LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪ੍ਰਿਯੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ,ਕਾਂਗਰਸ ਸਮਰਥਕਾਂ ਦਾ ਵਿਰੋਧ ਜਾਰੀ

priyanka gandhi 1 5 oct

ਯੂਪੀ : ਅਮਨ ਸ਼ਾਂਤੀ ਭੰਗ ਕਰਨ ਦੇ ਲਈ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਅਤੇ ਯੂਪੀ ਕਾਂਗਰਸ ਦੇ ਪ੍ਰਧਾਨ ਅਜੇ ਕੁਮਾਰ ਲੱਲੂ ਸਮੇਤ 11 ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੀਤਾਪੁਰ ਜ਼ਿਲ੍ਹੇ ਦੇ ਹਰਗਾਂਵ ਥਾਣੇ ਦੇ ਐਸਐਚਓ ਨੇ ਇਹ ਜਾਣਕਾਰੀ ਦਿੱਤੀ ਹੈ।

Also Read : ਯੂਪੀ ਪੁਲਿਸ ਨੇ ਰੋਕਿਆ 'ਆਪ' ਦਾ ਵਫਦ


ਕਾਂਗਰਸ ਸਮਰਥਕਾਂ ਨੇ ਸੀਤਾਪੁਰ ਵਿੱਚ ਪੀਏਸੀ ਗੈਸਟ ਹਾਊਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ, ਜਿੱਥੇ ਪਾਰਟੀ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਪ੍ਰਿਯੰਕਾ ਨੂੰ ਕੱਲ੍ਹ ਉਸ ਸਮੇਂ ਹਿਰਾਸਤ ਵਿੱਚ ਲਿਆ ਗਿਆ ਜਦੋਂ ਉਹ ਲਖੀਮਪੁਰ ਖੀਰੀ  ਜਾ ਰਹੀ ਸੀ।

ਪੁਲਿਸ ਹਿਰਾਸਤ 'ਚ ਪ੍ਰਿਯੰਕਾ ਗਾਂਧੀ

ਇਸ ਤੋਂ ਪਹਿਲਾਂ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਲਖੀਮਪੁਰ ਖੇੜੀ ਹਿੰਸਾ ਵਿੱਚ  ਅੱਠ ਲੋਕਾਂ ਦੀ ਹੱਤਿਆ ਦੀ ਘਟਨਾ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਜੇ ਤੱਕ ਬਰਖਾਸਤ ਕਿਉਂ ਨਹੀਂ ਕੀਤਾ ਗਿਆ। ਮੰਤਰੀ ਦੇ ਪੁੱਤਰ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ? 30 ਘੰਟਿਆਂ ਤੋਂ ਵੱਧ ਸਮੇਂ ਤੋਂ ਉੱਤਰ ਪ੍ਰਦੇਸ਼ ਪੁਲਿਸ ਦੀ ਹਿਰਾਸਤ ਵਿੱਚ ਰਹੀ ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨੂੰ ਇਹ ਸਵਾਲ ਪੁੱਛੇ ਹਨ ਜਦੋਂ ਉਹ ਲਖਨਊ ਵਿੱਚ ਨਿਊ ਅਰਬਨ ਇੰਡੀਆ ਦੇ ਵਿਸ਼ੇ ਤੇ ਆਯੋਜਿਤ ਤਿੰਨ ਦਿਨਾਂ ਸੰਮੇਲਨ ਦੀ ਸ਼ੁਰੂਆਤ ਕਰਨ ਲਖਨਊ ਪਹੁੰਚੇ ਹਨ।

Also Read : ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਚੰਨੀ

ਲਖੀਮਪੁਰ ਖੀਰੀ ਦੇ ਤਿਕੋਨੀਆ ਖੇਤਰ ਵਿੱਚ ਅੱਠ ਲੋਕਾਂ ਦੀ ਮੌਤ ਤੋਂ ਬਾਅਦ ਉੱਥੇ ਜਾ ਰਹੀ ਪ੍ਰਿਯੰਕਾ ਗਾਂਧੀ ਨੂੰ ਰਾਸਤੇ ਤੋਂ ਹੀ ਹਿਰਾਸਤ ਵਿਚ ਲੈ ਲਿਆ ਗਿਆ ਸੀ।  ਪ੍ਰਿਯੰਕਾ 30 ਘੰਟਿਆਂ ਤੋਂ ਵੱਧ ਸਮੇਂ ਤੋਂ ਪੁਲਿਸ ਹਿਰਾਸਤ ਵਿੱਚ ਹੈ। ਪ੍ਰਧਾਨ ਮੰਤਰੀ ਤੋਂ ਪੁੱਛਗਿੱਛ ਕਰਦੇ ਹੋਏ ਪ੍ਰਿਯੰਕਾ ਨੇ ਇੱਕ ਕਥਿਤ ਵੀਡੀਓ ਵੀ ਦਿਖਾਇਆ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਸੜਕ ਉੱਤੇ ਪੈਦਲ ਜਾ ਰਹੇ ਕਿਸਾਨਾਂ ਦੇ ਵਿੱਚ ਇੱਕ ਕਾਰ ਚੜ੍ਹ ਗਈ ਹੈ। ਇਹ ਵੀਡੀਓ ਸੋਸ਼ਲ ਮੀਡੀਆ ਵਿੱਚ ਵਾਇਰਲ ਹੋ ਗਿਆ ਹੈ।

In The Market