LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਿਰੋਧੀ ਧਿਰਾਂ ਨੇ ਸੰਸਦ ਕੰਪਲੈਕਸ 'ਚ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਪ੍ਰਦਰਸ਼ਨ

2 dec congress

ਨਵੀਂ ਦਿੱਲੀ : ਸੰਸਦ ਦੇ ਸੈਸ਼ਨ (Parliament Session)  ਦਾ ਅੱਜ ਚੌਥਾ ਦਿਨ ਹੈ। ਚੌਥੇ ਦਿਨ ਵੀ ਸੰਸਦ ਦੇ ਦੋਵਾਂ ਸਦਨਾਂ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਰਾਜ ਸਭਾ ਦੇ 12 ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਮੁੱਦੇ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਹੰਗਾਮਾ ਜਾਰੀ ਰਹਿ ਸਕਦਾ ਹੈ। ਮੁਅੱਤਲ 12 ਸੰਸਦ ਮੈਂਬਰਾਂ ਨੇ ਕਿਹਾ ਹੈ ਕਿ ਉਹ ਮੁਆਫੀ ਨਹੀਂ ਮੰਗਣਗੇ, ਜਦਕਿ ਵਿਰੋਧੀ ਧਿਰ ਦੇ ਸਾਰੇ ਵੱਡੇ ਨੇਤਾ ਵੀ ਇਸ ਸਮੇਂ ਮੁਆਫੀ ਦੇ ਖਿਲਾਫ ਨਜ਼ਰ ਆ ਰਹੇ ਹਨ।

Also Read : Omicron ਵੇਰੀਐਂਟ ਨੇ ਹੁਣ ਤੱਕ 23 ਦੇਸ਼ਾਂ 'ਚ ਦਿੱਤੀ ਦਸਤਕ, ਜਾਣੋ ਭਾਰਤ ਦੀ ਸਥਿਤੀ

ਅਜਿਹੇ 'ਚ ਸੰਸਦ ਦੇ ਸਰਦ ਰੁੱਤ ਸੈਸ਼ਨ (Winter Session) ਦੇ ਚੌਥੇ ਦਿਨ ਵੀ ਹੰਗਾਮਾ ਜਾਰੀ ਰਹਿਣ ਦੀ ਸੰਭਾਵਨਾ ਹੈ। ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ 12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਗਾਂਧੀ ਦੇ ਬੁੱਤ ਨੇੜੇ ਹੱਥਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ।

Also Read : ਲੋਕਸਭਾ ਚੋਣਾਂ ਨੂੰ ਲੈਕੇ ਗੁਲਾਮ ਨਬੀ ਆਜ਼ਾਦ ਦਾ ਵੱਡਾ ਬਿਆਨ, ਕਿਹਾ- 'ਕਾਂਗਰਸ ਨਹੀਂ ਜਿੱਤ ਸਕਦੀ 300 ਸੀਟਾਂ'

ਸੰਸਦ ਦੇ ਦੋਵਾਂ ਸਦਨਾਂ ਵਿੱਚ ਅੱਜ ਚੌਥੇ ਦਿਨ ਵੀ ਹੰਗਾਮਾ ਹੋਇਆ। ਵਿਰੋਧੀ ਧਿਰ ਲਗਾਤਾਰ ਨਾਅਰੇਬਾਜ਼ੀ ਕਰ ਰਹੀ ਹੈ ਜਿਸ ਕਾਰਨ ਸਦਨ ਦੀ ਕਾਰਵਾਈ ਸੁਚਾਰੂ ਢੰਗ ਨਾਲ ਨਹੀਂ ਚੱਲ ਰਹੀ।ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਚੇਅਰਮੈਨ ਵੈਂਕਈਆ ਨਾਇਡੂ ਨੇ ਇਕ ਵਾਰ ਫਿਰ ਦੁਹਰਾਇਆ ਹੈ ਕਿ ਜਦੋਂ ਤੱਕ ਮੁਅੱਤਲ ਕੀਤੇ ਗਏ ਸੰਸਦ ਮੈਂਬਰ ਮੁਆਫੀ ਨਹੀਂ ਮੰਗਦੇ, ਉਨ੍ਹਾਂ ਦੀ ਮੁਅੱਤਲੀ ਰੱਦ ਨਹੀਂ ਕੀਤੀ ਜਾਵੇਗੀ। ਮੁਆਫੀ ਮੰਗਣ ਤੋਂ ਬਾਅਦ ਹੀ ਉਸ ਦੀ ਮੁਅੱਤਲੀ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

Also Read : WhatsApp ਦੀ ਵੱਡੀ ਕਾਰਵਾਈ, ਬੈਨ ਕੀਤੇ 20 ਲੱਖ ਭਾਰਤੀ ਅਕਾਊਂਟਸ

ਦੱਸ ਦਈਏ ਕਿ ਅੱਜ ਕੋਰੋਨਾ ਦੇ ਨਵੇਂ ਵੇਰੀਐਂਟ 'ਓਮੀਕ੍ਰੋਨ' ਕਾਰਨ ਪੂਰੀ ਦੁਨੀਆ 'ਚ ਦਹਿਸ਼ਤ ਦਾ ਮਾਹੌਲ ਹੈ। ਭਾਰਤ ਵਿੱਚ ਵੀ ਵਾਇਰਸ ਦੇ ਇਸ ਨਵੇਂ ਰੂਪ ਨੂੰ ਲੈ ਕੇ ਚੌਕਸ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ। ਅੱਜ ਲੋਕ ਸਭਾ 'ਚ ਨਿਯਮ 193 ਦੇ ਤਹਿਤ ਕੋਰੋਨਾ ਵਾਇਰਸ (Corona Virus) ਦੇ ਨਵੇਂ ਰੂਪ 'ਤੇ ਚਰਚਾ ਹੋਵੇਗੀ। ਚਰਚਾ ਸ਼ੁਰੂ ਹੋਣ ਤੋਂ ਪਹਿਲਾਂ ਸਿਹਤ ਮੰਤਰੀ ਮਨਸੁਖ ਮਾਂਡਵੀਆ (Mansukh Mandviya) ਵੀ ਕੋਰੋਨਾ ਅਤੇ 'ਓਮਾਈਕ੍ਰੋਨ-ਵੇਰੀਐਂਟਸ' 'ਤੇ ਬਿਆਨ ਦੇ ਸਕਦੇ ਹਨ।

In The Market