LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਈਦ ਮੌਕੇ ਭਾਰਤ-ਪਾਕਿ ਸਰਹੱਦ 'ਤੇ ਭਾਰਤੀ ਜਵਾਨਾਂ ਤੇ ਰੇਂਜਰਸ ਨੇ ਵੰਡੀ ਮਠਿਆਈ

india pakistan

ਜੈਸਲਮੇਰ (ਇੰਟ.)- ਅੱਜ ਈਦ-ਅਲ-ਅਦਾ ਜਾਂ ਬਕਰੀਦ ਦਾ ਤਿਉਹਾਰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਇਸ ਸੰਬੰਧੀ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਸਨ। ਬਕਰੀਦ ਦੇ ਤਿਉਹਾਰ ਨੂੰ ਬਲੀਦਾਨ ਦੇ ਦਿਨ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਇਸਲਾਮੀ ਕੈਲੰਡਰ ਦੇ ਅਨੁਸਾਰ ਬਕਰੀਦ, ਬਲੀਦਾਨ ਦਾ ਤਿਉਹਾਰ, ਰਮਜ਼ਾਨ ਤੋਂ ਦੋ ਮਹੀਨੇ ਬਾਅਦ ਆਉਂਦਾ ਹੈ। ਇਸੇ ਦੌਰਾਨ ਭਾਰਤ ਅਤੇ ਪਾਕਿਸਤਾਨ ਦੇ ਸੁਰੱਖਿਆ ਦਸਤਿਆਂ ਵਿਚਾਲੇ ਪੁਲਵਾਮਾ ਹਮਲੇ ਤੋਂ ਬਾਅਦ ਪਹਿਲੀ ਵਾਰ ਦੋ ਸਾਲ ਤੋਂ ਵੀ ਵੱਧ ਸਮੇਂ ਮਗਰੋਂ ਈਦ ਮੌਕੇ ਮਠਿਆਈਆਂ ਵੰਡੀਆਂ ਗਈਆਂ। ਈਦ ਮੌਕੇ 'ਤੇ ਜੈਸਲਮੇਰ-ਬਾੜਮੇਰ ਨਾਲ ਲੱਗਦੀ ਕੌਮਾਂਤਰੀ ਸਰਹੱਦ 'ਤੇ ਕਈ ਸਰਹੱਦੀ ਚੌਕੀਆਂ 'ਤੇ ਭਾਰਤ ਦੀ ਸਰਹੱਦੀ ਸੁਰੱਖਿਆ ਫੋਰਸ (ਬੀ. ਐੱਸ. ਐੱਫ.) ਨੇ ਪਾਕਿਸਤਾਨੀ ਰੇਂਜਰਸ ਨੂੰ ਈਦ ਮੌਕੇ ਸ਼ੁੱਭਕਾਮਨਾਵਾਂ ਨਾਲ ਮਠਿਆਈ ਭੇਟ ਕੀਤੀ। ਇਸ ਮੌਕੇ ਪਾਕਿਸਤਾਨੀ ਰੇਂਜਰਸ ਨੇ ਵੀ ਬੀ.ਐੱਸ.ਐੱਫ. ਨੂੰ ਮਠਿਆਈ ਭੇਟ ਕੀਤੀ। ਬੀ.ਐੱਸ.ਐੱਫ. ਨੇ ਉਨ੍ਹਾਂ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ। ਇਸ ਨਾਲ ਦੋਹਾਂ ਦੇਸ਼ਾਂ ਦੇ ਸੁਰੱਖਿਆ ਦਸਤਿਆਂ ਵਿਚਾਲੇ ਆਪਸੀ ਮੁਹੱਬਤ ਕਾਇਮ ਹੋਈ।

India, Pakistan exchange sweets on Eid-ul-Adha

read this- ਲਵਪ੍ਰੀਤ ਖੁਦਕੁਸ਼ੀ ਮਾਮਲੇ 'ਚ ਆਇਆ ਨਵਾਂ ਮੋੜ, ਪਰਿਵਾਰ ਸਮੇਤ ਪੂਰਾ ਪਿੰਡ ਡੱਟਿਆ ਬੇਅੰਤ ਕੌਰ ਖਿਲਾਫ

ਜ਼ਿਕਰਯੋਗ ਹੈ ਕਿ 14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਸੁਰੱਖਿਆ ਦਸਤਿਆਂ ਵਿਚਾਲੇ ਅਜਿਹੇ ਮੌਕਿਆਂ 'ਤੇ ਮਠਿਆਈਆਂ ਦੇ ਕੇ ਸ਼ੁੱਭਕਾਮਨਾਵਾਂ ਦੇਣਾ ਬੰਦ ਹੋ ਗਿਆ ਸੀ। ਅੱਜ ਈਦ ਮੌਕੇ ਪਹਿਲੀ ਵਾਰ ਭਾਰਤ ਨੇ ਪਾਕਿਸਤਾਨ ਨਾਲ ਦੋਸਤੀ ਦਾ ਹੱਥ ਵਧਾਉਂਦੇ ਹੋਏ ਮਠਿਆਈਆਂ ਦਾ ਆਦਾਨ-ਪ੍ਰਦਾਨ ਦੋਹਾਂ ਦੇਸ਼ਾਂ ਦੇ ਸੁਰੱਖਿਆ ਫੋਰਸਾਂ ਨੇ ਕੀਤਾ। ਪੁਲਵਾਮਾ ਹਮਲੇ ਮਗਰੋਂ ਦੋਹਾਂ ਦੇਸ਼ਾਂ ਵਿਚਾਲੇ ਸਰਹੱਦ ਪਾਰ ਹਰ ਤਰ੍ਹਾਂ ਦੀਆਂ ਬੈਠਕਾਂ ਬੰਦ ਸਨ। ਈਦ ਮੌਕੇ ਭਾਰਤ ਅਤੇ ਪਾਕਿਸਤਾਨ ਨੇ ਆਪਸੀ ਭਾਈਚਾਰੇ ਨੂੰ ਵਧਾਉਣ ਲਈ ਪੁਰਾਣੀ ਪਰੰਪਰਾ ਨੂੰ ਮੁੜ ਸ਼ੁਰੂ ਕੀਤਾ। ਓਧਰ ਬੀ.ਐੱਸ.ਐੱਫ. ਦੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਦੇ ਸੁਰੱਖਿਆ ਦਸਤਿਆਂ ਵਿਚਾਲੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਦੋਹਾਂ ਦੇਸ਼ਾਂ ਦੇ ਤਿਉਹਾਰਾਂ, ਆਜ਼ਾਦੀ ਦਿਹਾੜੇ ਅਤੇ ਹੋਰ ਖਾਸ ਮੌਕਿਆਂ 'ਤੇ ਮਠਿਆਈਆਂ ਵੰਡਣ ਦੀ ਪੁਰਾਣੀ ਰਸਮ ਹੈ। 

In The Market