LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹੁਣ ਫਿਲਮਾਂ ਤੇ ਸੀਰੀਅਲਜ਼ 'ਚ ਨਹੀਂ ਫਿਲਮਾਏ ਜਾ ਸਕਣਗੇ ਆਨੰਦ ਕਾਰਜ ਦੇ ਸੀਨ, ਨਕਲੀ ਗੁਰੂਘਰ ਦਾ ਸੈਟ, ਆਨੰਦ ਕਾਰਜ ਦਾ ਸੀਨ ਉਤੇ ਹੋਇਆ ਸੀ ਹੰਗਾਮਾ

jathedar sahib news

ਫਿਲਮਾਂ ਤੇ ਟੀਵੀ ਸੀਰੀਅਲਜ਼ ਵਿਚ ਆਨੰਦ ਕਾਰਜ ਦੇ ਸੀਨ ਫਿਲਮਾਉਣ ਉਤੇ ਪਾਬੰਦੀ ਲਾ ਦਿੱਤੀ ਗਈ ਹੈ। ਇਹ ਸੀਨ ਇੱਕ ਫਰਜ਼ੀ ਗੁਰਦੁਆਰਾ ਸਾਹਿਬ ਵਿੱਚ ਸ਼ੂਟ ਕੀਤੇ ਜਾਂਦੇ ਸਨ। ਮੋਹਾਲੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਨੂੰ ਗਲਤ ਕਰਾਰ ਦਿੱਤਾ ਹੈ ਤੇ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਦੱਸਦੇਈਏ ਕਿ ਹਾਲ ਹੀ ਵਿੱਚ ਮੋਹਾਲੀ ਵਿੱਚ ਪੰਜਾਬੀ ਟੀਵੀ ਸੀਰੀਅਲ ਉਡਾਰੀਆਂ ਦੀ ਸ਼ੂਟਿੰਗ ਚੱਲ ਰਹੀ ਹੈ। ਇਸ ਵਿੱਚ ਨਕਲੀ ਗੁਰਦੁਆਰਾ ਸਾਹਿਬ ਦਾ ਸੈੱਟ ਬਣਾਇਆ ਗਿਆ ਸੀ। ਜਿਵੇਂ ਹੀ ਨਿਹੰਗਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਹੰਗਾਮਾ ਕਰ ਦਿੱਤਾ ਅਤੇ ਸ਼ੂਟਿੰਗ ਬੰਦ ਕਰਵਾ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਉੱਥੇ ਆ ਕੇ ਮਾਮਲਾ ਸ਼ਾਂਤ ਕਰਵਾਇਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਤੋਂ ਰਿਪੋਰਟ ਮੰਗੀ ਹੈ। ਜਿਸ ਤੋਂ ਬਾਅਦ ਇਸ ਸਬੰਧੀ ਅਕਾਲ ਤਖ਼ਤ ਤੋਂ ਹੁਕਮ ਜਾਰੀ ਕੀਤੇ ਜਾ ਸਕਦੇ ਹਨ। ਇਸ ਤੋਂ ਪਹਿਲਾਂ ਮੈਰਿਜ ਪੈਲੇਸਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਜਾਣ 'ਤੇ ਪਾਬੰਦੀ ਲਾਈ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੋਹਾਲੀ ਦੇ ਘੜੂੰਆਂ 'ਚ ਸੀਰੀਅਲ ਦੀ ਸ਼ੂਟਿੰਗ ਦੌਰਾਨ ਨਕਲੀ ਗੁਰਦੁਆਰਾ ਸਾਹਿਬ 'ਚ ਹੋਏ ਅਨੰਦ ਕਾਰਜ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਫਿਲਮ ਇੰਡਸਟਰੀ ਵਿੱਚ ਲੋਕ ਆਪਣੇ ਕਾਰੋਬਾਰ ਨੂੰ ਮੁੱਖ ਪਹਿਲ ਦੇ ਕੇ ਸਿੱਖ ਰਵਾਇਤਾਂ ਨਾਲ ਖਿਲਵਾੜ ਕਰ ਰਹੇ ਹਨ। ਜੇਕਰ ਉਹ ਇਨ੍ਹਾਂ ਗਤੀਵਿਧੀਆਂ ਤੋਂ ਗੁਰੇਜ਼ ਨਹੀਂ ਕਰਦੇ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਪਵੇਗੀ।
ਜਿਹੜੇ ਸਿੱਖ ਅਦਾਕਾਰ ਜਾਂ ਨਿਰਦੇਸ਼ਕ ਜਾਂ ਸਹਾਇਕ ਵਿਅਕਤੀ ਇਸ ਘਟਨਾ ਵਿੱਚ ਦੋਸ਼ੀ ਜਾਂ ਮਦਦਗਾਰ ਪਾਏ ਜਾਣਗੇ, ਉਨ੍ਹਾਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਲਦੀ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਭਵਿੱਖ ਵਿੱਚ ਫਿਲਮਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਦਿਖਾਉਣ ’ਤੇ ਪਾਬੰਦੀ ਲਾਉਣ ਦਾ ਸਖ਼ਤ ਫੈਸਲਾ ਲਿਆ ਜਾਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਇੱਕ ਬਿਆਨ ਵਿੱਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਪੰਥ ਨੇ ਲੰਮਾ ਸਮਾਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਜਾਂ ਗੁਰਦੁਆਰਾ ਸਾਹਿਬਾਨ ਵਿੱਚ ਨਕਲੀ ਵਿਆਹਾਂ ਦੇ ਫਿਲਮਾਂਕਣ 'ਤੇ ਪਾਬੰਦੀ ਲਗਾ ਦਿੱਤੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਾਟਕ ਅਤੇ ਫਰਜ਼ੀ ਵਿਆਹਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

In The Market