ਨਵੀਂ ਦਿੱਲੀ (ਵਾਰਤਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਟੋਕੀਓ ਓਲੰਪਿਕ (Tokyo Olympics) ਖੇਡਾਂ ਵਿਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ (Indian Players) ਨਾਲ ਅੱਜ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੁਝ ਖਿਡਾਰੀਆਂ ਨਾਲ ਕੀਤੇ ਆਪਣੇ ਵਾਅਦੇ ਨੂੰ ਵੀ ਪੂਰਾ ਕੀਤਾ। ਪੀ.ਐੱਮ. ਮੋਦੀ (PM Modi) ਨੇ ਸੋਨ ਤਮਗਾ (Gold Medal) ਜਿੱਤ ਕੇ ਇਤਿਹਾਸ ਰੱਚਣ ਵਾਲੇ ਭਾਰਤੀ ਖਿਡਾਰੀ ਨੀਰਜ ਚੋਪੜਾ (Indian Jewlin throw) ਨੂੰ ਉਨ੍ਹਾਂ ਦਾ ਪਸੰਦੀਦਾ ਚੂਰਮਾ ਖਵਾਇਆ। ਉਥੇ ਹੀ ਸਟਾਰ ਬੈਡਮਿੰਟਨ ਖਿਡਾਰੀ (Star badminton players) ਅਤੇ ਟੋਕੀਓ (Tokyo) ਵਿਚ ਕਾਂਸੀ ਤਮਗਾ (Bronze medal) ਜੇਤੂ ਪੀ.ਵੀ. ਸਿੰਧੂ (P.V. Sindhu) ਨੂੰ ਕੀਤੇ ਗਏ ਵਾਅਦੇ ਨੂੰ ਪੂਰਾ ਕਰਦੇ ਹੋਏ ਪੀ.ਐੱਮ. ਨੇ ਉਨ੍ਹਾਂ ਨੂੰ ਆਈਸਕ੍ਰੀਮ ਪਾਰਟੀ ਦਿੱਤੀ।
Read more- ਜਲੰਧਰ ‘ਚ ਐਂਟਰੀ ਲਈ RT-PCR ਰਿਪੋਰਟ ਲਾਜ਼ਮੀ, ਡੀ.ਸੀ. ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ
ਮੋਦੀ ਨੇ ਓਲੰਪਿਕ ਖਿਡਾਰੀਆਂ ਨੂੰ ਐਤਵਾਰ ਨੂੰ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਦੇ ਮੁੱਖ ਆਯੋਜਨ ਵਿਚ ਲਾਲ ਕਿਲ੍ਹੇ ’ਤੇ ਵੀ ਸੱਦਿਆ ਸੀ। ਆਪਣੇ ਭਾਸ਼ਣ ਵਿਚ ਉਨ੍ਹਾਂ ਨੇ ਇਨ੍ਹਾਂ ਖਿਡਾਰੀਆਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਦੇਸ਼ ਵਾਸੀਆਂ ਨੂੰ ਵੀ ਇਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰਨ ਨੂੰ ਆਖਿਆ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਓਲੰਪਿਕ ਖੇਡਾਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਿਡਾਰੀਆਂ ਦਾ ਹੌਸਲਾ ਵਧਾਉਂਦੇ ਰਹੇ। ਉਨ੍ਹਾਂ ਨੇ ਕਈ ਖਿਡਾਰੀਆਂ ਨਾਲ ਟੋਕੀਓ ਵਿਚ ਵੀ ਫੋਨ ’ਤੇ ਗੱਲ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਸੀ ਅਤੇ ਕਿਹਾ ਸੀ ਕਿ ਦੇਸ਼ ਨੂੰ ਉਨ੍ਹਾਂ ’ਤੇ ਮਾਣ ਹੈ। ਪ੍ਰਧਾਨ ਮੰਤਰੀ ਨੇ ਕੈਪਟਨ ਮਨਪ੍ਰੀਤ ਸਿੰਘ ਨਾਲ ਵੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਓਲੰਪਿਕਸ ਤੋਂ ਦੋ ਤਮਗਿਆਂ ਨਾਲ ਵਾਪਸੀ ਕਰਨ ਵਾਲੀ ਕੁਸ਼ਤੀ ਟੀਮ ਨਾਲ ਵੀ ਗੱਲਬਾਤ ਕੀਤੀ। ਟੋਕੀਓ ਓਲੰਪਿਕ ਵਿਚ ਪਹਿਲਵਾਨ ਰਵੀ ਦਹੀਆ ਨੇ ਚਾਂਦੀ ਅਤੇ ਬਜਰੰਗ ਪੂਨੀਆ ਨੇ ਕਾਂਸੀ ਦਾ ਤਮਗਾ ਜਿੱਤਿਆ।
