LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਟਰੋਲ-ਡੀਜ਼ਲ ਦੀ ਕੀਮਤ 'ਚ ਲਗਾਤਾਰ ਮਿਲ ਰਹੀ ਹੈ ਰਾਹਤ, ਜਾਣੋ ਆਪਣੇ ਸ਼ਹਿਰ ਦੇ ਰੇਟ

11 nov 2

ਨਵੀਂ ਦਿੱਲੀ : ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰਾਹਤ ਜਾਰੀ ਹੈ। ਵੀਰਵਾਰ ਨੂੰ ਵੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਦੀਵਾਲੀ 'ਤੇ ਜਨਤਾ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਕੀਤੀ ਸੀ, ਜਿਸ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਇਹ ਰਾਹਤ ਵੀਰਵਾਰ ਨੂੰ ਵੀ ਜਾਰੀ ਰਹੀ, ਜਦੋਂ ਤੇਲ ਕੰਪਨੀਆਂ ਨੇ ਸਵੇਰੇ ਕੀਮਤਾਂ ਨਹੀਂ ਵਧਾਈਆਂ। ਰਾਜਧਾਨੀ ਦਿੱਲੀ 'ਚ ਪੈਟਰੋਲ 103.97 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।

Also Read : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ ਹੋਇਆ ਰੱਦ

ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰਦੀਆਂ ਹਨ। ਅੱਜ ਸਵੇਰੇ ਜਾਰੀ ਕੀਤੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.14 ਰੁਪਏ ਪ੍ਰਤੀ ਲੀਟਰ ਹੈ।ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 104.67 ਰੁਪਏ ਅਤੇ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ, ਜਦਕਿ ਚੇਨਈ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 101.40 ਰੁਪਏ ਅਤੇ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਇਲਾਵਾ ਬੈਂਗਲੁਰੂ 'ਚ ਪੈਟਰੋਲ 100.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.01 ਰੁਪਏ ਅਤੇ ਹੈਦਰਾਬਾਦ 'ਚ 108.20 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.62 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।

Also Read : ਰੈਸਲਰ ਨਿਸ਼ਾ ਦੀ ਗੋਲੀ ਮਾਰ ਕੇ ਹੱਤਿਆ, ਭਰਾ ਨੇ ਵੀ ਤੋੜਿਆ ਦਮ, ਮਾਂ ਗੰਭੀਰ ਜ਼ਖਮੀ

ਕੇਂਦਰ ਤੋਂ ਬਾਅਦ ਕਈ ਸੂਬਿਆਂ ਨੇ ਘਟਾਏ ਟੈਕਸ    

ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਵਿੱਚ ਕਟੌਤੀ ਤੋਂ ਬਾਅਦ ਯੂਪੀ, ਬਿਹਾਰ, ਤ੍ਰਿਪੁਰਾ, ਉੱਤਰਾਖੰਡ ਸਮੇਤ ਸਾਰੀਆਂ ਐਨਡੀਏ ਦੀਆਂ ਰਾਜ ਸਰਕਾਰਾਂ ਨੇ ਵੀ ਵੈਟ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਦੂਜੇ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਕਟੌਤੀ ਕੀਤੀ ਗਈ। ਦੂਜੇ ਪਾਸੇ ਇਸ ਤੋਂ ਬਾਅਦ ਭਾਜਪਾ ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਵੈਟ ਘਟਾਉਣ ਦੀ ਮੰਗ ਕੀਤੀ ਸੀ। ਹਾਲਾਂਕਿ ਕੁਝ ਦਿਨਾਂ ਬਾਅਦ ਪੰਜਾਬ ਸਰਕਾਰ ਨੇ ਵੈਟ 'ਚ ਕਟੌਤੀ ਕਰ ਦਿੱਤੀ, ਜਿਸ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆਈ। ਇਸ ਦੇ ਨਾਲ ਹੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਵੈਟ ਘਟਾ ਕੇ ਜਨਤਾ ਨੂੰ ਰਾਹਤ ਦੇਣ ਦੀ ਗੱਲ ਕਹੀ ਸੀ।ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਰਾਸ਼ਟਰੀ ਪੱਧਰ 'ਤੇ 10 ਨਵੰਬਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਸਥਿਰ ਰਹੇ। ਘਰੇਲੂ ਬਾਜ਼ਾਰ 'ਚ ਸਰਕਾਰੀ ਪੈਟਰੋਲੀਅਮ ਕੰਪਨੀਆਂ ਨੇ 3 ਨਵੰਬਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ।

Also Read : ਰੁਪਿੰਦਰ ਕੌਰ ਰੂਬੀ ਦੇ ਅਸਤੀਫੇ ਤੋਂ ਬਾਅਦ 'ਆਪ' ਪਾਰਟੀ 'ਚ ਸ਼ੁਰੂ ਹੋਈ ਟਵੀਟ ਵਾਰ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕਿਵੇਂ ਤੈਅ ਹੁੰਦੀਆਂ ਹਨ?

ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਹਰ ਰੋਜ਼ ਕੀਮਤਾਂ ਦੀ ਸਮੀਖਿਆ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀਆਂ ਹਨ। ਤੁਸੀਂ ਹਰ ਰੋਜ਼ ਸਿਰਫ਼ ਇੱਕ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ 'RSP ਕੋਡ' ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਆਪਣੇ ਸ਼ਹਿਰ ਦਾ RSP ਕੋਡ ਜਾਣਨ ਲਈ ਇੱਥੇ ਕਲਿੱਕ ਕਰੋ।

In The Market