ਨਵੀਂ ਦਿੱਲੀ : ਤੇਲ ਦੀਆਂ ਕੀਮਤਾਂ ਤੇ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ । ਪੈਟਰੋਲ - ਡੀਜ਼ਲ ਦੀਆਂ ਕੀਮਤਾਂ ਚ ਲਗਾਤਾਰ ਹੋ ਰਿਹਾ ਵਾਧਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ । ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਯਾਨੀ 23 ਅਕਤੂਬਰ ਨੂੰ ਲਗਾਤਾਰ ਚੌਥੇ ਦਿਨ ਪੈਟਰੋਲ - ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ । ਲਗਾਤਾਰ ਚੌਥੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕਰਨ ਤੋਂ ਬਾਅਦ ਦੇਸ਼ ਭਰ ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੁਣ ਤੱਕ ਦੇ ਉੱਚ ਪੱਧਰ ਤੇ ਪਹੁੰਚ ਗਈਆਂ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਕੌਮਾਂਤਰੀ ਬਾਜ਼ਾਰ ਚ ਕੱਚੇ ਤੇਲ ਦੀ ਕੀਮਤ 90 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਸਕਦੀ ਹੈ । ਅਜਿਹੇ ਚ ਭਾਰਤੀ ਬਾਜ਼ਾਰ ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ 'ਚ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ ।
Also Read : ਅਰੂਸਾ ਆਲਮ ਨੂੰ ਲੈ ਕੇ ਪੰਜਾਬ 'ਚ ਗਰਮਾਈ ਸਿਆਸਤ, ਡਿਪਟੀ CM ਨੇ ਟਵੀਟ ਕਰ ਕੱਢੀ ਭੜਾਸ
ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ( IOCL ) ਮੁਤਾਬਕ ਦਿੱਲੀ ਚ ਪੈਟਰੋਲ ਦੀ ਕੀਮਤ ਰਿਕਾਰਡ 107.24 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ 'ਚ 113.12 ਰੁਪਏ ਪ੍ਰਤੀ ਲੀਟਰ ਹੋ ਗਈ ਹੈ । ਇਸ ਦੇ ਨਾਲ ਹੀ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਚ ਹੁਣ ਡੀਜ਼ਲ 104 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ , ਜਦਕਿ ਰਾਸ਼ਟਰੀ ਦਿੱਲੀ ਚ ਡੀਜ਼ਲ ਦੀ ਕੀਮਤ 95 . 97 ਰੁਪਏ ਪ੍ਰਤੀ ਲੀਟਰ ਹੈ ।
ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਅੱਜ ਦੀ ਕੀਮਤ
ਸ਼ਹਿਰ ਪੈਟਰੋਲ ਡੀਜ਼ਲ
ਦਿੱਲੀ 107.24 95.97
ਮੁੰਬਈ 113.12 104.00
ਕੋਲਕਾਤਾ 107.78 99.08
ਚੇਨਈ 104.22 100.25
Also Read : ਰੰਧਾਵਾ ਦੇ ਬਿਆਨਾਂ 'ਤੇ ਕੈਪਟਨ ਦਾ ਪਲਟਵਾਰ, ਕਿਹਾ- 'ਮੇਰੇ ਨਿੱਜੀ ਮਾਮਲਿਆਂ ਨੂੰ ਛੱਡ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਧਿਆਨ ਦਵੋ'
ਅਕਤੂਬਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
ਅਕਤੂਬਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਰਿਕਾਰਡ ਹੋਇਆ ਹੈ। ਦੋਵਾਂ ਵਾਹਨਾਂ ਦੀਆਂ ਬਾਲਣਾਂ ਦੀਆਂ ਕੀਮਤਾਂ ਚ ਵਾਧੇ ਦਾ ਇਹ ਲਗਾਤਾਰ ਚੌਥਾ ਦਿਨ ਹੈ । ਦਰਅਸਲ , 18 ਅਤੇ 19 ਅਕਤੂਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ , ਜਦਕਿ ਇਸ ਤੋਂ ਪਹਿਲਾਂ ਲਗਾਤਾਰ ਚਾਰ ਦਿਨਾਂ ਤੱਕ ਕੀਮਤਾਂ ਵਿੱਚ ਹਰ ਰੋਜ਼ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਸੀ । ਜਿੱਥੇ ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਨੂੰ ਛੂਹ ਚੁੱਕਾ ਹੈ , ਉੱਥੇ ਹੀ ਇੱਕ ਦਰਜਨ ਤੋਂ ਵੱਧ ਰਾਜਾਂ ਵਿੱਚ ਡੀਜ਼ਲ ਨੇ ਵੀ ਇਸ ਪੱਧਰ ਨੂੰ ਪਾਰ ਕਰ ਲਿਆ ਹੈ । ਸ੍ਰੀਨਗਰ ਤੋਂ ਚੇਨਈ ਤੱਕ ਕਈ ਸ਼ਹਿਰਾਂ ਵਿੱਚ ਡੀਜ਼ਲ ਦੀ ਸਦੀ 100 ਦਾ ਅੰਕੜਾ ਪਾਰ ਕਰ ਚੁੱਕੀ ਹੈ ।
Also Read : BSF ਦੇ ਅਧਿਕਾਰ ਖੇਤਰ ਨੂੰ ਵਧਾਉਣ ਵਾਲੇ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ CM ਚੰਨੀ ਨੇ PM ਮੋਦੀ ਨੂੰ ਲਿਖਿਆ ਪੱਤਰ
ਤੁਹਾਨੂੰ ਦੱਸ ਦੇਈਏ ਕਿ ਸਥਾਨਕ ਟੈਕਸਾਂ ਦੇ ਆਧਾਰ ਤੇ ਸੂਬੀਆਂ ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ - ਵੱਖ ਹੁੰਦੀਆਂ ਹਨ । ਅੰਤਰਰਾਸ਼ਟਰੀ ਬਾਜ਼ਾਰ ਚ ਕੱਚੇ ਤੇਲ ਦੀ ਕੀਮਤ ਦੇ ਆਧਾਰ ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ , ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ - ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਨੂੰ ਅਪਡੇਟ ਕਰਦੀਆਂ ਹਨ।
SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਪ੍ਰਤੀ ਲੀਟਰ ਕੀਮਤ ਜਾਣੋ
ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਿਰਫ ਇੱਕ ਐਸਐਮਐਸ ਦੁਆਰਾ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ ( IOCL ) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ ਤੇ ਭੇਜਣਾ ਹੋਵੇਗਾ ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर