕਾਲ ਤਖ਼ਤ ਵੱਲੋਂ ਬਰਖਾਸਤ ਕਰ ਦਿਤਾ ਗਿਆ ਸੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Aaj ka rashifal: आज के दिन मिथुन-कर्क राशि वाले प्राप्त करेंगे शुभ प्रस्ताव, जानें अन्य राशियों का हाल
Raisins benefits : सर्दियों में मुनक्का खाने से होते है गजब के फायदे, कई बीमारियों से मिलता है छुटकारा!
Beetroot benefits for skin : चुकंदर का जूस पीने से गालो पर आती है लाली? जानें सच्च