Read more- ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਟਵੀਟ ਰਾਹੀਂ ਕੀਤੀ ਅਪੀਲ, 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਤੁਰੰਤ ਕੱਢਿਆ ਜਾਵੇ
PM Shri @narendramodi meets the #Indiancontingent that made the nation proud at the #TokyoOlympics in Delhi. pic.twitter.com/pRiluvgGuk
— BJP (@BJP4India) August 16, 2021
ਅਨੁਸ਼ਾਸਨੀ ਕਾਰਨਾਂ ਕਰਕੇ ਮੁਅੱਤਲ ਕੀਤੇ ਗਏ ਪਹਿਲਵਾਨ ਵਿਨੇਸ਼ ਫੋਗਾਟ, ਸੀਮਾ ਬਿਸਲਾ, ਅੰਸ਼ੂ ਮਲਿਕ ਅਤੇ ਕੋਚ ਜਗਮੰਦਰ ਸਿੰਘ ਵੀ ਇਸ ਮੌਕੇ ਮੌਜੂਦ ਸਨ। ਵੇਟਲਿਫਟਰ ਮੀਰਾਬਾਈ ਚਾਨੂ ਨੇ ਪਹਿਲੇ ਹੀ ਦਿਨ ਚਾਂਦੀ ਦਾ ਤਮਗਾ ਜਿੱਤ ਕੇ ਭਾਰਤ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਕਾਂਸੀ ਦਾ ਤਗਮਾ ਜਿੱਤਿਆ। ਭਾਰਤੀ ਮਹਿਲਾ ਹਾਕੀ ਟੀਮ ਨੇ ਉਮੀਦ ਤੋਂ ਬਿਹਤਰ ਪ੍ਰਦਰਸ਼ਨ ਕਰਦਿਆਂ ਪਹਿਲੀ ਵਾਰ ਓਲੰਪਿਕ ਸੈਮੀਫਾਈਨਲ ਵਿਚ ਜਗ੍ਹਾ ਬਣਾਈ। ਦੱਸਣਯੋਗ ਹੈ ਕਿ ਭਾਰਤੀ ਖਿਡਾਰੀਆਂ ਨੇ ਟੋਕੀਓ ਓਲੰਪਿਕਸ ਵਿਚ ਸੋਨੇ ਸਮੇਤ 7 ਤਮਗੇ ਜਿੱਤੇ, ਜੋ ਕਿ ਓਲੰਪਿਕ ਵਿਚ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਮੋਦੀ ਨੇ ਨਾਸ਼ਤੇ ਦੌਰਾਨ ਚੋਪੜਾ ਅਤੇ ਪੀਵੀ ਸਿੰਧੂ ਨਾਲ ਗੱਲਬਾਤ ਵੀ ਕੀਤੀ। ਸਿੰਧੂ ਦੋ ਓਲੰਪਿਕ ਤਮਗੇ ਜਿੱਤਣ ਵਾਲੀ ਦੂਜੀ ਭਾਰਤੀ ਅਤੇ ਪਹਿਲੀ ਮਹਿਲਾ ਐਥਲੀਟ ਹੈ। ਉਹ ਰੀਓ ਓਲੰਪਿਕ 2016 ਵਿਚ ਜਿੱਤਿਆ ਚਾਂਦੀ ਦਾ ਤਮਗਾ ਵੀ ਆਪਣੇ ਨਾਲ ਲੈ ਕੇ ਆਈ ਸੀ। ਪ੍ਰਧਾਨ ਮੰਤਰੀ ਨੇ ਪੁਰਸ਼ ਹਾਕੀ ਟੀਮ ਨਾਲ ਵੀ ਗੱਲ ਕੀਤੀ, ਜਿਸਨੇ 41 ਸਾਲਾਂ ਬਾਅਦ ਭਾਰਤ ਨੂੰ ਓਲੰਪਿਕ ਵਿਚ ਹਾਕੀ ਮੈਡਲ ਜਿਤਾਇਆ ਹੈ। ਟੀਮ ਨੇ ਸਾਰੇ ਖਿਡਾਰੀਆਂ ਦੇ ਦਸਤਖ਼ਤ ਵਾਲੀ ਹਾਕੀ ਸਟਿੱਕ ਪੀ.ਐੱਮ. ਮੋਦੀ ਨੂੰ ਭੇਟ ਕੀਤੀ।





