LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਪਹੁੰਚੇ ਅਮਰਿੰਦਰ, ਪੰਜਾਬ ਮੁੱਦਿਆਂ 'ਤੇ ਕੀਤੀ ਚਰਚਾ

30 aug amriner

ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਵੀ ਮੌਜੂਦ ਸਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੀ ਮੁਲਾਕਾਤ ਹੋਈ। ਪੰਜਾਬ ਨਾਲ ਸਬੰਧਤ ਵੱਖ-ਵੱਖ ਮਾਮਲਿਆਂ 'ਤੇ ਚਰਚਾ ਕੀਤੀ। ਇਸ ਦੌਰਾਨ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਹ ਸਾਡੇ ਦੋਵਾਂ ਲਈ ਹਮੇਸ਼ਾ ਇੱਕ ਪ੍ਰਮੁੱਖ ਵਿਸ਼ਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ।

Also Read: ਪਤਨੀ ਨੇ ਖਾਣ ਨੂੰ ਦਿੱਤੀ ਠੰਡੀ ਸਬਜ਼ੀ ਤਾਂ ਪਤੀ ਨੇ ਦਿੱਤਾ ਤਲਾਕ, ਪੁਲਿਸ ਨੇ ਕੀਤਾ ਮਾਮਲਾ ਦਰਜ

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਮੀਟਿੰਗ ਨੂੰ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਨੂੰ ਭਾਜਪਾ ਵਿਚ ਮਰਜ ਕਰਨ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਅਗਲੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਇਕੱਲੇ ਆਪਣੇ ਚੋਣ ਨਿਸ਼ਾਨ 'ਤੇ ਲੜਨ ਦੀ ਤਿਆਰੀ ਕਰ ਰਹੀ ਹੈ।

ਵਿਦੇਸ਼ੋਂ ਇਲਾਜ ਕਰਾ ਕੇ ਪਰਤੇ ਹਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿੱਚ ਵਿਦੇਸ਼ ਤੋਂ ਇਲਾਜ ਕਰਵਾ ਕੇ ਪਰਤੇ ਹਨ। ਇਸ ਤੋਂ ਬਾਅਦ ਉਹ ਕੁਝ ਦਿਨ ਪੰਜਾਬ ਦੇ ਸਿਆਸੀ ਖੇਤਰ ਤੋਂ ਦੂਰ ਰਹੇ। ਹਾਲਾਂਕਿ ਹੁਣ ਉਨ੍ਹਾਂ ਨੇ ਫਿਰ ਤੋਂ ਆਪਣੀ ਸਰਗਰਮੀ ਵਧਾ ਦਿੱਤੀ ਹੈ। ਦੇਸ਼ ਵਿੱਚ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਕੈਪਟਨ ਦੀ ਭੂਮਿਕਾ ਅਹਿਮ ਹੋ ਸਕਦੀ ਹੈ। ਇਹ ਮੀਟਿੰਗ ਵੀ ਅਜਿਹੇ ਸਮੇਂ ਵਿੱਚ ਹੋ ਰਹੀ ਹੈ ਜਦੋਂ ਭਾਜਪਾ ਵਿੱਚ ਜਥੇਬੰਦਕ ਤਬਦੀਲੀ ਦੀ ਚਰਚਾ ਹੈ।

Also Read: ਸਤੰਬਰ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਵਿਸ ਚੋਣਾਂ 'ਚ ਕੰਮ ਨਹੀਂ ਆਏ ਕੈਪਟਨ
ਪੰਜਾਬ ਚੋਣਾਂ ਤੋਂ ਸਾਢੇ 3 ਮਹੀਨੇ ਪਹਿਲਾਂ ਕੈਪਟਨ ਨੂੰ ਕਾਂਗਰਸ ਨੇ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ। ਉਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਹਾਲਾਂਕਿ ਉਹ ਕੋਈ ਚਮਤਕਾਰ ਨਹੀਂ ਦਿਖਾ ਸਕੇ। ਭਾਜਪਾ ਨੇ 117 ਵਿੱਚੋਂ ਸਿਰਫ਼ 2 ਸੀਟਾਂ ਹੀ ਜਿੱਤੀਆਂ। ਇਸ ਦੇ ਨਾਲ ਹੀ ਕੈਪਟਨ ਆਪਣੇ ਹੀ ਗੜ੍ਹ ਪਟਿਆਲਾ ਤੋਂ ਹਾਰ ਗਏ। ਹੁਣ ਇਸ ਗੱਲ ਦੀ ਵੀ ਚਰਚਾ ਹੋ ਰਹੀ ਹੈ ਕਿ ਕੀ ਭਾਜਪਾ ਲੋਕ ਸਭਾ ਚੋਣਾਂ ਲਈ ਕੈਪਟਨ 'ਤੇ ਫਿਰ ਤੋਂ ਸੱਟਾ ਖੇਡੇਗੀ।

In The Market