LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Petrol-Diesel Price : 20 ਰੁਪਏ ਤਕ ਘੱਟੇਗੀ ਪੈਟਰੋਲ ਤੇ ਡੀਜ਼ਲ ਦੀ ਕੀਮਤ ! ਸਰਕਾਰ ਨੇ ਖਿੱਚੀ ਤਿਆਰੀ

petrol deisel 23 06 2024

National News : ਆਉਣ ਵਾਲੇ ਦਿਨਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਸਰਕਾਰ ਪੈਟਰੋਲ-ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿਚ ਲਿਆਉਣ ਉਤੇ ਵਿਚਾਰ ਕਰ ਰਹੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿਚ 20 ਰੁਪਏ ਲੀਟਰ ਦੀ ਕਮੀ ਆਏਗੀ। ਭਾਵ ਇਨ੍ਹਾਂ ਦੀ ਕੀਮਤ 75 ਰੁਪਏ ਤਕ ਆ ਜਾਵੇਗੀ। 
ਸ਼ਨਿਚਰਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਜਾਂ ਦੇ ਵਿੱਤ ਮੰਤਰੀਆਂ ਨਾਲ 53ਵੀਂ ਜੀਐਸਟੀ ਕੌਂਸਲ ਦੀ ਮੀਟਿੰਗ ਕੀਤੀ। ਇਸ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਇਸ ਮੀਟਿੰਗ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਨੂੰ ਜੀਐੱਸਟੀ ਦੇ ਦਾਇਰੇ 'ਚ ਲਿਆਉਣ ਲਈ ਤਿਆਰ ਹੈ। ਹੁਣ ਰਾਜਾਂ ਨੇ ਇਸ ਸਬੰਧੀ ਫੈਸਲਾ ਲੈਣਾ ਹੈ। ਸੂਬਿਆਂ ਨੂੰ ਇਕੱਠੇ ਹੋ ਕੇ ਇਸ ਦੀਆਂ ਦਰਾਂ ਤੈਅ ਕਰਨੀਆਂ ਪੈਣਗੀਆਂ।
ਰਾਜਾਂ ਦੇ ਪਾਲੇ ਵਿੱਚ ਗੇਂਦ ਸੁੱਟਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੇ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਕਾਨੂੰਨ ਵਿੱਚ ਸ਼ਾਮਲ ਕਰਨ ਦੀ ਵਿਵਸਥਾ ਕਰ ਦਿੱਤੀ ਸੀ। ਉਨ੍ਹਾਂ ਦੀ ਸੋਚ ਬੜੀ ਸਪਸ਼ਟ ਸੀ। ਹੁਣ ਸਾਰੇ ਰਾਜਾਂ ਨੂੰ ਇਕੱਠੇ ਹੋ ਕੇ ਇਸ ਬਾਰੇ ਫੈਸਲਾ ਲੈਣਾ ਹੋਵੇਗਾ। 
ਇਕ ਲੀਟਰ ਪਿੱਛੇ ਲਗਪਗ 35 ਰੁਪਏ ਕਮਾ ਰਹੀ ਸਰਕਾਰ
ਮੌਜੂਦਾ ਸਮੇਂ ਵਿਚ ਪੈਟਰੋਲ ਦੀ ਪ੍ਰਚੂਨ ਕੀਮਤ ‘ਚ ਕੇਂਦਰੀ ਅਤੇ ਰਾਜਾਂ ਦੇ ਟੈਕਸਾਂ ਦਾ ਹਿੱਸਾ ਲਗਭਗ 55 ਫੀਸਦੀ ਹੈ। ਜੇਕਰ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲੀਅਮ ਕੰਪਨੀ ਤੋਂ ਡੀਲਰ ਨੂੰ ਮਿਲੇ ਪੈਟਰੋਲ ਦੀ ਕੀਮਤ 55.66 ਰੁਪਏ ਪ੍ਰਤੀ ਲੀਟਰ ਹੈ।ਇਸ ਹਿਸਾਬ ਨਾਲ ਆਮ ਵਿਅਕਤੀ ਨੂੰ ਇਕ ਲੀਟਰ ਪੈਟਰੋਲ ਲਗਪਗ 59 ਰੁਪਏ ਦਾ ਪਿਆ ਤੇ ਬਾਕੀ ਕੇਂਦਰ ਤੇ ਰਾਜ ਸਰਕਾਰ ਦੀ ਜੇਬ ਵਿਚ ਗਿਆ।

In The Market