LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਉੱਤਰਾਖੰਡ ਵਿਚ ਸਿਆਸੀ ਭੂਚਾਲ, ਮੁੱਖ ਮੰਤਰੀ ਰਾਵਤ ਨੇ ਦਿੱਤਾ ਅਸਤੀਫਾ

rawat

ਦੇਹਰਾਦੂਨ (ਇੰਟ.)- ਉੱਤਰਾਖੰਡ (uttrakhand) ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ (CM Tirath Singh Rawat) ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ (Resign) ਦੇ ਦਿੱਤਾ ਹੈ। ਉਨ੍ਹਾਂ ਨੇ ਦੇਰ ਰਾਤ ਰਾਜਪਾਲ ਬੇਬੀ ਰਾਨੀ ਮੌਰਿਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਸਤੀਫਾ ਸੌਂਪ ਦਿੱਤਾ। ਰਾਵਤ ਮਾਰਚ ਵਿਚ ਉੱਤਰਾਖੰਡ ਦੇ ਮੁੱਖ ਮੰਤਰੀ ਬਣੇ ਸਨ। ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਵਜ੍ਹਾ ਸੰਵਿਧਾਨਕ ਸੰਕਟ ਦੱਸਿਆ ਹੈ।

Resigned due to constitutional crisis, says Uttarakhand CM Tirath Singh  Rawat - Hindustan Times

Read this- ਭਾਰਤ 'ਚ ਲੰਘੇ 24 ਘੰਟਿਆਂ ਵਿਚ ਸਾਹਮਣੇ ਆਏ 44,111 ਨਵੇਂ ਕੋਰੋਨਾ ਮਾਮਲੇ, 738 ਦੀ ਗਈ ਜਾਨ

ਰਾਜਭਵਨ ਪਹੁੰਚ ਕੇ ਅਸਤੀਫਾ ਸੌਂਪਣ ਤੋਂ ਬਾਅਦ ਤੀਰਥ ਸਿੰਘ ਰਾਵਤ ਨੇ ਮੌਕਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਥੇ ਹੀ ਬੀ.ਜੇ.ਪੀ. ਨੇ ਸ਼ਨੀਵਾਰ ਦੁਪਹਿਰ ਨੂੰ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦੀ ਚਰਚਾ ਹੋਵੇਗੀ। ਇਸ ਤੋਂ ਪਹਿਲਾਂ ਰਾਵਤ ਨੇ ਬੀ.ਜੇ.ਪੀ. ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੂੰ ਚਿੱਠੀ ਲਿਖ ਕੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਨੇ ਚਿੱਠੀ ਵਿਚ ਕਿਹਾ ਸੀ ਕਿ ਆਰਟੀਕਲ 164-ਏ ਦੇ ਹਿਸਾਬ ਨਾਲ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ 6 ਮਹੀਨੇ ਵਿਚ ਵਿਧਾਨ ਸਭਾ ਦਾ ਮੈਂਬਰ ਬਣਨਾ ਸੀ ਪਰ ਆਰਟੀਕਲ 151 ਕਹਿੰਦਾ ਹੈ ਕਿ ਜੇਕਰ ਵਿਧਾਨ ਸਭਾ ਚੋਣਾਂ ਵਿਚ ਇਕ ਸਾਲ ਤੋਂ ਘੱਟ ਦਾ ਸਮਾਂ ਬੱਚਦਾ ਹੈ ਤਾਂ ਉਥੇ ਉਪ ਚੋਣਾਂ ਨਹੀਂ ਕਰਵਾਈਆਂ ਜਾ ਸਕਦੀਆਂ ਹਨ।

Tirath Singh Rawat tenders his resignation as Uttarakhand CM - The Economic  Times Video | ET Now

Read this- ਮੁਕੇਰੀਆਂ ਵਿਚ ਨਾਜਾਇਜ਼ ਮਾਈਨਿੰਗ 'ਤੇ ਸੁਖਬੀਰ ਬਾਦਲ ਵਲੋਂ ਮੁੜ ਕੀਤੀ ਗਈ ਰੇਡ
ਤੀਰਥ ਸਿੰਘ ਰਾਵਤ ਨੇ ਅਸਤੀਫਾ ਦੇਣ ਤੋਂ ਕੁਝ ਦੇਰ ਪਹਿਲਾਂ ਪ੍ਰੈੱਸ ਕਾਨਫਰੰਸ ਕੀਤੀ ਸੀ। ਜਿਸ ਵਿਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਸੂਬੇ ਵਿਚ 20 ਹਜ਼ਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਅਸਤੀਫੇ ਨੂੰ ਲੈ ਕੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਚੁੱਪੀ ਧਾਰ ਲਈ ਸੀ। ਪ੍ਰੈਸ ਕਾਨਫਰੰਸ ਵਿਚ ਰਾਵਤ ਨੇ ਸਰਕਾਰ ਦੀਆਂ ਉਪਲਬਧੀਆਂ 'ਤੇ ਚਰਚਾ ਕੀਤੀ ਸੀ।

In The Market